• Latest
  • Trending
Bhagat Singh Jayanti : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼

Bhagat Singh Jayanti : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼

2 years ago
Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

6 minutes ago
PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

22 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

46 minutes ago
Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

50 minutes ago
Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

58 minutes ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

1 hour ago
India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

1 hour ago
Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

11 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

12 hours ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

12 hours ago
Hindi News
English News
Tuesday, July 7, 2026
No Result
View All Result
34 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bhagat Singh Jayanti : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼

September 28, 2024
in ਖਬਰਾਂ, ਪੰਜਾਬ, ਪੰਜਾਬੀ, ਪੰਜਾਬੀਅਤ
Bhagat Singh Jayanti : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼

Bhagat Singh Jayanti : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼

ਜਿੰਦਗੀ ਤਾਂ ਆਪਣੇ ਬਲ ਤੇ ਜੀਅ ਜਾਂਦੀ ਹੈ, ਦੂਜਿਆਂ ਦੇ ਮੋਢਿਆਂ ਤੇ ਤਾਂ ਕੇਵਲ ਜਨਾਜ਼ੇ ਜਾਂਦੇ ਹਨ – ਭਗਤ ਸਿੰਘ

ਚੰਡੀਗੜ੍ਹ, 28ਸਤੰਬਰ(ਵਿਸ਼ਵ ਵਾਰਤਾ) ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਲਾਇਲਪੁਰ ਜਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿਚ ਹੋਇਆ। Shaheed Bhagat Singh ਦਾ ਜੱਦੀ ਨਿਵਾਸ ਅੱਜ ਵੀ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਨ੍ਹਾਂ ਦੇ ਪਿਤਾ ਦਾ ਨਾਮ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਮ ਵਿਦਿਆਵਤੀ ਸੀ। Bhagat Singh  ਨੂੰ ਦੇਸ਼ ਭਗਤੀ ਦੀ ਗੁੜਤੀ ਪਰਿਵਾਰ ਵਲੋਂ ਹੀ ਮਿਲੀ। ਉਨ੍ਹਾਂ ਦੇ ਪਿਤਾ ਅਤੇ ਚਾਚੇ ਸੁਤੰਤਰਤਾ ਸੰਗਰਾਮੀ ਸਨ। ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਹੋਈ। ਬਾਅਦ ਵਿੱਚ ਉਹ ਡੀਏਵੀ ਹਾਈ ਸਕੂਲ ਲਾਹੌਰ ਵਿੱਚ ਦਾਖਲ ਹੋ ਗਿਆ। ਅੰਮ੍ਰਿਤਸਰ ਵਿੱਚ 13 ਅਪ੍ਰੈਲ 1919 ਨੂੰ ਹੋਏ ਜਲ੍ਹਿਆਂ ਵਾਲਾ ਬਾਗ ਹੱਤਿਆਕਾਂਡ ਨੇ ਭਗਤ ਸਿੰਘ ਦੀ ਸੋਚ ਤੇ ਡੂੰਘਾ ਅਸਰ ਪਾਇਆ ਸੀ।  ਇਸ ਘਟਨਾ ਨੇ ਉਨ੍ਹਾਂ ਦੇ ਮਨ ‘ਚ ਅੰਗਰੇਜ਼ਾਂ ਦੇ ਪ੍ਰਤੀ ਨਫਰਤ ਭਰ ਦਿੱਤੀ। ਫਰਵਰੀ 1921 ਨੂੰ ਨਨਕਾਣਾ ਸਾਹਿਬ ਗੁਰਦੁਆਰੇ ਦੇ ਮੋਰਚੇ ਨੇ ਭਗਤ ਸਿੰਘ ਦੇ ਮਨ ਤੇ ਡੂੰਘੀ ਛਾਪ ਛੱਡੀ। ਨਾਮਿਲਵਰਤਨ ਅੰਦੋਲਨ ਵਾਪਸ ਲੈਣ ਤੋਂ ਬਾਅਦ ਭਗਤ ਸਿੰਘ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਦਰਸ਼ਨ ਤੋਂ ਨਿਰਾਸ਼ ਹੋ ਗਿਆ। ਭਗਤ ਸਿੰਘ ਨੇ ਨੌਜਵਾਨ ਇਨਕਲਾਬੀ ਲਹਿਰ ਵਿੱਚ ਸ਼ਾਮਲ ਹੁੰਦਿਆਂ ਭਾਰਤ ਵਿੱਚੋਂ ਬ੍ਰਿਟਿਸ਼ ਸਰਕਾਰ ਦੇ ਹਿੰਸਕ ਵਿਰੋਧ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ। Bhagat Singh ਨੇ 1923 ਵਿਚ ਲਾਹੌਰ ਦੇ ਨੈਸ਼ਨਲ ਕਾਲਜ ਵਿਚ ਦਾਖਲਾ ਲਿਆ। ਉਸ ਵੇਲੇ ਤੱਕ ਇਹ ਨੌਜਵਾਨ ਉਰਦੂ, ਹਿੰਦੀ, ਪੰਜਾਬੀ, ਅੰਗਰੇਜ਼ੀ ਤੇ ਸੰਸਕ੍ਰਿਤ ਭਾਸ਼ਾਵਾਂ ’ਤੇ ਖਾਸੀ ਪਕੜ ਬਣਾ ਚੁੱਕਿਆ ਸੀ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿੱਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਸੁੱਟਿਆ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਨਾਂ ਨੇ ਆਪਣੀ ਗਿਰਫ਼ਤਾਰੀ ਦੇ ਦਿੱਤੀ। 

ਜਲ੍ਹਿਆਂ ਵਾਲਾ ਬਾਗ ਹੱਤਿਆਕਾਂਡ ਦੀ ਸੂਚਨਾ ਮਿਲਦੇ ਹੀ Bhagat Singh ਆਪਣੇ ਸਕੂਲ ਤੋਂ 12 ਮੀਲ ਪੈਦਲ ਚੱਲ ਕੇ ਜੱਲਿਆਂਵਾਲਾ ਬਾਗ ਪਹੁੰਚ ਗਏ। ਇਸ ਉਮਰ ਵਿੱਚ ਭਗਤ ਸਿੰਘ ਆਪਣੇ ਚਾਚਿਆਂ ਦੀਆਂ ਕ੍ਰਾਂਤੀਕਾਰੀ ਕਿਤਾਬਾਂ ਪੜ੍ਹਦੇ ਅਤੇ ਸੋਚਦੇ ਸਨ ਕਿ ਉਨ੍ਹਾਂ ਦਾ ਰਸਤਾ ਠੀਕ ਹੈ ਕਿ ਨਹੀਂ? ਗਾਂਧੀ ਜੀ ਦੇ ਨਾਮਿਲਵਰਤਨ ਅੰਦੋਲਨ ਛਿੜਨ ਦੇ ਬਾਅਦ ਉਹ ਗਾਂਧੀ ਜੀ ਦੇ ਅਹਿੰਸਕ ਤਰੀਕਿਆਂ ਅਤੇ ਹਿੰਸਕ ਅੰਦੋਲਨ ਵਿੱਚੋਂ ਆਪਣੇ ਲਈ ਰਸਤਾ ਚੁਣਨ ਲੱਗੇ। ਮੁਕੱਦਮੇ ਦੌਰਾਨ ਭਾਰਤ ਦੇ ਇਸ ਮਹਾਨ ਸਪੂਤ ਨੇ ਆਪਣੀ ਰਿਹਾਈ ਲਈ ਭੋਰਾ ਵੀ ਜ਼ੋਰ ਨਹੀਂ ਲਗਾਇਆ ਪਰ ਦੇਸ਼ ਦੀ ਆਜ਼ਾਦੀ ਲਈ ਆਖ਼ਰੀ ਸਾਹ ਤੱਕ ਲੜਨ ਦਾ ਐਲਾਨ ਕੀਤਾ। ਜੇਲ੍ਹ ਵਿੱਚ ਭਗਤ ਸਿੰਘ ਅਤੇ ਬਾਕੀ ਸਾਥੀਆਂ ਨੇ 64 ਦਿਨਾਂ ਤੱਕ ਭੁੱਖ ਹੜਤਾਲ ਕੀਤੀ। ਗਾਂਧੀਵਾਦੀ ਤਰੀਕਿਆਂ ਦੀ ਏਨੀ ਸ਼ਿੱਦਤ ਨਾਲ ਵਰਤੋਂ ਕਰਨ ਦੀ ਇਹ ਅਦੁੱਤੀ ਮਿਸਾਲ ਹੈ। 5 ਜੁਲਾਈ 1929 ਨੂੰ ਪੰਡਤ ਜਵਾਹਰਲਾਲ ਨਹਿਰੂ ਨੇ ਕਾਂਗਰਸ ਸਕੱਤਰ ਦੀ ਹੈਸੀਅਤ ਨਾਲ ਪ੍ਰੈਸ ਨੂੰ ਇੱਕ ਬਿਆਨ ਦਿੱਤਾ – “ਮੈਂ ਬਹੁਤ ਦੁੱਖ ਨਾਲ ਭਗਤ ਸਿੰਘ ਅਤੇ ਦੱਤ ਦੀ ਭੁੱਖ ਹੜਤਾਲ ਦਾ ਸਮਾਚਾਰ ਸੁਣਿਆ ਹੈ। ਪਿਛਲੇ 20 ਜਾਂ ਜਿਆਦਾ ਦਿਨਾਂ ਤੋਂ ਉਨ੍ਹਾਂ ਨੇ ਕੁਝ ਵੀ ਖਾਣ ਤੋਂ ਆਪਣੇ ਆਪ ਨੂੰ ਦੂਰ ਰੱਖਿਆ ਹੈ। ਮੈਨੂੰ ਪਤਾ ਚੱਲਿਆ ਹੈ ਕਿ ਜ਼ਬਰਦਸਤੀ ਵੀ ਖਾਣਾ ਖਿਲਾਇਆ ਜਾ ਰਿਹਾ ਹੈ। ਅਜਿਹੇ, ਆਪਣੀ ਇੱਛਾ ਨਾਲ ਅਪਣਾਏ ਕਸ਼ਟ ਦੇ ਵਕਤ ਸਾਡੇ ਸਭ ਦੇ ਦਿਲ ਉਨ੍ਹਾਂ ਦੇ ਵੱਲ ਉੱਮੜਦੇ ਹਨ। ਉਹ ਆਪਣੇ ਕਿਸੇ ਸਵਾਰਥ ਲਈ ਭੁੱਖ ਹੜਤਾਲ ਤੇ ਨਹੀਂ ਹਨ, ਸਗੋਂ ਰਾਜਨੀਤਕ ਕੈਦੀਆਂ ਦੀ ਹਾਲਤ ਸੁਧਾਰਨ ਲਈ ਅਜਿਹਾ ਕਰ ਰਹੇ ਹਨ। ਜਿਵੇਂ – ਜਿਵੇਂ ਦਿਨ ਗੁਜ਼ਰ ਰਹੇ ਹਨ ਅਸੀਂ ਇਸ ਔਖੀ ਪਰੀਖਿਆ ਨੂੰ ਬੜੀ ਉਤੇਜਨਾ ਨਾਲ ਵੇਖਦੇ ਰਹਾਂਗੇ ਅਤੇ ਮਨ ਵਿੱਚ ਤੀਬਰ ਇੱਛਾ ਰੱਖਾਂਗੇ ਕਿ ਸਾਡੇ ਇਹ ਦੋਨੋਂ ਬਹਾਦਰ ਭਰਾ ਇਸ ਅਗਨੀ-ਪਰੀਖਿਆ ਵਿੱਚ ਸਫ਼ਲ ਹੋਣ।” ਫ਼ਾਂਸੀ ਦੇ ਬਾਦ ਕੋਈ ਅੰਦੋਲਨ ਨਾ ਭੜਕ ਜਾਵੇ ਇਸਦੇ ਡਰ ਤੋਂ ਅੰਗਰੇਜਾਂ ਨੇ ਪਹਿਲਾਂ ਉਨ੍ਹਾਂ ਲਾਸ਼ਾਂ ਦੇ ਟੁਕੜੇ ਕੀਤੇ ਅਤੇ ਫਿਰ ਬੋਰੀਆਂ ਵਿਚ ਭਰ ਕੇ ਫਿਰੋਜ਼ਪੁਰ ਦੇ ਵੱਲ ਲੈ ਗਏ ਜਿੱਥੇ ਮਿੱਟੀ ਦਾ ਤੇਲ ਪਾ ਕੇ ਇਨ੍ਹਾਂ ਨੂੰ ਜਲਾਇਆ ਜਾਣ ਲੱਗਾ। ਪਿੰਡ ਦੇ ਲੋਕਾਂ ਨੇ ਅੱਗ ਵੇਖੀ ਤਾਂ ਕੋਲ ਆਏ। ਇਸ ਤੋਂ ਡਰਕੇ ਅੰਗਰੇਜ਼ ਉਨ੍ਹਾਂ ਦੀਆਂ ਲਾਸ਼ਾਂ ਦੇ ਅੱਧਜਲੇ ਟੁਕੜੇ ਸਤਲੁਜ ਨਦੀ ਵਿਚ ਸੁੱਟਕੇ ਭੱਜਣ ਲੱਗੇ। ਜਦੋਂ ਪਿੰਡ ਵਾਲੇ ਕੋਲ ਆਏ ਤਾਂ ਉਨ੍ਹਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਦੇ ਟੁਕੜਿਆਂ ਨੂੰ ਇਕੱਠਾ ਕਰ ਕੇ ਵਿਧੀਵਤ ਦਾਹ ਸੰਸਕਾਰ ਕੀਤਾ। ਭਗਤ ਸਿੰਘ ਹਮੇਸ਼ਾ ਲਈ ਅਮਰ ਹੋ ਗਏ। ਇਸ ਤੋਂ ਬਾਅਦ ਲੋਕ ਅੰਗਰੇਜਾਂ ਦੇ ਨਾਲ ਨਾਲ ਮਹਾਤਮਾ ਗਾਂਧੀ ਨੂੰ ਵੀ ਉਨ੍ਹਾਂ ਦੀ ਮੌਤ ਦਾ ਜ਼ਿੰਮੇਵਾਰ ਸਮਝਣ ਲੱਗੇ। ਇਸ ਕਾਰਨ ਜਦੋਂ ਗਾਂਧੀਜੀ ਕਾਂਗਰਸ ਦੇ ਕਰਾਚੀ ਸੈਸ਼ਨ ਵਿਚ ਹਿੱਸਾ ਲੈਣ ਜਾ ਰਹੇ ਸਨ ਤਾਂ ਲੋਕਾਂ ਨੇ ਕਾਲੇ ਝੰਡਿਆਂ ਦੇ ਨਾਲ ਗਾਂਧੀਜੀ ਦਾ ਸਵਾਗਤ ਕੀਤਾ। ਭਗਤ ਸਿੰਘ ਨੂੰ ਹਿੰਦੀ, ਉਰਦੂ, ਪੰਜਾਬੀ ਅਤੇ ਅੰਗਰੇਜ਼ੀ ਦੇ ਇਲਾਵਾ ਬੰਗਲਾ ਵੀ ਆਉਂਦੀ ਸੀ ਜੋ ਕਿ ਉਨ੍ਹਾਂ ਨੇ ਬਟੁਕੇਸ਼ਵਰ ਦੱਤ ਤੋਂ ਸਿੱਖੀ ਸੀ। ਭਗਤ ਸਿੰਘ , ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਮਿਤੀ 24 ਮਾਰਚ, 1931 ਮੁਕਰਰ ਕੀਤੀ ਗਈ ਸੀ। ਪਰੰਤੂ ਲੋਕਾਂ ਦਾ ਇਕੱਠ 23 ਮਾਰਚ ਸਵੇਰ ਤੋਂ ਜੇਲ੍ਹ ਦੇ ਗੇਟ ਬਾਹਰ ਇਕੱਠਾ ਹੋਣ ਲੱਗਾ। ਲੋਕਾਂ ਦੀ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ ਇੱਕ ਕੋਝੀ ਚਾਲ ਚਲਦਿਆਂ 23 ਮਾਰਚ,1931 ਨੂੰ ਸ਼ਾਮ 7:30 ਵਜੇ ਫਾਂਸੀ ਦੇਣ ਦੀ ਯੋਜਨਾ ਬਣਾਈ। ਜਦੋਂ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਫਾਂਸੀ ਦੇ ਤੱਖਤੇ ਤੱਕ ਲਿਜਾਉਣ ਲਈ ਪੁਲਿਸ ਕਰਮਚਾਰੀ ਆਏ ਤਾਂ ਉਸ ਸਮੇਂ ਭਗਤ ਸਿੰਘ ਲੈਨਿਨ ਦੀ ਜੀਵਨੀ ਪੜ੍ਹ ਰਿਹਾ ਸੀ। ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ , 5 ਮਹੀਨੇ ਅਤੇ 27 ਦਿਨ ਸੀ। ਲੋਕਾਂ ਦੇ ਇਕੱਠ ਤੋਂ ਡਰਦਿਆਂ ਜੇਲ੍ਹ ਦੀ ਪਿਛਲੀ ਦੀਵਾਰ ਤੋੜ ਕੇ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਲਾਸ਼ਾਂ ਹੁਸੈਨੀਵਾਲਾ (ਫਿਰੋਜ਼ਪੁਰ) ਸਤਲੁਜ ਦਰਿਆਂ ਦੇ ਕੰਢੇ ਤੇ ਜਲ੍ਹਾ ਦਿੱਤੀਆਂ ਗਈਆਂ। ਅੱਜ ਲੋੜ ਹੈ ਉਹਨਾਂ ਦੇ ਦਿਖਾਏ ਰਸਤੇ ਤੇ ਚੱਲਣ ਦੀ। ਭਗਤ ਸਿੰਘ ਤੇ ਉਸਦੇ ਸਾਥੀ ਸਾਡੇ ਦਿਲਾਂ ਵਿੱਚ ਹਮੇਸ਼ਾ ਅਮਰ ਰਹਿਣਗੇ।

Tags: Bhagat Singh JayantiBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਅੱਜ...

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

by Ranjit Singh
July 7, 2026
0

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ - ਬ੍ਰਹਮੋਸ ਸੌਦੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 7, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

by Ranjit Singh
July 7, 2026
0

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ 'ਤੇ ਹਾਈਕੋਰਟ ਵਿੱਚ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਮਨੀ ਲਾਂਡਰਿੰਗ ਮਾਮਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਅੱਜ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
6 days ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਜੁਲਾਈ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 