• Latest
  • Trending
ਬਰਿੰਦਰ ਕੁਮਾਰ ਗੋਇਲ ਵੱਲੋਂ Haryana ਨੂੰ ਵਾਧੂ ਪਾਣੀ ਛੱਡਣ ਦਾ BBMB ਦਾ ਫ਼ੈਸਲਾ ਮੁੱਢੋਂ ਰੱਦ

ਬਰਿੰਦਰ ਕੁਮਾਰ ਗੋਇਲ ਵੱਲੋਂ Haryana ਨੂੰ ਵਾਧੂ ਪਾਣੀ ਛੱਡਣ ਦਾ BBMB ਦਾ ਫ਼ੈਸਲਾ ਮੁੱਢੋਂ ਰੱਦ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

7 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

8 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

9 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

11 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

11 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

11 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

11 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

11 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

11 hours ago
Hindi News
English News
Saturday, September 12, 2026
No Result
View All Result
27 °c
Chandigarh
28 ° Sun
29 ° Mon
28 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਰਿੰਦਰ ਕੁਮਾਰ ਗੋਇਲ ਵੱਲੋਂ Haryana ਨੂੰ ਵਾਧੂ ਪਾਣੀ ਛੱਡਣ ਦਾ BBMB ਦਾ ਫ਼ੈਸਲਾ ਮੁੱਢੋਂ ਰੱਦ

ਕਿਹਾ, ਅੰਕੜਿਆਂ ਮੁਤਾਬਕ ਆਪਣੀ ਸਾਲਾਨਾ ਵੰਡ ਨਾਲੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ ਹਰਿਆਣਾ

May 1, 2025
in ਖਬਰਾਂ, ਪੰਜਾਬ
ਬਰਿੰਦਰ ਕੁਮਾਰ ਗੋਇਲ ਵੱਲੋਂ Haryana ਨੂੰ ਵਾਧੂ ਪਾਣੀ ਛੱਡਣ ਦਾ BBMB ਦਾ ਫ਼ੈਸਲਾ ਮੁੱਢੋਂ ਰੱਦ

Oplus_16908288

ਬਰਿੰਦਰ ਕੁਮਾਰ ਗੋਇਲ ਵੱਲੋਂ Haryana ਨੂੰ ਵਾਧੂ ਪਾਣੀ ਛੱਡਣ ਦਾ BBMB ਦਾ ਫ਼ੈਸਲਾ ਮੁੱਢੋਂ ਰੱਦ

  • ਕਿਹਾ, ਅੰਕੜਿਆਂ ਮੁਤਾਬਕ ਆਪਣੀ ਸਾਲਾਨਾ ਵੰਡ ਨਾਲੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ ਹਰਿਆਣਾ
  • ‘‘ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਭਾਖੜਾ ਡੈਮ ਦੇ ਜਲ ਸਰੋਤਾਂ ਨੂੰ ਹਥਿਆਉਣ ਲਈ ਹੋ ਰਹੀਆਂ ਪੱਬਾਂ ਭਾਰ”
  • “ਭਾਖੜਾ ਡੈਮ ਦੇ ਪਾਣੀ ਦੀ ਵੰਡ ਵਿੱਚ ਕੇਂਦਰੀ ਬਿਜਲੀ ਮੰਤਰੀ ਖੱਟਰ ਦੀ ਭੂਮਿਕਾ ਪੱਖਪਾਤੀ: ਗੋਇਲ
  • ‘‘ਭਾਜਪਾ ਸਰਕਾਰ ਦੀਆਂ ਧੱਕੇਸ਼ਾਹੀ ਵਾਲੀਆਂ ਨੀਤੀਆਂ ਸੰਘੀ ਢਾਂਚੇ ਲਈ ਖ਼ਤਰਾ”

ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):- Punjab ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ Haryana ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਅੱਜ ਕਿਹਾ ਕਿ ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦ ਵਰਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਾਣੀ ਦੀ ਘਾਟ ਸਬੰਧੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਹਰਿਆਣਾ ਨੂੰ 4,000 ਕਿਊਸਿਕ ਪਾਣੀ ਛੱਡ ਰਿਹਾ ਹੈ ਪਰ ਇਸ ਦੇ ਨਾਲ ਹੀ ਪੰਜਾਬ ਆਪਣੇ ਪਾਣੀ ਦੇ ਹੱਕੀ ਹਿੱਸੇ ਦੀ ਰਾਖੀ ਲਈ ਵਚਨਬੱਧ ਅਤੇ ਦ੍ਰਿੜ੍ਹ ਸੰਕਲਪ ਹੈ।

ਬਰਿੰਦਰ ਕੁਮਾਰ ਗੋਇਲ ਨੇ ਪਾਣੀ ਦੀ ਵੰਡ ਸਬੰਧੀ ਵੇਰਵੇ ਪੇਸ਼ ਕਰਦਿਆਂ ਕਿਹਾ, ‘‘ਅੰਕੜਿਆਂ ਮੁਤਾਬਕ ਬਿਲਕੁਲ ਸਪੱਸ਼ਟ ਹੈ ਕਿ BBMB ਦੇ ਆਪਣੇ ਰਿਕਾਰਡ ਮੁਤਾਬਕ ਹਰਿਆਣਾ ਪਹਿਲਾਂ ਹੀ 3.110 ਐਮ.ਏ.ਐਫ. ਪਾਣੀ ਦੀ ਖਪਤ ਕਰ ਚੁੱਕਾ ਹੈ ਜਦੋਂ ਕਿ ਉਸ ਦੀ ਸਾਲਾਨਾ ਵੰਡ 2.987 ਐਮ.ਏ.ਐਫ. ਹੈ। ਇਸ ਦਾ ਭਾਵ ਹੈ ਕਿ ਹਰਿਆਣਾ ਇਸ ਵਰ੍ਹੇ ਲਈ ਆਪਣੇ ਹਿੱਸੇ ਦਾ 104 ਫ਼ੀਸਦ ਪਹਿਲਾਂ ਹੀ ਵਰਤ ਚੁੱਕਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨ ਪਾਣੀ ਦੀ ਗੰਭੀਰ ਘਾਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 153 ਬਲਾਕਾਂ ਵਿੱਚੋਂ 115 ਬਲਾਕ ਜ਼ਿਆਦਾ ਸ਼ੋਸ਼ਣ ਵਰਗ ਵਿੱਚ ਹਨ, ਜੋ 75.16 ਫ਼ੀਸਦੀ ਬਣਦਾ ਹੈ ਜਦ ਕਿ ਹਰਿਆਣਾ ਵਿੱਚ ਸਿਰਫ਼ 61.53 ਫ਼ੀਸਦੀ ਸ਼ੋਸ਼ਣ ਕੀਤੇ ਬਲਾਕ ਹਨ।

ਕੈਬਨਿਟ ਮੰਤਰੀ ਨੇ ਹਰਿਆਣਾ ਦੀ ਮੰਗ ’ਤੇ ਇੱਕ ਹੋਰ ਸਵਾਲ ਚੁੱਕਦਿਆਂ ਕਿਹਾ ਕਿ ਹਰਿਆਣਾ ਵੱਲੋਂ ਮੰਗਿਆ ਗਿਆ 8500 ਕਿਊਸਿਕ ਪਾਣੀ ਉਨ੍ਹਾਂ ਦੇ ਪੀਣ ਵਾਲੇ ਪਾਣੀ ਦੇ ਉਦੇਸ਼ਾਂ ਲਈ ਲੋੜੀਂਦੀ ਮਾਤਰਾ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਕ ਪ੍ਰਤੀ ਵਿਅਕਤੀ ਪ੍ਰਤੀ ਦਿਨ 135 ਲੀਟਰ ਦੀ ਮਿਆਰੀ ਵੰਡ ਦੇ ਅਧਾਰ ‘ਤੇ ਹਰਿਆਣਾ ਦੀ ਕਰੀਬ 3 ਕਰੋੜ ਆਬਾਦੀ ਲਈ ਪੀਣ ਵਾਲੇ ਪਾਣੀ ਦੀ ਲੋੜ 1700 ਕਿਊਸਿਕ ਤੋਂ ਵੱਧ ਨਹੀਂ ਬਣਦੀ। ਉਨ੍ਹਾਂ ਕਿਹਾ ਕਿ 8500 ਕਿਊਸਿਕ ਦੀ ਮੰਗ 15 ਕਰੋੜ ਦੇ ਕਰੀਬ ਲੋਕਾਂ ਦੀ ਆਬਾਦੀ ਲਈ ਕਾਫ਼ੀ ਹੈ। ਇਸ ਤੋਂ ਸਪੱਸ਼ਟ ਹੈ ਕਿ ਪਾਣੀ ਦੀ ਇਹ ਮੰਗ ਸਿੰਜਾਈ ਦੇ ਉਦੇਸ਼ਾਂ ਲਈ ਕੀਤੀ ਗਈ ਹੈ ਨਾਕਿ ਪੀਣ ਵਾਲੇ ਪਾਣੀ ਲਈ ਜਿਸ ਨੂੰ ਪੰਜਾਬ ਆਪਣੇ ਕਿਸਾਨਾਂ ਦੀ ਕੀਮਤ ‘ਤੇ ਸਾਂਝਾ ਕਰਨ ਦੇ ਸਮਰੱਥ ਨਹੀਂ ਹੈ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਸਿੰਜਾਈ ਦੇ ਉਦੇਸ਼ਾਂ ਲਈ ਪਾਣੀ ਦੀ ਭਾਰੀ ਮੰਗ ਹੈ। ਪੰਜਾਬ ਨੇ ਆਪਣੇ ਪਾਣੀ ਦੀ ਵਰਤੋਂ ਇਸ ਤਰੀਕੇ ਨਾਲ ਕਰਨ ਦੀ ਯੋਜਨਾ ਬਣਾਈ ਸੀ ਕਿ ਸਾਡੇ ਕਿਸਾਨ ਅਪ੍ਰੈਲ ਅਤੇ ਮਈ ਦੇ ਮਹੀਨਿਆਂ ਦੌਰਾਨ ਕਪਾਹ ਦੀ ਫ਼ਸਲ ਉਗਾਉਣ ਲਈ ਪਾਣੀ ਤੋਂ ਵਾਂਝੇ ਨਾ ਰਹਿਣ। ਅਸੀਂ ਕਣਕ ਦੇ ਸੀਜ਼ਨ ਦੌਰਾਨ ਘੱਟ ਮਾਤਰਾ ਵਿੱਚ ਪਾਣੀ ਦੀ ਵਰਤੋਂ ਸਿਰਫ਼ ਇਸ ਉਦੇਸ਼ ਨਾਲ ਕਰਦੇ ਹਾਂ ਕਿ ਇਨ੍ਹਾਂ ਮਹੀਨਿਆਂ ਦੌਰਾਨ ਕਪਾਹ ਦੀ ਫ਼ਸਲ ਲਈ ਵਰਤੇ ਜਾਣ ਵਾਲੇ ਇਸ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਬੀ.ਬੀ.ਐਮ.ਬੀ ਦੇ ਚੇਅਰਮੈਨ ਨੂੰ ਵਾਰ-ਵਾਰ ਲਿਖਦਾ ਰਿਹਾ ਹੈ ਕਿ ਸਾਥੀ ਰਾਜਾਂ ਨੂੰ ਪਾਣੀ ਦੀ ਵਰਤੋਂ ਇਸ ਤਰੀਕੇ ਨਾਲ ਕਰਨੀ ਚਾਹੀਦੀ ਹੈ ਕਿ ਉਹ ਅਪ੍ਰੈਲ ਅਤੇ ਮਈ ਦੇ ਮਹੀਨਿਆਂ ਦੌਰਾਨ ਪੀਣ ਵਾਲੇ ਪਾਣੀ ਸਮੇਤ ਆਪਣੀਆਂ ਸਾਰੀਆਂ ਮੰਗਾਂ ਨੂੰ ਆਪਣੇ ਹਿੱਸੇ ਵਿੱਚੋਂ ਹੀ ਪੂਰਾ ਕਰਨ। ਉਨ੍ਹਾਂ ਕਿਹਾ ਕਿ ਹਾਲਾਂਕਿ ਪੰਜਾਬ ਨੇ ਪਿਛਲੇ ਸਮੇਂ ਵਿੱਚ ਪਾਣੀ ਦੀ ਕਮੀ ਦੌਰਾਨ ਹਰਿਆਣਾ ਨੂੰ ਸਹਿਯੋਗ ਦਿੱਤਾ ਸੀ ਪਰ ਹੁਣ ਪਾਣੀ ਦੀ ਮੌਜੂਦਾ ਸਥਿਤੀ ਕਾਰਨ 4,000 ਕਿਊਸਿਕ ਤੋਂ ਵੱਧ ਪਾਣੀ ਛੱਡਣਾ ਅਸੰਭਵ ਹੈ।

ਸ੍ਰੀ ਗੋਇਲ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਜਲ ਸਰੋਤਾਂ ਵਿੱਚੋਂ ਆਪਣੇ ਹਿੱਸੇ ਦੀ ਹਰ ਬੂੰਦ ਦੀ ਰਾਖੀ ਲਈ ਵਚਨਬੱਧ ਅਤੇ ਦ੍ਰਿੜ੍ਹ ਹੈ ਅਤੇ ਸੂਬੇ ਦੇ ਆਰਥਿਕ ਤੇ ਖੇਤੀ ਹਿੱਤਾਂ ਨੂੰ ਢਾਹ ਲਾਉਣ ਵਾਲੇ ਫ਼ੈਸਲਿਆਂ ਦਾ ਹਮੇਸ਼ਾ ਵਿਰੋਧ ਕਰਦੀ ਰਹੇਗੀ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸਮੇਂ ਦੇਸ਼ ਦੇ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੁਆਉਣ ਲਈ ਨਿਭਾਈ ਜਾ ਰਹੀ ਭੂਮਿਕਾ ਪੱਖਪਾਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਖੱਟਰ ਨੂੰ ਕੇਵਲ ਹਰਿਆਣਾ ਦੇ ਹੱਕ ਵਿੱਚ ਭੁਗਤਣ ਨਾਲੋਂ ਪੂਰੇ ਦੇਸ਼ ਦੇ ਹਿੱਤ ਦਾ ਖ਼ਿਆਲ ਰੱਖਣਾ ਚਾਹੀਦਾ ਹੈ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੁਆਉਣ ਲਈ ਅਪਣਾਈ ਜਾ ਰਹੀ ਧੱਕੇਸ਼ਾਹੀ ਵਾਲੀ ਨੀਤੀ ਭਵਿੱਖ ਵਿੱਚ ਸੰਘੀ ਢਾਂਚੇ ਲਈ ਖ਼ਤਰਨਾਕ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਭਾਖੜਾ ਡੈਮ ਦੇ ਪਾਣੀ ਦੀ ਲੁੱਟ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਪੰਜਾਬ ਨੇ ਦੇਸ਼ ਨੂੰ ਖ਼ੁਰਾਕ ਸੁਰੱਖਿਆ ਦੇਣ ਲਈ ਆਪਣੇ ਪਾਣੀ ਦੀ ਹੱਦੋਂ ਵੱਧ ਵਰਤੋਂ ਕੀਤੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਦੇਸ਼ ਲਈ ਖ਼ਤਮ ਕੀਤਾ।

ਸ੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਕਾਨੂੰਨੀ ਲੜਾਈ ਵੀ ਲੜਾਂਗੇ ਅਤੇ ਆਪਣਾ ਹੱਕ ਕਿਸੇ ਵੀ ਕੀਮਤ ‘ਤੇ ਖੋਹਣ ਨਹੀਂ ਦਿੱਤਾ ਜਾਵੇਗਾ।

Tags: BBMBBREAKING NEWSBreaking news in PunjabiChandigarhHARYANALatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 