• Latest
  • Trending
ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

4 months ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

6 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

6 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

6 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

6 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

6 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

9 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

10 hours ago
Hindi News
English News
Sunday, November 15, 2026
No Result
View All Result
15 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਸ਼ੁਰੂ ਹੋਵੇਗੀ, ਸਰਕਾਰ ਡੇਢ ਲੱਖ ਲੋਕਾਂ ਨੂੰ ਤੀਰਥ ਯਾਤਰਾ ਦੀ ਸਹੂਲਤ ਦੇਣ ਦੀ ਤਿਆਰੀ ਕਰ ਰਹੀ ਹੈ: ਅਰਵਿੰਦ ਕੇਜਰੀਵਾਲ

July 19, 2026
in ਖਬਰਾਂ, ਪੰਜਾਬ
ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

* ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਸ਼ੁਰੂ ਹੋਵੇਗੀ, ਸਰਕਾਰ ਡੇਢ ਲੱਖ ਲੋਕਾਂ ਨੂੰ ਤੀਰਥ ਯਾਤਰਾ ਦੀ ਸਹੂਲਤ ਦੇਣ ਦੀ ਤਿਆਰੀ ਕਰ ਰਹੀ ਹੈ: ਅਰਵਿੰਦ ਕੇਜਰੀਵਾਲ
* ਇਮਾਨਦਾਰ ਸਰਕਾਰ ਚਲਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਫ਼ਤ ਬਿਜਲੀ, 10 ਲੱਖ ਦਾ ਸਿਹਤ ਬੀਮਾ ਅਤੇ 1,000 ਰੁਪਏ ਦੀ ਵਿੱਤੀ ਸਹਾਇਤਾ ਦੇ ਰਹੇ ਹਨ: ਅਰਵਿੰਦ ਕੇਜਰੀਵਾਲ
* ਪਹਿਲਾਂ ਪੰਜ ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ ਇਹ ਸਾਹਮਣੇ ਆਉਂਦਾ ਸੀ ਕਿ ਮੁੱਖ ਮੰਤਰੀ ਦੇ ਪਰਿਵਾਰ ਨੇ ਲੋਕਾਂ ਦਾ ਪੈਸਾ ਲੁੱਟਿਆ ਹੈ: ਅਰਵਿੰਦ ਕੇਜਰੀਵਾਲ
* ਪੰਜਾਬ ਦੀ ਇੱਕਜੁਟਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਇਸ ਦੀ ਸਭ ਤੋਂ ਵੱਡੀ ਤਾਕਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸੂਬਾ ਸਰਕਾਰ ਪਾਰਦਰਸ਼ੀ ਸ਼ਾਸਨ ਅਤੇ ਲੋਕ-ਪੱਖੀ ਪਹਿਲਕਦਮੀਆਂ ਰਾਹੀਂ ਲੋਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ ‘ਤੇ ਅਪਗ੍ਰੇਡ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਲਵਾੜਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਲਿਆ ਹਿੱਸਾ

ਤਲਵਾੜਾ (ਹੁਸ਼ਿਆਰਪੁਰ); 19 ਜੁਲਾਈ (ਵਿਸ਼ਵ ਵਾਰਤਾ);- ਹੁਸ਼ਿਆਰਪੁਰ ਦੇ ਤਲਵਾੜਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ ‘ਤੀਰਥ ਯਾਤਰਾ’ ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ। ਅਗਸਤ ਮਹੀਨੇ ਤੋਂ ਪੰਜਾਬ ਸਰਕਾਰ ਖਾਟੂ ਸ਼ਿਆਮ ਜੀ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕਰੇਗੀ। ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਖੁੱਲ੍ਹੇਗੀ, ਜਿਸ ਤਹਿਤ ਸਰਕਾਰ ਡੇਢ ਲੱਖ ਸ਼ਰਧਾਲੂਆਂ ਨੂੰ ‘ਦਰਸ਼ਨ’ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਭਗਵੰਤ ਮਾਨ ਸਰਕਾਰ ਦੀ ਮੁਫ਼ਤ ‘ਤੀਰਥ ਯਾਤਰਾ’ ਯੋਜਨਾ ਮੌਜੂਦਾ ਸਮੇਂ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਜਾਂਦੀ ਹੈ, ਜਿਸ ਵਿੱਚ ਏ.ਸੀ. ਬੱਸਾਂ, ਹੋਟਲਾਂ, ਖਾਣੇ ਅਤੇ ਹੋਰ ਪ੍ਰਬੰਧਾਂ ਦਾ ਸਾਰਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ। ਹੁਣ ਇਸ ਯੋਜਨਾ ਦਾ ਤਿੰਨ ਨਵੇਂ ਰੂਟਾਂ ਨਾਲ ਵਿਸਥਾਰ ਕੀਤਾ ਗਿਆ ਹੈ। ਹੁਣ ਬੱਸਾਂ ਸਾਲਾਸਰ ਜੀ-ਖਾਟੂ ਸ਼ਿਆਮ ਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਵੀ ਚੱਲਣਗੀਆਂ। ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਸ਼ੁਰੂ ਹੋਵੇਗੀ ਅਤੇ ਸਰਕਾਰ ਡੇਢ ਲੱਖ ਸ਼ਰਧਾਲੂਆਂ ਨੂੰ ‘ਦਰਸ਼ਨ’ ਕਰਵਾਏਗੀ।”

ਔਰਤਾਂ ਲਈ ਵਿੱਤੀ ਸਹਾਇਤਾ ਬਾਰੇ ਬੋਲਦਿਆਂ ‘ਆਪ’ ਸੁਪਰੀਮੋ ਨੇ ਕਿਹਾ, “ਜਿਨ੍ਹਾਂ ਔਰਤਾਂ ਨੇ ਆਪਣੀ ਰਜਿਸਟ੍ਰੇਸ਼ਨ ਮੁਕੰਮਲ ਹੋਣ ਦੇ ਬਾਵਜੂਦ ਅਜੇ ਤੱਕ ਖਾਤਿਆਂ ਵਿੱਚ ਪੈਸੇ ਪ੍ਰਾਪਤ ਨਹੀਂ ਕੀਤੇ ਹਨ, ਉਨ੍ਹਾਂ ਨੂੰ 1 ਅਗਸਤ ਨੂੰ ₹3,000 ਮਿਲਣਗੇ, ਜਿਸ ਵਿੱਚ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੇ ਪੈਸੇ ਇਕੱਠੇ ਸ਼ਾਮਲ ਹੋਣਗੇ। ਐਸ.ਸੀ. ਭਾਈਚਾਰੇ ਦੀਆਂ ਔਰਤਾਂ ਨੂੰ ₹4,500 ਮਿਲਣਗੇ। ਪਹਿਲੀ ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ ਸਨ ਅਤੇ ਪਹਿਲੀ ਅਗਸਤ ਨੂੰ 50 ਲੱਖ ਤੋਂ ਵੱਧ ਔਰਤਾਂ ਨੂੰ ਇਹ ਲਾਭ ਮਿਲੇਗਾ।”

ਸਰਕਾਰ ਇਨ੍ਹਾਂ ਲੋਕ-ਪੱਖੀ ਸਕੀਮਾਂ ਲਈ ਫੰਡ ਕਿਵੇਂ ਜੁਟਾ ਰਹੀ ਹੈ, ਇਸ ਬਾਰੇ ਸਪੱਸ਼ਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, “ਸਰਕਾਰ ਕੋਲ ਇੰਨਾ ਪੈਸਾ ਇਸ ਲਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਇਮਾਨਦਾਰ ਹਨ। ਪੰਜਾਬ ਦੇ ਪਿਛਲੇ ਹਰ ਮੁੱਖ ਮੰਤਰੀ ‘ਤੇ ਦੋਸ਼ ਲੱਗੇ ਅਤੇ ਪੰਜ ਸਾਲ ਪੂਰੇ ਕਰਨ ਤੋਂ ਬਾਅਦ ਇਹ ਸਾਹਮਣੇ ਆਉਂਦਾ ਸੀ ਕਿ ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚਿਆਂ ਨੇ ਪੈਸਾ ਲੁੱਟਿਆ ਹੈ। ਪਰ ਅੱਜ ਤੱਕ ਭਗਵੰਤ ਮਾਨ, ਉਨ੍ਹਾਂ ਦੇ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ ‘ਤੇ ਇੱਕ ਰੁਪਏ ਦਾ ਵੀ ਦੋਸ਼ ਨਹੀਂ ਲੱਗਿਆ। ਭਗਵੰਤ ਮਾਨ ਸਭ ਤੋਂ ਇਮਾਨਦਾਰ ਮੁੱਖ ਮੰਤਰੀ ਹਨ। ਅਜਿਹਾ ਮੁੱਖ ਮੰਤਰੀ ਨਾ ਕਦੇ ਹੋਇਆ ਹੈ ਅਤੇ ਨਾ ਕਦੇ ਹੋਵੇਗਾ।”

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਹੋਏ ਬਦਲਾਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਲੋਕਾਂ ਦੇ ਬਿਜਲੀ ਦੇ ਬਿੱਲ ਕਈ ਹਜ਼ਾਰ ਰੁਪਏ ਆਉਂਦੇ ਸਨ। ਪਰ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਭਗਵੰਤ ਮਾਨ ਸਰਕਾਰ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦੇ ਕਵਰ ਵਾਲਾ ਸਿਹਤ ਬੀਮਾ ਵੀ ਦਿੱਤਾ ਹੈ ਅਤੇ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਮਿਲਣੇ ਸ਼ੁਰੂ ਹੋ ਗਏ ਹਨ।”

ਅੰਮ੍ਰਿਤਸਰ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਦਾ ਹਵਾਲਾ ਦਿੰਦੇ ਹੋਏ ‘ਆਪ’ ਮੁਖੀ ਨੇ ਕਿਹਾ, “ਅੰਮ੍ਰਿਤਸਰ ਭਗਵਾਨ ਵਾਲਮੀਕਿ ਮੰਦਰ ਦੀ ਧਰਤੀ ਹੈ, ਜਿੱਥੇ ਰਾਮਾਇਣ ਲਿਖੀ ਗਈ ਸੀ, ਜਿੱਥੇ ਮਾਤਾ ਸੀਤਾ ਰਹਿੰਦੇ ਸਨ, ਜਿੱਥੇ ਲਵ ਕੁਸ਼ ਦਾ ਜਨਮ ਹੋਇਆ ਸੀ ਅਤੇ ਜਿੱਥੇ ਲਵ ਕੁਸ਼ ਨੇ ਅਸ਼ਵਮੇਧ ਘੋੜਾ ਰੋਕਿਆ ਸੀ। ਸਰਕਾਰ ਨੇ ਹੁਣ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਲੱਗਦੀ ਜਗ੍ਹਾ ‘ਤੇ ਮਾਤਾ ਸੀਤਾ ਅਤੇ ਲਵ ਕੁਸ਼ ਨੂੰ ਸਮਰਪਿਤ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਬਣਾਉਣ ਦਾ ਫੈਸਲਾ ਕੀਤਾ ਹੈ।”

ਸੂਬੇ ਭਰ ਵਿੱਚ ਧਾਰਮਿਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਦੇ ਸਾਰੇ 22 ਸ਼ਹਿਰਾਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਵਰਗੇ ਭਜਨ ਸੰਧਿਆ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਇੱਕ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਵਜੋਂ ਵਿਕਸਤ ਕਰਨ ਲਈ ₹80 ਕਰੋੜ ਖਰਚ ਰਹੇ ਹਨ, ਜੋ 30 ਸਤੰਬਰ ਤੱਕ ਮੁਕੰਮਲ ਹੋ ਜਾਵੇਗਾ। ਉਸ ਤੋਂ ਬਾਅਦ ਸਾਰਿਆਂ ਨੂੰ ਦਰਸ਼ਨਾਂ ਲਈ ਜਾਣਾ ਚਾਹੀਦਾ ਹੈ। ਕਾਲੀ ਮਾਤਾ ਦਾ ਆਸ਼ੀਰਵਾਦ ਲੈਣ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।”

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇਸ ਪਵਿੱਤਰ ਅਸਥਾਨ ‘ਤੇ ਆ ਕੇ ਇਸ ਮੁਕੱਦਸ ਸਮਾਗਮ ਵਿੱਚ ਹਿੱਸਾ ਲੈ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਇਸ ਇਕੱਠ ਵਿੱਚ ਹਾਜ਼ਰ ਹੋਣਾ ਅਤੇ ਮਨੁੱਖਤਾ, ਏਕਤਾ ਤੇ ਪਿਆਰ ਦਾ ਸੰਦੇਸ਼ ਫੈਲਾਉਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਨੂੰ ਖੁਸ਼ੀ ਹੈ ਕਿ ਤੁਸੀਂ ਸਾਰੇ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੇ ਹੋ।”
ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦਾ ਬੇਅੰਤ ਪਿਆਰ ਅਤੇ ਅਸੀਸਾਂ ਸੂਬਾ ਸਰਕਾਰ ਨੂੰ ਹੋਰ ਵੀ ਵੱਧ ਉਤਸ਼ਾਹ ਅਤੇ ਵਚਨਬੱਧਤਾ ਨਾਲ ਉਨ੍ਹਾਂ ਦੀ ਸੇਵਾ ਕਰਨ ਦਾ ਭਰੋਸਾ ਦਿੰਦੀਆਂ ਹਨ। ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ ਜਿੱਥੇ ਨਫ਼ਰਤ ਦੇ ਬੀਜ ਨੂੰ ਛੱਡ ਕੇ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਵਿੱਚ ਏਕਤਾ ਦਾ ਜਜ਼ਬਾ ਇੰਨਾ ਮਜ਼ਬੂਤ ਹੈ ਕਿ ਲੋਕ ਹਰ ਤਿਉਹਾਰ ਮਿਲ-ਜੁਲ ਕੇ ਮਨਾਉਂਦੇ ਹਨ।”
ਉਨ੍ਹਾਂ ਕਿਹਾ, “ਪੰਜਾਬ ਹਮੇਸ਼ਾ ਹੀ ਫਿਰਕੂ ਸਦਭਾਵਨਾ ਦੀ ਭਾਵਨਾ ਰੱਖਣ ਵਾਲਾ ਸੂਬਾ ਰਿਹਾ ਹੈ। ਵੰਡ ਪਾਉਣ ਵਾਲੀਆਂ ਤਾਕਤਾਂ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਇਹ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕ ਇਸ ਵਿੱਚ ਹਿੱਸਾ ਲੈ ਰਹੇ ਹਨ, ਜੋ ਕਿ ਪੰਜਾਬ ਦੀ ਅਸਲ ਭਾਵਨਾ ਨੂੰ ਦਰਸਾਉਂਦਾ ਹੈ।”
ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦੀ ਸਹੂਲਤ ਨੂੰ ਸਾਡੀ ਮੁੱਖ ਤਰਜੀਹ ਰੱਖਦੇ ਹੋਏ, ਅਸੀਂ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਅਸੀਂ ਨੌਜਵਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ ਪੰਜਾਬ ਦੇ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ, ਲਗਭਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹੋਰ ਕਈ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ ਅਤੇ ਅੱਜ ਖੇਤੀਬਾੜੀ ਸੈਕਟਰ ਲਈ ਨਹਿਰੀ ਪਾਣੀ ਦੀ ਕੋਈ ਘਾਟ ਨਹੀਂ ਹੈ। ਸਾਡੀ ਸਰਕਾਰ ਨੇ ਕਿਸਾਨਾਂ ਦੇ ਫਾਇਦੇ ਲਈ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਹਨ।”
ਭਗਵੰਤ ਸਿੰਘ ਮਾਨ ਨੇ ਦੱਸਿਆ, “1 ਜੁਲਾਈ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਹਰ ਯੋਗ ਔਰਤ 1,000 ਰੁਪਏ ਪ੍ਰਤੀ ਮਹੀਨਾ ਜਦੋਂ ਕਿ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। ਇਹ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਰਹੀ ਹੈ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹਨ। ਪੰਜਾਬ ਦੀਆਂ ਲਗਭਗ 97% ਔਰਤਾਂ ਇਸ ਸਕੀਮ ਦਾ ਲਾਭ ਉਠਾ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਰੱਖੇ ਹਨ।”
ਇੱਕ ਹੋਰ ਵੱਡੇ ਉਪਰਾਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ ‘ਤੇ ਅਪਗ੍ਰੇਡ ਕੀਤਾ ਜਾਵੇਗਾ। ਇਸ ਹਸਪਤਾਲ ਨੂੰ ਪੀ.ਜੀ.ਆਈ. ਦੀ ਤਰਜ਼ ‘ਤੇ ਵਿਕਸਤ ਕਰਨਾ ਮੇਰਾ ਸੁਪਨਾ ਹੈ ਕਿਉਂਕਿ ਆਧੁਨਿਕ ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਸੀਂ ਇਸ ਹਸਪਤਾਲ ਵਿੱਚ ਨਵੀਨਤਮ ਡਾਕਟਰੀ ਉਪਕਰਣ ਮੁਹੱਈਆ ਕਰਵਾਵਾਂਗੇ ਅਤੇ ਮਾਹਰ ਡਾਕਟਰ ਤਾਇਨਾਤ ਕਰਾਂਗੇ। ਇਸ ਦੀ ਇਮਾਰਤ ਬਹੁਤ ਖੂਬਸੂਰਤ ਹੈ, ਪਰ ਜਦੋਂ ਤੱਕ ਇਹ ਆਧੁਨਿਕ ਮਸ਼ੀਨਾਂ ਅਤੇ ਯੋਗ ਡਾਕਟਰਾਂ ਨਾਲ ਲੈਸ ਨਹੀਂ ਹੁੰਦੀ, ਉਦੋਂ ਤੱਕ ਇਹ ਆਪਣੇ ਅਸਲ ਮਕਸਦ ਨੂੰ ਪੂਰਾ ਨਹੀਂ ਕਰ ਸਕਦੀ।”

Tags: BREAKING NEWSLatest Punjab newsPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

by Navjot
4 weeks ago
0

ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ  ਸਮ੍ਰਿਤੀ ਮੰਧਾਨਾ ਦੀ ਕਪਤਾਨੀ ‘ਚ ਖੇਡੇਗੀ ਟੀਮ ਇੰਡੀਆ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 