• Latest
  • Trending
Bhagwant Mann ਤੇ Arvind Kejriwal ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

Bhagwant Mann ਤੇ Arvind Kejriwal ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

1 year ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

3 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bhagwant Mann ਤੇ Arvind Kejriwal ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਨਸ਼ਿਆਂ ਵਿਰੁੱਧ ਜੰਗ ਵਿੱਚ ਨਵਾਂ ਅਧਿਆਇ

August 1, 2025
in ਖਬਰਾਂ, ਪੰਜਾਬ
Bhagwant Mann ਤੇ Arvind Kejriwal ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

Bhagwant Mann ਤੇ Arvind Kejriwal ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

• ਨਸ਼ਿਆਂ ਵਿਰੁੱਧ ਜੰਗ ਵਿੱਚ ਨਵਾਂ ਅਧਿਆਇ
• ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
• ਨਸ਼ਿਆਂ ਦੇ ਖ਼ਤਰੇ ਵਿਰੁੱਧ ਹੋਰ ਸੂਬੇ ਪੰਜਾਬ ਦਾ ਮਾਡਲ ਅਪਨਾਉਣਗੇ: ਕੇਜਰੀਵਾਲ
• ਸੂਬੇ ਨੂੰ ਨਸ਼ਾ ਮੁਕਤ ਬਣਾਉਣ ਪੰਜਾਬੀ
• ਮੁੱਖ ਮੰਤਰੀ ਨੇ ਸੂਬੇ ਵਿੱਚ ਨਸ਼ਿਆਂ ਦੇ ਪਸਾਰ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ
• ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਉਣ ਦਾ ਅਹਿਦ ਲਿਆ

Bhagwant Mann ਤੇ Arvind Kejriwal ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਅਰਨੀਵਾਲਾ (ਫਾਜ਼ਿਲਕਾ), 1 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲੀ ਪਾਠਕ੍ਰਮ ਜਾਰੀ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਦੇ ਇਸ ਸਰਹੱਦੀ ਜ਼ਿਲ੍ਹੇ ਤੋਂ ਸੂਬੇ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਫੈਸਲਾਕੁਨ ਮੋੜ ਉੱਤੇ ਪੁੱਜ ਗਈ ਹੈ ਅਤੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤੀਜੇ ਪੜਾਅ ਤਹਿਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਪਾਠਕ੍ਰਮ ਲਿਆਂਦਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਰਾਹੀਂ ਇਨ੍ਹਾਂ ਜਮਾਤਾਂ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ ਨਸ਼ੇ ਦੇ ਪਦਾਰਥਾਂ ਤੋਂ ਦੂਰ ਰਹਿਣ ਲਈ ਉਤਸ਼ਾਹਤ ਕੀਤਾ ਜਾਵੇਗਾ।
‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਪ੍ਰੋਗਰਾਮ ਵਿੱਚ 3658 ਸਕੂਲਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਵਿਚਾਲੇ ਜਾਗਰੂਕਤਾ ਵਧਾਉਣ ਲਈ ਪ੍ਰਸਿੱਧ ਵਿਗਿਆਨੀ ਇਸ ਪ੍ਰੋਗਰਾਮ ਨਾਲ ਜੁੜਨਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਵਿੱਚ 35 ਮਿੰਟ ਦੇ ਸੈਸ਼ਨ ਸ਼ਾਮਲ ਹਨ, ਜਿਹੜੇ 27 ਹਫ਼ਤਿਆਂ ਤੱਕ ਪੰਦਰਵਾੜਾ ਆਧਾਰ ਉੱਤੇ ਕਰਵਾਏ ਜਾਣਗੇ ਅਤੇ ਇਨ੍ਹਾਂ ਵਿੱਚ ਦਸਤਾਵੇਜ਼ੀ, ਪ੍ਰਸ਼ਨੋਤਰੀ, ਪੋਸਟਰ ਅਤੇ ਵਿਚਾਰ-ਵਟਾਂਦਰਾ ਗਤੀਵਿਧੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਸ਼ਨਾਂ ਵਿੱਚ ਨਸ਼ਿਆਂ ਬਾਰੇ ਮਿੱਥਾਂ, ਨਸ਼ਿਆਂ ਨੂੰ ਨਾਂਹ ਕਹਿਣ ਦੀਆਂ ਰਣਨੀਤੀਆਂ ਅਤੇ ਸਾਥੀਆਂ ਦੇ ਦਬਾਅ ਨੂੰ ਨਕਾਰਨ ਦੀਆਂ ਜੁਗਤਾਂ ਉੱਤੇ ਧਿਆਨ ਕੇਂਦਰਤ ਕੀਤਾ ਜਾਵੇਗਾ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੋਈ ਹੈ ਅਤੇ ਇਸ ਪਹਿਲਕਦਮੀ ਤਹਿਤ 15 ਹਜ਼ਾਰ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਤੇ ਇਕ ਹਜ਼ਾਰ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੈਰ ਕਾਨੂੰਨੀ ਕਾਰੋਬਾਰ ਰਾਹੀਂ ਬਣਾਈ ਤਸਕਰਾਂ ਦੀ ਜਾਇਦਾਦ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰੋਬਾਰ ਦੇ ਸਭ ਤੋਂ ਬਦਨਾਮ ਸਰਗਨਾ ਨੂੰ ਸੂਬੇ ਵਿਚਲੀ ਈਮਾਨਦਾਰ ਸਰਕਾਰ ਨੇ ਸਲਾਖਾਂ ਪਿੱਛੇ ਸੁੱਟਿਆ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਕਿੰਨੀ ਵੱਡੀ ਤ੍ਰਾਸਦੀ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਇਸ ਨਸ਼ਾ ਕਾਰੋਬਾਰੀ ਦੇ ਹੱਕ ਵਿੱਚ ਆ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ ਘਿਨਾਉਣਾ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਪਾਰਟੀਆਂ ਨਸ਼ਿਆਂ ਕਾਰਨ ਸੂਬੇ ਦੀ ਹੋਈ ਦੁਰਦਸ਼ਾ ਬਾਰੇ ਤਾਂ ਚੁੱਪ ਹਨ ਪਰ ਨਸ਼ਿਆਂ ਦੇ ਸਰਗਨਾ ਦਾ ਸਮਰਥਨ ਕਰ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਨਸ਼ਾ ਵਿਰੋਧੀ ਯਾਤਰਾ’ 10 ਹਜ਼ਾਰ ਤੋਂ ਵੱਧ ਪਿੰਡਾਂ ਤੇ ਵਾਰਡਾਂ ਵਿੱਚ ਜਾ ਚੁੱਕੀ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਆ ਰਹੇ ਹਨ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹਰੇਕ ਨੌਜਵਾਨ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਸੂਬਾ ਸਰਕਾਰ ਦੀ ਇਸ ਨਿਵੇਕਲੀ ਤੇ ਮਹਾਨ ਪਹਿਲਕਦਮੀ ਦੀ ਹਮਾਇਤ ਕਰੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਪਹਿਲੀ ਵਾਰ ਸਵਾਦ ਦੇਖਣ ਦੇ ਸਾਥੀਆਂ ਦੇ ਦਬਾਅ ਅੱਗੇ ਨਹੀਂ ਝੁਕਣਾ ਚਾਹੀਦਾ ਕਿਉਂਕਿ ਇਹ ਉਨ੍ਹਾਂ ਲਈ ਘਾਤਕ ਹੋ ਸਕਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਅੱਗੇ ਆ ਕੇ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦਾ ਢੁਕਵਾਂ ਸਮਾਂ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਪੀੜਤਾਂ ਦੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ ਵੀ ਚੱਲ ਰਹੀਆਂ ਹਨ ਤਾਂ ਕਿ ਉਹ ਮੁੜ ਆਪਣੇ ਪੈਰਾਂ ਦੇ ਖੜ੍ਹੇ ਹੋ ਕੇ ਮਾਣ ਤੇ ਸਤਿਕਾਰ ਨਾਲ ਜੀਵਨ ਬਸਰ ਕਰ ਸਕਣ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੋਈ ਵੀ ਸੂਬਾ ਜਾਂ ਦੇਸ਼ ਨਸ਼ਿਆਂ ਦੇ ਖ਼ਤਰੇ ਤੋਂ ਅਣਛੋਹਿਆ ਨਹੀਂ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਸੂਬੇ ਨਸ਼ਿਆਂ ਦੀ ਜੜ੍ਹ ਵੱਢਣ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਚਲਾਉਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦੇਭਾਗੀ ਪੰਜਾਬ ਕੌਮਾਂਤਰੀ ਸਰਹੱਦ ਉੱਤੇ ਪੈਣ ਕਾਰਨ ਆਪਣੀ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਤਸਕਰਾਂ ਲਈ ਲਾਂਘਾ ਬਣਿਆ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਦਿੜ੍ਹਤਾ ਨਾਲ ਆਖਿਆ ਕਿ ਪੰਜਾਬ ਦੇ ਲੋਕਾਂ ਨੇ ਇਕਜੁੱਟ ਹੋ ਕੇ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤਸਕਰਾਂ ਵਿਰੁੱਧ ਸਖ਼ਤੀ ਨਾਲ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮਾਜ ਨੂੰ ਜ਼ਹਿਰ ਦੇ ਕੇ ਆਲੀਸ਼ਾਨ ਘਰਾਂ ਵਿੱਚ ਵਿਲਾਸੀ ਸਹੂਲਤਾਂ ਦਾ ਆਨੰਦ ਮਾਣਨ ਵਾਲੇ ਤਸਕਰ ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਕਿਸੇ ਵੀ ਕੀਮਤ ਉੱਤੇ ਨਹੀਂ ਬਖ਼ਸ਼ੇਗੀ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ, ਜਿਸ ਤੋਂ ਲੋਕਾਂ ਦਾ ਭਰੋਸਾ ਝਲਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਤਰ੍ਹਾਂ ਦੇ ਪ੍ਰੋਗਰਾਮ ਨਹੀਂ ਹੋਣੇ ਚਾਹੀਦੇ ਸਨ ਪਰ ਮੰਦੇਭਾਗੀ ਪੰਜਾਬ ਨੂੰ ਅਜਿਹੇ ਹਾਲਾਤ ਵਿੱਚ ਫਸਾ ਦਿੱਤਾ ਗਿਆ ਹੈ, ਜਿਸ ਕਾਰਨ ਇਹ ਪ੍ਰੋਗਰਾਮ ਕਰਵਾਉਣੇ ਲਾਜ਼ਮੀ ਹੋ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਮੱਥੇ ਉੱਤੇ ਨਸ਼ਿਆਂ ਦਾ ਧੱਬਾ ਲਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦਾ ਕਾਰਜਕਾਲ ਸੰਭਾਲਣ ਮਗਰੋਂ ਸਾਨੂੰ ਰਣਨੀਤੀ ਬਣਾਉਣ ਲਈ ਸਮਾਂ ਲੱਗਿਆ ਅਤੇ ਹੁਣ ਸੂਬਾ ਸਰਕਾਰ ਨੇ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਯਕੀਨੀ ਬਣਾਉਣ ਲਈ ਨਸ਼ਾ-ਛੁਡਾਊ ਕੇਂਦਰ ਸ਼ੁਰੂ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਵੀ ਕੰਮ ਕਰ ਰਹੀ ਹੈ ਤਾਂ ਕਿ ਉਹ ਮਾਣ ਤੇ ਸਤਿਕਾਰ ਨਾਲ ਜੀਵਨ ਜੀਣ ਦੇ ਕਾਬਲ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਪਿਛਲੇ 150 ਦਿਨਾਂ ਤੋਂ ਜਾਰੀ ਹੈ ਅਤੇ ਸੈਂਕੜੇ ਪੰਚਾਇਤਾਂ ਨੇ ਮਤੇ ਪਾਸ ਕਰ ਕੇ ਇਹ ਪ੍ਰਣ ਲਿਆ ਹੈ ਕਿ ਉਹ ਕਦੇ ਵੀ ਨਸ਼ਾ ਤਸਕਰਾਂ ਦਾ ਸਾਥ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਹੁਣ ਲੋਕ ਲਹਿਰ ਵਿੱਚ ਬਦਲ ਗਈ ਹੈ ਅਤੇ ਇਸ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਸਕੂਲੀ ਸਿਲੇਬਸ ਵਿੱਚ ਨਸ਼ਾ ਵਿਰੋਧੀ ਸਿੱਖਿਆ ਨੂੰ ਸ਼ਾਮਲ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਲੱਛਣਾਂ ਅਤੇ ਖ਼ਤਰਿਆਂ ਤੋਂ ਜਾਣੂੰ ਕਰਵਾਇਆ ਜਾਵੇਗਾ ਕਿਉਂਕਿ ਨਸ਼ਿਆਂ ਦੀ ਪਹਿਲੀ ਵਾਰ ਕੀਤੀ ਵਰਤੋਂ ਹੀ ਜ਼ਿੰਦਗੀ ਦੀ ਤਬਾਹੀ ਦੀ ਸ਼ੁਰੂਆਤ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੋਟ ਬੈਂਕ ਦੀ ਰਾਜਨੀਤੀ ਨਹੀਂ ਕਰਦੀ ਅਤੇ ਸਕੂਲੀ ਬੱਚਿਆਂ ਦੀ ਤਾਂ ਵੋਟ ਵੀ ਨਹੀਂ ਹੁੰਦੀ ਪਰ ਫਿਰ ਵੀ ਅਸੀਂ ਉਨ੍ਹਾਂ ਨੂੰ ਇਸ ਸਰਾਪ ਵਿਰੁੱਧ ਜਾਗਰੂਕ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਆਗੂ ਪਾਰਟੀਆਂ ਵੀ ਪਹਾੜਾਂ ਵਿੱਚ ਕਰਦੇ ਸਨ ਅਤੇ ਉੱਥੇ ਹੀ ਜ਼ਮੀਨਾਂ ਜ਼ਮੀਨਾਂ ਖ਼ਰੀਦਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਬੱਚੇ ਹਥਿਆਰਬੰਦ ਗਾਰਡਾਂ ਦੀ ਸੁਰੱਖਿਆ ਹੇਠ ਸਕੂਲ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਆਗੂਆਂ ਵਿਰੁੱਧ ਫੈਸਲਾਕੁਨ ਕਾਰਵਾਈ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਮਜੀਠੀਆ ਨੂੰ ਫੜਿਆ ਗਿਆ ਸੀ ਤਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਾਰੇ ਉਨ੍ਹਾਂ ਦੇ ਸਮਰਥਨ ਵਿੱਚ ਆ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਆਗੂ ਕਹਿੰਦੇ ਹੁੰਦੇ ਸਨ ਕਿ ਉਹ ਮਜੀਠੀਆ ਨੂੰ ਉਸ ਦਾ ਕਾਲਰ ਫੜ ਕੇ ਘਸੀਟਣਗੇ ਪਰ ਹੁਣ ਉਹ ਉਸ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਦੀ ਲਾਲਸਾ ਵਿੱਚ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਬਰਬਾਦ ਕਰ ਦਿੱਤਾ। ਮੰਤਰੀਆਂ ਦੀਆਂ ਸਰਕਾਰੀ ਕਾਰਾਂ ਵਿੱਚ ਨਸ਼ਿਆਂ ਦੇ ਪੈਕੇਟ ਸਪਲਾਈ ਕੀਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਹਾਕਮਾਂ ਦੇ ਕਰੀਬੀ ਦੋਸਤ ਮੰਨਿਆ ਜਾਂਦਾ ਹੈ, ਜਿਸ ਕਾਰਨ ਸੂਬੇ ਵਿੱਚ ਨਸ਼ਿਆਂ ਨੇ ਆਪਣੇ ਪੈਰ ਪਸਾਰੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਜੀਠੀਆ ਵਿਰੁੱਧ ਕਾਨੂੰਨੀ ਲੜਾਈ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਉਸ ਨੂੰ ਆਪਣੇ ਪਾਪਾਂ ਲਈ ਮਿਸਾਲੀ ਸਜ਼ਾ ਨਹੀਂ ਮਿਲ ਜਾਂਦੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਸਿਰਫ਼ ਆਪਣੇ ਰਿਸ਼ਤੇਦਾਰਾਂ ਦੇ ਨਾਮ ਹੀ ਪਤਾ ਹਨ ਅਤੇ ਉਹ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਵੀ ਅਣਜਾਣ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਬਾਦਲਾਂ ਨੂੰ ਕਈ ਵਾਰ ਚੁਣਿਆ ਪਰ ਇਨ੍ਹਾਂ ਲੋਕਾਂ ਨੇ ਕਦੇ ਵੀ ਜਨਤਾ ਜਾਂ ਸੂਬੇ ਦੀ ਪਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਸੂਬੇ ਦੇ ਨੌਜਵਾਨਾਂ ਨੂੰ ਦੂਰ ਰੱਖਣ ਲਈ ਪੰਜਾਬ ਸਰਕਾਰ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮਾਂ ਦੀ ਉਸਾਰੀ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਬਾਰੇ ਜਾਣਕਾਰੀ ਦੇਣ ਲਈ ਲੋਕਾਂ ਵਾਸਤੇ ਵਟਸਐਪ ਨੰਬਰ 97791-00200 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਬਿਲਕੁੱਲ ਗੁਪਤ ਰੱਖੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਛੱਡ ਰਹੇ ਪੀੜਤਾਂ ਦੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ ਵੀ ਚੱਲ ਰਹੀਆਂ ਹਨ ਤਾਂ ਕਿ ਉਹ ਮੁੜ ਆਪਣੇ ਪੈਰਾਂ ਉੱਤੇ ਖੜ੍ਹੇ ਹੋ ਕੇ ਮਾਣ ਤੇ ਸਤਿਕਾਰ ਨਾਲ ਜੀਵਨ ਜਿਊ ਸਕਣ।

ਆਪਣੇ ਸੰਬੋਧਨ ਵਿੱਚ ‘ਆਪ` ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਰ ਖੇਤਰ ਵਿੱਚ ਮੋਹਰੀ ਰਿਹਾ ਹੈ ਅਤੇ ਹੁਣ ਸੂਬੇ ਦੇ ਸਕੂਲੀ ਬੱਚੇ ਨਸ਼ਿਆਂ ਨੂੰ ਨਾਂਹ ਕਹਿਣ ਵਿੱਚ ਦੇਸ਼ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਵਿੱਚ ਵੀ ਇਹ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋ ਗਿਆ ਹੈ ਅਤੇ ਸੂਬਾ ਹੁਣ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਸਥਾਨ `ਤੇ ਹੈ। ਮਨੀਸ਼ ਸਿਸੋਦੀਆ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਘਿਨਾਉਣੇ ਅਪਰਾਧ ਨੂੰ ਤੁਰੰਤ ਬੰਦ ਕਰਨ ਜਾਂ ਸਖ਼ਤ ਨਤੀਜੇ ਭੁਗਤਣ ਲਈ ਤਿਆਰ ਰਹਿਣ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਮਹਾਂਮਾਰੀ ਨੇ ਆਪਣੇ ਪੈਰ ਪਸਾਰ ਲਏ ਸਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ` ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਵੱਡੇ ਪੱਧਰ `ਤੇ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਪਾਠਕ੍ਰਮ ਸ਼ੁਰੂ ਕਰਨ ਨਾਲ ਸੂਬੇ ਵਿੱਚੋਂ ਇਸ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਮਦਦ ਮਿਲੇਗੀ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਤੇ ਹੋਰ ਹਾਜ਼ਰ ਸਨ।

Tags: arvind kejriwalBreaking news in PunjabiLatest Punjab newsLatest Punjab news in PunjabiPUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) 💫💫ਜਦੋਂ ਅਸੀਂ ਆਪਣੇ ਮੌਜੂਦਾ ਰੂਪ ਨਾਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 