ਭਗਵੰਤ ਮਾਨ (Bhagwant Mann) ਦੀ ਅਗਵਾਈ ਚ ਐਸਸੀ ਕਮਿਸ਼ਨ ਦੇ ਮੈਂਬਰ ਰਾਜਕੁਮਾਰ ਮਲੋਈ ਹੋਏ ਆਮ ਆਦਮੀ ਪਾਰਟੀ ਚ ਸ਼ਾਮਿਲ
ਚੰਡੀਗੜ 29 ਜੂਨ ( ਵਿਸ਼ਵ ਵਾਰਤਾ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਦੇ ਵਿੱਚ ਐਸਸੀ ਕਮਿਸ਼ਨ ਦੇ ਮੈਂਬਰ ਰਾਜਕੁਮਾਰ ਮਲੋਈ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਨੇ ਰਾਜਕੁਮਾਰ ਮਲੋਈ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਬਾਰੇ ਸਾਰੇ ਵਰਕਰਾਂ ਦਾ ਸਵਾਗਤ ਕੀਤਾ ਹੈ। ਭਗਵੰਤ ਮਾਨ ਨੇ ਆਪਣੇ ਟਵਿਟਰ ਹੈਂਡਲ ਤੇ ਪਾਰਟੀ ਚ ਸ਼ਾਮਿਲ ਹੋਣ ਵਾਲੇ ਇਹਨਾਂ ਆਗੂਆਂ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਲਿਖਿਆ ਹੈ ਕਿ, “ਅੱਜ ਐਸਸੀ ਕਮਿਸ਼ਨ ਪੰਜਾਬ ਦੇ ਮੈਂਬਰ ਸ਼੍ਰੀ ਰਾਜ ਕੁਮਾਰ ਮਲੋਈ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ। ਸਾਰਿਆਂ ਦਾ ਪਾਰਟੀ ਦੇ ਵਿੱਚ ਸਵਾਗਤ ਹੈ।