• Latest
  • Trending
ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

6 months ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

6 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

6 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

7 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

9 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

10 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

10 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

10 hours ago
Hindi News
English News
Saturday, November 14, 2026
No Result
View All Result
17 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ 41 ਕਿਲੋਮੀਟਰ ਤਾਰਾਂ ਜ਼ਮੀਨਦੋਜ਼ ਹੋਣਗੀਆਂ

May 19, 2026
in ਖਬਰਾਂ, ਪੰਜਾਬ

ਬਿਜਲੀ ਦੀਆਂ ਤਾਰਾਂ ਨਾਲ ਫਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਹੋਰ ਦੁਰਘਟਨਾਵਾਂ ਰੁਕਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਾਰਾਂ ਤੇ ਖੰਭਿਆਂ ਤੋਂ ਮੁਕਤ ਪਿੰਡਾਂ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਪੰਜਾਬ, ‘ਸਤੌਜ ਮਾਡਲ’ ਸਮੁੱਚੇ ਦੇਸ਼ ਨੂੰ ਰਾਹ ਦਿਖਾਏਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿੰਡ ਸਤੌਜ ਤੋਂ ਬਿਜਲੀ ਦੇ 384 ਖੰਭੇ ਹਟਾਏ ਜਾਣਗੇ, ਸੜਕ ਨੂੰ ਪੁੱਟੇ ਬਿਨਾਂ ਅੰਡਰਗਰਾਊਂਡ ਤਾਰਾਂ ਪੈਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਡਰਗਰਾਊਂਡ ਬਿਜਲੀ ਸਪਲਾਈ ਨਾਲ ਬਿਜਲੀ ਦੇ ਖੰਭੇ ਲਾਉਣ ਮੌਕੇ ਹੁੰਦੀ ਸਿਆਸਤ ਵੀ ਖਤਮ ਹੋ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

CM ਮਾਨ ਨੇ ਪਿੰਡ ਸਤੌਜ ਤੋਂ ਅੰਡਰਗਰਾਊਂਡ ਬਿਜਲੀ ਸਪਲਾਈ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ !!

ਕਿਹਾ, ਖੰਭਿਆਂ ਦੀ ਸਮੱਸਿਆ ਜੜ੍ਹੋਂ ਕੀਤੀ ਜਾਵੇਗੀ ਖ਼ਤਮ, ਕਿਸਾਨਾਂ ਨੂੰ ਆਵੇਗਾ ਸੁੱਖ ਦਾ ਸਾਹ

👉 3 ਫੁੱਟ ਧਰਤੀ ‘ਚ ਦੱਬੀਆਂ ਜਾਣਗੀਆਂ ਤਾਰਾਂ
👉 ਸਵਾ ਮਹੀਨੇ ‘ਚ ਕੰਮ ਹੋ ਜਾਵੇਗਾ ਪੂਰਾ pic.twitter.com/WfX8beiuzY

— AAP Punjab (@AAPPunjab) May 19, 2026

ਸੰਗਰੂਰ, 19 ਮਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ (ਓਵਰਹੈੱਡ ਲਾਈਨਾਂ) ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।

ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਧੁਨਿਕ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ ਸਪਲਾਈ ਅਤੇ ਸੁਰੱਖਿਅਤ ਪਿੰਡਾਂ ‘ਤੇ ਅਧਾਰਿਤ “ਰੌਸ਼ਨ ਪੰਜਾਬ” ਦੀ ਸ਼ੁਰੂਆਤ ਦੱਸਿਆ। ‘ਸਤੌਜ ਮਾਡਲ’ ਨੂੰ ਪੂਰੇ ਦੇਸ਼ ਲਈ ਮਿਸਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਪਿੰਡਾਂ ਨੂੰ ਤਾਰਾਂ ਮੁਕਤ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਬਿਜਲੀ ਸਪਲਾਈ ਨਾਲ ਪਿੰਡਾਂ ਵਿੱਚ ਬਿਜਲੀ ਦੇ ਖੰਭੇ ਲਾਉਣ ਨੂੰ ਲੈ ਕੇ ਹੁੰਦੀ ਸਿਆਸਤ ਵੀ ਖ਼ਤਮ ਹੋ ਜਾਵੇਗੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਪਿੰਡਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਪਿੰਡਾਂ ਨੂੰ ਬਿਜਲੀ ਦੀਆਂ ਤਾਰਾਂ ਦੇ ਜਾਲ ਅਤੇ ਬੇਲੋੜੇ ਖੰਭਿਆਂ ਤੋਂ ਮੁਕਤ ਕਰਨ ਦਾ ਵਿਆਪਕ ਪ੍ਰਾਜੈਕਟ ਇੱਥੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ ਬਿਜਲੀ ਦੀਆਂ ਉਪਰੋਂ ਲੰਘਦੀਆਂ ਤਾਰਾਂ ਨੂੰ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਕੀਤਾ ਜਾਵੇਗਾ। ਇਹ ਦੇਸ਼ ਦਾ ਪਹਿਲਾ ਅਜਿਹਾ ਪ੍ਰਾਜੈਕਟ ਹੈ ਅਤੇ ਇਸ ਪਹਿਲਕਦਮੀ ਨਾਲ ਪੰਜਾਬ ਪੂਰੇ ਦੇਸ਼ ਲਈ ਮਾਡਲ ਪ੍ਰਾਜੈਕਟ ਵਜੋਂ ਉਭਰੇਗਾ।”
ਪ੍ਰਾਜੈਕਟ ਦੇ ਤਕਨੀਕੀ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਇਸ ਪ੍ਰਾਜੈਕਟ ਤਹਿਤ 7 ਕਿਲੋਮੀਟਰ ਹਾਈ ਟੈਂਸ਼ਨ (ਐਚ.ਟੀ.) ਲਾਈਨਾਂ, 9.5 ਕਿਲੋਮੀਟਰ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ਅਤੇ 800 ਖਪਤਕਾਰਾਂ ਦੇ ਘਰਾਂ ਨੂੰ ਜੋੜਨ ਵਾਲੀ 41 ਕਿਲੋਮੀਟਰ ਸਰਵਿਸ ਕੇਬਲ ਜ਼ਮੀਨਦੋਜ਼ ਵਿਛਾਈ ਜਾਵੇਗੀ। ਸਤੌਜ ਦੇ 66 ਕੇ.ਵੀ. ਗਰਿੱਡ ਤੋਂ ਪਿੰਡ ਨਾਲ ਜੁੜੇ ਤਿੰਨ 11 ਕੇ.ਵੀ. ਫੀਡਰ ਅਤੇ ਇਸ ਨਾਲ ਜੁੜੇ 28 ਟਰਾਂਸਫਾਰਮਰਾਂ ਦੀਆਂ ਸਾਰੀਆਂ ਹਾਈ ਟੈਂਸ਼ਨ ਲਾਈਨਾਂ ਜ਼ਮੀਨਦੋਜ਼ ਹੋ ਜਾਣਗੀਆਂ। ਇਸ ਤੋਂ ਬਾਅਦ 28 ਟਰਾਂਸਫਾਰਮਰਾਂ ਤੋਂ ਮੀਟਰ ਬਕਸਿਆਂ ਤੱਕ ਦੀਆਂ ਸਾਰੀਆਂ ਲੋਅ ਟੈਂਸ਼ਨ ਲਾਈਨਾਂ ਵੀ ਜ਼ਮੀਨਦੋਜ਼ ਕੀਤੀਆਂ ਜਾਣਗੀਆਂ।”

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਮੁੱਖ ਮੰਤਰੀ ਨੇ ਅੱਗੇ ਕਿਹਾ, “ਮੀਟਰ ਬਕਸਿਆਂ ਨੂੰ ਸਾਰੇ ਘਰਾਂ ਨਾਲ ਜੋੜਨ ਵਾਲੀਆਂ ਕੇਬਲਾਂ ਨੂੰ ਵੀ ਜ਼ਮੀਨਦੋਜ਼ ਕੀਤਾ ਜਾਵੇਗਾ, ਜਿਸ ਕਾਰਨ 384 ਬੇਲੋੜੇ ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ। ਇਸ ਪ੍ਰੋਜੈਕਟ ਦੀ ਵਿਸ਼ੇਸ਼ਤਾ ਇਹ ਹੈ ਕਿ ਜ਼ਮੀਨਦੋਜ਼ ਕੇਬਲਾਂ ਵਿਛਾਉਣ ਲਈ ਸੜਕਾਂ ਪੁੱਟਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਟ੍ਰੈਂਚਲੈੱਸ (ਬਿਨਾਂ ਪੁਟਾਈ) ਡ੍ਰਿਲਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਪਾਈਪਾਂ ਜ਼ਮੀਨ ਤੋਂ ਤਿੰਨ ਫੁੱਟ ਹੇਠਾਂ ਵਿਛਾਈਆਂ ਜਾਣਗੀਆਂ, ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ।”
ਬਿਜਲੀ ਦੀਆਂ ਉੱਪਰਲੀਆਂ ਤਾਰਾਂ ਦੇ ਖ਼ਤਰਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਿਜਲੀ ਦੇ ਖੰਭਿਆਂ ਅਤੇ ਉੱਪਰਲੀਆਂ ਤਾਰਾਂ ਕਾਰਨ ਪਸ਼ੂਆਂ ਅਤੇ ਲੋਕਾਂ ਖ਼ਾਸ ਕਰਕੇ ਬੱਚਿਆਂ ਨੂੰ ਕਰੰਟ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਟਰੈਕਟਰ, ਕੰਬਾਈਨਾਂ ਅਤੇ ਹੋਰ ਵਾਹਨ ਉੱਪਰਲੀਆਂ ਤਾਰਾਂ ਦੇ ਸੰਪਰਕ ਵਿੱਚ ਆਉਂਦੇ ਹਨ ਤਾਂ ਅਕਸਰ ਹਾਦਸੇ ਵਾਪਰਦੇ ਹਨ। ਇਸੇ ਤਰ੍ਹਾਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਮੀਂਹ, ਝੱਖੜ ਅਤੇ ਤੇਜ਼ ਹਵਾਵਾਂ ਕਾਰਨ ਖੰਭੇ ਅਤੇ ਤਾਰਾਂ ਟੁੱਟ ਜਾਂਦੀਆਂ ਹਨ, ਜਿਸ ਨਾਲ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਅਤੇ ਪਾਵਰ ਕਾਰਪੋਰੇਸ਼ਨ ਨੂੰ ਵਿੱਤੀ ਨੁਕਸਾਨ ਹੁੰਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਖੰਭਿਆਂ ਅਤੇ ਤਾਰਾਂ ਦਾ ਜਾਲ ਪਿੰਡਾਂ ਦੀ ਦਿੱਖ ਨੂੰ ਵੀ ਪ੍ਰਭਾਵਿਤ ਕਰਦਾ ਹੈ।
ਇਸ ਪ੍ਰਾਜੈਕਟ ਨੂੰ ਲੋਕਾਂ ਲਈ ਹਰ ਪੱਖੋਂ ਫਾਇਦੇਮੰਦ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਈ ਟੈਂਸ਼ਨ ਅਤੇ ਲੋਅ ਟੈਂਸ਼ਨ ਲਾਈਨਾਂ ਦੇ ਜ਼ਮੀਨਦੋਜ਼ ਹੋਣ ਨਾਲ ਬਿਜਲੀ ਦੀ ਲੀਕੇਜ ਖ਼ਤਮ ਹੋ ਜਾਵੇਗੀ, ਜਿਸ ਨਾਲ ਟ੍ਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਦਾ ਘਾਟਾ ਘਟੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ, ਜ਼ਮੀਨਦੋਜ਼ ਤਾਰਾਂ ਨਾਲ ਹਾਦਸਿਆਂ ਵਿੱਚ ਕਮੀ ਆਵੇਗੀ, ਬਿਜਲੀ ਦੀਆਂ ਤਾਰਾਂ ਕਾਰਨ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੁਕਣਗੀਆਂ ਅਤੇ ਮੀਂਹ ਤੇ ਤੇਜ਼ ਹਵਾਵਾਂ ਹੁਣ ਬਿਜਲੀ ਸਪਲਾਈ ਵਿੱਚ ਵਿਘਨ ਨਹੀਂ ਪਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬੇਲੋੜੇ ਖੰਭਿਆਂ ਅਤੇ ਉਲਝੀਆਂ ਤਾਰਾਂ ਨੂੰ ਹਟਾਉਣ ਨਾਲ ਪਿੰਡਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਦੇ ਇਤਿਹਾਸ ਵਿੱਚ ਮੀਲ ਪੱਥਰ ਵਜੋਂ ਯਾਦ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,”ਇਹ ਪ੍ਰਾਜੈਕਟ ਮੇਰੀ ਜਨਮ ਭੂਮੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਸ ਪਿੰਡ ਤੋਂ ਪੰਜਾਬ ਸਰਕਾਰ ਨੇ ਅਜਿਹਾ ਪ੍ਰਾਜੈਕਟ ਸ਼ੁਰੂ ਕੀਤਾ ਹੈ ਜਿਸ ਬਾਰੇ ਦੇਸ਼ ਦੇ ਕਿਸੇ ਹੋਰ ਸੂਬੇ ਨੇ ਅਜੇ ਤੱਕ ਸੋਚਿਆ ਵੀ ਨਹੀਂ ਹੈ। ਇਹ ਪ੍ਰੋਜੈਕਟ ਇਸ ਲਈ ਸੰਭਵ ਹੋਇਆ ਕਿਉਂਕਿ ਅੱਜ ਮੇਰਾ ਸੁਪਨਾ ਸਾਕਾਰ ਹੋ ਰਿਹਾ ਹੈ। ਇਸ ਪ੍ਰਾਜੈਕਟ ਦਾ ਸੁਪਨਾ ਬਹੁਤ ਸਾਲ ਪਹਿਲਾਂ ਲਿਆ ਗਿਆ ਸੀ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਅੱਜ ਦੀ ਇਹ ਪਹਿਲਕਦਮੀ ਸਿੱਧੇ ਤੌਰ ‘ਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜੀ ਹੋਈ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਬਿਜਲੀ ਦੇ ਖੰਭੇ ਇਤਿਹਾਸ ਬਣ ਜਾਣਗੇ।”
ਆਪਣੇ ਪਿੰਡ ਦੀ ਦੁਖਦਾਈ ਘਟਨਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਹੋ ਗਏ। ਉਨ੍ਹਾਂ ਕਿਹਾ, “ਇਸ ਪਿੰਡ ਦੇ ਤਿੰਨ ਨੌਜਵਾਨਾਂ ਦੀ ਕੰਬਾਈਨਾਂ ਨਾਲ ਬਿਜਲੀ ਦੇ ਕਰੰਟ ਲੱਗਣ ਕਾਰਨ ਜਾਨ ਚਲੀ ਗਈ ਸੀ। ਉਹ ਆਪਣੇ ਪਰਿਵਾਰਾਂ ਦੇ ਇੱਕੋ-ਇੱਕ ਕਮਾਊ ਮੈਂਬਰ ਸਨ। ਇਹ ਪ੍ਰੋਜੈਕਟ ਉਨ੍ਹਾਂ ਨੌਜਵਾਨਾਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਕਦੇ ਵੀ ਨਹੀਂ ਵਾਪਰਨੀਆਂ ਚਾਹੀਦੀਆਂ।”
ਇਸ ਪਹਿਲਕਦਮੀ ਨੂੰ ਦੇਸ਼ ਲਈ ਬਦਲਾਅ ਦਾ ਮਾਡਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਪੂਰੇ ਦੇਸ਼ ਵਿੱਚ ‘ਸਤੌਜ ਮਾਡਲ’ ਜਾਣਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਮੰਗਲ ਗ੍ਰਹਿ ‘ਤੇ ਕਲੋਨੀਆਂ ਵਸਾਉਣ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਸਾਡੇ ਲੋਕ ਅਜੇ ਵੀ ਗਲੀਆਂ-ਨਾਲੀਆਂ ਦੇ ਮਸਲਿਆਂ ਵਿੱਚ ਉਲਝੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਡਿਜੀਟਲ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਆਰ.ਟੀ.ਓ. ਸੇਵਾਵਾਂ ਨੂੰ ਡਿਜੀਟਲਾਈਜ਼ ਕੀਤਾ ਗਿਆ ਹੈ ਅਤੇ ਸਰਲ ਭਾਸ਼ਾ ਵਿੱਚ ‘ਈਜ਼ੀ ਰਜਿਸਟਰੀ’ (ਸੌਖੀ ਰਜਿਸਟਰੀ) ਪ੍ਰਣਾਲੀ ਲਾਗੂ ਕੀਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪਹਿਲਾਂ ਰਜਿਸਟਰੀ ਦੇ ਦਸਤਾਵੇਜ਼ ਔਖੀ ਭਾਸ਼ਾ ਵਿੱਚ ਤਿਆਰ ਕੀਤੇ ਜਾਂਦੇ ਸਨ ਜੋ ਆਮ ਲੋਕਾਂ ਦੀ ਸਮਝ ਵਿੱਚ ਨਹੀਂ ਆਉਂਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ। ਪਰ ਹੁਣ ਲੋਕ ਆਪਣੇ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ਤੋਂ ਆਪਣੀ ਰਜਿਸਟਰੀ ਕਰਵਾ ਸਕਦੇ ਹਨ।”

ਪੰਜਾਬ ਸਰਕਾਰ ਦੇ ਬੇਅਦਬੀ ਵਿਰੋਧੀ ਕਾਨੂੰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰ ਸਕੇ। ਅਕਾਲ ਪੁਰਖ ਨੇ ਮੈਨੂੰ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਕੋਲ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਨਾ ਤਾਂ ਨੀਅਤ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਆਮ ਗੱਲ ਬਣ ਗਈ ਸੀ। ਪਰ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਐਕਟ ਇਸ ਨੂੰ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਕਦੇ ਵੀ ਇਸ ਨਾ-ਮਾਫ਼ੀਯੋਗ ਅਪਰਾਧ ਨੂੰ ਕਰਨ ਦੀ ਹਿੰਮਤ ਨਹੀਂ ਕਰੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਲਈ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਸਿੱਖ ਕਦਰਾਂ-ਕੀਮਤਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪ੍ਰਤੀਬੱਧ ਹੈ। ਇਸ ਧਰਤੀ ਨੇ ਉਹ ਦੌਰ ਦੇਖਿਆ ਹੈ ਜਿਸ ਨੇ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਸੀ। ਪੰਜਾਬ ਸਰਕਾਰ ਨੇ ਹੁਣ ਇਹ ਕਾਨੂੰਨ ਬਣਾਇਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਸਿਰਫ਼ ਕੁਝ ਚੋਣਵੇਂ ਲੋਕ, ਜੋ ਆਪਣੇ ਆਪ ਨੂੰ ਹੀ ਪੰਥ ਸਮਝਦੇ ਹਨ, ਇਸ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਹੱਥ ਬੇਅਦਬੀ ਦੀਆਂ ਘਟਨਾਵਾਂ ਨਾਲ ਰੰਗੇ ਹੋਏ ਹਨ।”
ਪੰਜਾਬ ਸਰਕਾਰ ਦੀਆਂ ਸਿਹਤ ਸੰਭਾਲ ਪਹਿਲਕਦਮੀਆਂ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕ ਇਸ ਸਕੀਮ ਤਹਿਤ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਸਨਮਾਨ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਮਹਿਲਾਵਾਂ ਵੀ ਇਸ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਪੰਜਾਬ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।”
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਧ ਸਮੇਤ ਹੋਰ ਵੀ ਹਾਜ਼ਰ ਸਨ।
ਐਕਸ ‘ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਸੁਪਨਿਆਂ ਦਾ ‘ਰੌਸ਼ਨ ਪੰਜਾਬ’ ਬਣਾਉਣ ਵੱਲ ਇੱਕ ਹੋਰ ਇਤਿਹਾਸਕ ਕਦਮ ਪੁੱਟਦਿਆਂ ਅੱਜ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਅਤਿ-ਆਧੁਨਿਕ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪਹਿਲਕਦਮੀ ਨਾ ਸਿਰਫ਼ ਪਿੰਡਾਂ ਅਤੇ ਸ਼ਹਿਰਾਂ ਦੀ ਦਿੱਖ ਨੂੰ ਨਿਖਾਰੇਗੀ, ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਬਿਜਲੀ ਦੇ ਕੱਟਾਂ ਅਤੇ ਝੱਖੜਾਂ ਅਤੇ ਤੇਜ਼ ਹਵਾਵਾਂ ਦੌਰਾਨ ਹੋਣ ਵਾਲੇ ਹਾਦਸਿਆਂ ਤੋਂ ਵੀ ਪੂਰੀ ਸੁਰੱਖਿਆ ਪ੍ਰਦਾਨ ਕਰੇਗੀ।”
“ਇਸ ਪ੍ਰੋਜੈਕਟ ਦੇ ਨਾਲ ਘਰਾਂ, ਵਪਾਰਕ ਅਦਾਰਿਆਂ ਅਤੇ ਖੇਤਾਂ ਨੂੰ ਨਿਰਵਿਘਨ ਅਤੇ ਸੁਰੱਖਿਅਤ ਬਿਜਲੀ ਸਪਲਾਈ ਮਿਲੇਗੀ, ਜਿਸ ਨਾਲ ਹਰ ਨਾਗਰਿਕ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ। ਇਹ ਪਹਿਲਕਦਮੀ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਦੂਰਅੰਦੇਸ਼ ਸੋਚ ਦਾ ਅਹਿਮ ਹਿੱਸਾ ਹੈ, ਜਿੱਥੇ ਹਰ ਪੱਧਰ ‘ਤੇ ਪਾਰਦਰਸ਼ਤਾ ਅਤੇ ਉੱਚ-ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ‘ਆਪ’ ਸਰਕਾਰ ਤੁਹਾਡੀ ਸੇਵਾ ਵਿੱਚ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਲਗਨ ਨਾਲ ਦਿਨ-ਰਾਤ ਕੰਮ ਕਰ ਰਹੀ ਹੈ।”

Tags: BREAKING NEWSBreaking news in PunjabiLatest Punjab news in PunjabiPUNJABPUNJAB CMpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

by Navjot
2 weeks ago
0

ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ ਹੋ ਗਈ, ਜਦਕਿ ਉਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 