ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ
ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਸੰਬੰਧੀ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਬੁਲਾਈ ਹੈ।

ਮੀਟਿੰਗ ਕੱਲ੍ਹ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੀਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।























