• Latest
  • Trending
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

8 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

11 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

14 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

40,003 ਕੰਪਿਊਟਰ ਪਹਿਲਾਂ ਹੀ ਇਸ ਸਾਲ ਦੇ ਸ਼ੁਰੂ ਵਿੱਚ ਪ੍ਰਦਾਨ ਕੀਤੇ ਗਏ, ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 1 ਦਸੰਬਰ ਤੱਕ 16,180 ਹੋਰ ਕੰਪਿਊਟਰ ਦਿੱਤੇ ਜਾਣਗੇ ਜਿਸ ਨਾਲ ਕੰਪਿਊਟਰਾਂ ਦੀ ਕੁੱਲ ਗਿਣਤੀ 56,183 ਹੋ ਜਾਵੇਗੀ

November 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

PUNJAB CM

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

•40,003 ਕੰਪਿਊਟਰ ਪਹਿਲਾਂ ਹੀ ਇਸ ਸਾਲ ਦੇ ਸ਼ੁਰੂ ਵਿੱਚ ਪ੍ਰਦਾਨ ਕੀਤੇ ਗਏ, ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 1 ਦਸੰਬਰ ਤੱਕ 16,180 ਹੋਰ ਕੰਪਿਊਟਰ ਦਿੱਤੇ ਜਾਣਗੇ ਜਿਸ ਨਾਲ ਕੰਪਿਊਟਰਾਂ ਦੀ ਕੁੱਲ ਗਿਣਤੀ 56,183 ਹੋ ਜਾਵੇਗੀ

•ਹਰ ਬੱਚਾ, ਭਾਵੇਂ ਉਸ ਦਾ ਪਿਛੋਕੜ ਕੋਈ ਵੀ ਹੋਵੇ, ਮਿਆਰੀ ਸਿੱਖਿਆ ਅਤੇ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਦਾ ਹੱਕਦਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

•ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚੇ ਨੂੰ ਬਿਹਤਰ ਭਵਿੱਖ ਲਈ ਸਾਧਨ ਅਤੇ ਮੌਕੇ ਪ੍ਰਦਾਨ ਕੀਤੇ ਜਾ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

•’ਪੰਜਾਬ ਸਿੱਖਿਆ ਕ੍ਰਾਂਤੀ’ ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਦਲ ਰਹੀ ਹੈ, ਸਗੋਂ ਹਰ ਬੱਚੇ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਵੀ ਖੋਲ੍ਹ ਰਹੀ ਹੈ: ਹਰਜੋਤ ਸਿੰਘ ਬੈਂਸ

• ਇਸ ਸਾਲ ਦੀ ਸ਼ੁਰੂਆਤ ਵਿੱਚ ਕਲਾਸਰੂਮਾਂ ਨੂੰ ਡਿਜੀਟਲ ਬਣਾਉਣ ਲਈ 8,268 ਇੰਟਰਐਕਟਿਵ ਫਲੈਟ ਪੈਨਲ ਵੀ ਡਿਲਿਵਰ ਕੀਤੇ ਗਏ

• ਭਗਵੰਤ ਮਾਨ ਸਰਕਾਰ ‘ਸਿੱਖਿਆ ਕ੍ਰਾਂਤੀ’ ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਮੁੱਖ ਪ੍ਰੋਗਰਾਮ ‘ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਬਦਲਾਅ ਲਿਆਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ, ਇਸ ਸਾਲ ਦੀ ਸ਼ੁਰੂਆਤ ਵਿੱਚ ਲਗਭਗ 396 ਕਰੋੜ ਰੁਪਏ ਦੇ ਨਿਵੇਸ਼ ਨਾਲ 40,003 ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਗਏ। ਹੁਣ ਇਸ ਪਹਿਲਕਦਮੀ ਦੇ ਦੂਜੇ ਪੜਾਅ ਦਾ ਵਿਸਤਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 16,180 ਹੋਰ ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਕੰਪਿਊਟਰਾਂ ਦੀ ਗਿਣਤੀ 56,183 ਹੋ ਜਾਵੇਗੀ। ਦੂਜੇ ਪੜਾਅ ਲਈ ਕੰਪਿਊਟਰਾਂ ਦੀ ਡਿਲਿਵਰੀ ਅਤੇ ਸਥਾਪਤ ਕਰਨ ਦੀ ਪ੍ਰਕਿਰਿਆ 2 ਨਵੰਬਰ ਤੋਂ 1 ਦਸੰਬਰ, 2026 ਤੱਕ ਨਿਰਧਾਰਤ ਕੀਤੀ ਗਈ ਹੈ। ‘ਸਿੱਖਿਆ ਕ੍ਰਾਂਤੀ’ ਤਹਿਤ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ, ਜਦਕਿ ਇਸ ਵਰ੍ਹੇ ਦੇ ਸ਼ੁਰੂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕੀਤੇ ਗਏ ਸਕੂਲਾਂ ਦੀ ਗਿਣਤੀ 5,064 ਤੱਕ ਪਹੁੰਚ ਚੁੱਕੀ ਹੈ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਬੱਚਾ, ਭਾਵੇਂ ਉਸਦਾ ਪਿਛੋਕੜ ਕੋਈ ਵੀ ਹੋਵੇ, ਮਿਆਰੀ ਸਿੱਖਿਆ ਅਤੇ ਇਸ ਨਾਲ ਸਬੰਧਤ ਮੌਕਿਆਂ ਤੱਕ ਪਹੁੰਚ ਦਾ ਹੱਕਦਾਰ ਹੈ। ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ, ਅਸੀਂ ਸਰਕਾਰੀ ਸਕੂਲਾਂ ਵਿੱਚ ਅਹਿਮ ਬਦਲਾਅ ਲਿਆ ਰਹੇ ਹਾਂ ਅਤੇ ਕਲਾਸਰੂਮਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰ ਰਹੇ ਹਾਂ। ਸਾਡਾ ਦ੍ਰਿਸ਼ਟੀਕੋਣ ਸਪੱਸ਼ਟ ਹੈ ਕਿ ਪੰਜਾਬ ਦੇ ਹਰ ਬੱਚੇ ਕੋਲ ਬਿਹਤਰ ਭਵਿੱਖ ਬਣਾਉਣ ਲਈ ਸਾਧਨ, ਵਿਸ਼ਵਾਸ ਅਤੇ ਬਰਾਬਰ ਮੌਕੇ ਹੋਣ।”

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਸਿੱਖਿਆ ਕ੍ਰਾਂਤੀ ਨਾ ਸਿਰਫ਼ ਸਾਡੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਦਲ ਰਹੀ ਹੈ, ਸਗੋਂ ਉਨ੍ਹਾਂ ਵਿੱਚ ਪੜ੍ਹਦੇ ਹਰ ਬੱਚੇ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਵੀ ਖੋਲ੍ਹ ਰਹੀ ਹੈ। ਪਹਿਲੇ ਪੜਾਅ ਵਿੱਚ ਇੰਟਰਐਕਟਿਵ ਫਲੈਟ ਪੈਨਲ ਪ੍ਰਦਾਨ ਕੀਤੇ ਗਏ ਹਨ ਅਤੇ ਅਗਲੇ ਪੜਾਅ ਵਿੱਚ ਡੈਸਕਟੌਪ ਕੰਪਿਊਟਰ ਪ੍ਰਦਾਨ ਕਰਕੇ, ਅਸੀਂ ਸੂਬੇ ਭਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤਕਨਾਲੋਜੀ ਦੇ ਹੋਰ ਨੇੜੇ ਲਿਆ ਰਹੇ ਹਾਂ। ਸਾਡਾ ਟੀਚਾ ਕਲਾਸਰੂਮਾਂ ਨੂੰ ਵਧੇਰੇ ਦਿਲਚਸਪ ਬਣਾਉਣਾ, ਸਿੱਖਣ ਨੂੰ ਵਧੇਰੇ ਅਰਥਪੂਰਨ ਬਣਾਉਣਾ ਅਤੇ ਸਰਕਾਰੀ ਸਕੂਲਾਂ ਨੂੰ ਅਜਿਹੀ ਨੁਹਾਰ ਦੇਣਾ ਹੈ ਜਿਸ ਨਾਲ ਹਰ ਪੰਜਾਬੀ ਨੂੰ ਇਹਨਾਂ ਸਕੂਲਾਂ ‘ਤੇ ਮਾਣ ਹੋਵੇ।”

*ਇਸੇ ਸਾਲ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ ਡਿਲਿਵਰ ਕਰਕੇ ਕਲਾਸਰੂਮਾਂ ਵਿੱਚ ਡਿਜੀਟਲ ਲਰਨਿੰਗ ਯਕੀਨੀ ਬਣਾਈ ਗਈ*

ਕੰਪਿਊਟਰ ਪ੍ਰਦਾਨ ਕਰਨ ਦੇ ਨਾਲ-ਨਾਲ, ਪਹਿਲੇ ਪੜਾਅ ਅਧੀਨ 3,694 ਸਰਕਾਰੀ ਸਕੂਲਾਂ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ (ਆਈਐਫਪੀਜ਼) ਡਿਲਿਵਰ ਕੀਤੇ ਗਏ ਹਨ, ਜਿਸ ਨਾਲ ਸੂਬੇ ਭਰ ਦੇ ਕਲਾਸਰੂਮਾਂ ਵਿੱਚ ਤਕਨਾਲੋਜੀ-ਸਮਰਥਿਤ ਅਧਿਆਪਨ ਸਾਧਨਾਂ ਨੂੰ ਯਕੀਨੀ ਬਣਾਇਆ ਗਿਆ। ਡਿਜੀਟਲ ਬੁਨਿਆਦੀ ਢਾਂਚਾ ਅਧਿਆਪਕਾਂ ਲਈ ਰੋਜ਼ਾਨਾ ਦੇ ਪਾਠਾਂ ਵਿੱਚ ਮਲਟੀਮੀਡੀਆ ਸਰੋਤਾਂ, ਡਿਜੀਟਲ ਸਮੱਗਰੀ ਅਤੇ ਅਸਲ-ਸਮੇਂ ਦੇ ਪ੍ਰਦਰਸ਼ਨਾਂ ਨੂੰ ਏਕੀਕ੍ਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ, ਜਿਸ ਨਾਲ ਕਲਾਸਰੂਮ ਲਰਨਿੰਗ ਨੂੰ ਵਧੇਰੇ ਪ੍ਰਭਾਵੀ ਅਤੇ ਦਿਲਚਸਪ ਬਣਾਇਆ ਜਾ ਸਕੇਗਾ।

*ਪੰਜਾਬ ਸਿੱਖਿਆ ਕ੍ਰਾਂਤੀ ਨੇ ਬਰਾਬਰ ਪਹੁੰਚ ਅਤੇ ਭਵਿੱਖ ਲਈ ਤਿਆਰ ਸਿੱਖਿਆ ‘ਤੇ ਜ਼ੋਰ ਦਿੰਦਿਆਂ ਸਰਕਾਰੀ ਸਕੂਲਾਂ ਨੂੰ ਡਿਜੀਟਲ ਸਿੱਖਿਆ ਵੱਲ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਈ*

ਇਹ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਕੀਤੇ ਜਾ ਰਹੇ ਵਿਆਪਕ ਸੁਧਾਰਾਂ ਦਾ ਹਿੱਸਾ ਹੈ, ਜਿਨ੍ਹਾਂ ਵਿੱਚ ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਕਰਨ, ਸਕੂਲੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਵਿਦਿਅਕ ਨਤੀਜਿਆਂ ਵਿੱਚ ਸੁਧਾਰ ਲਿਆਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਡਿਜੀਟਲ ਸਿੱਖਿਆ ਤੱਕ ਬਰਾਬਰ ਪਹੁੰਚ, ਸੁਰੱਖਿਅਤ ਢੰਗ ਨਾਲ ਉਪਕਰਨ ਲਗਾਉਣ ਦੇ ਨਿਯਮਾਂ, ਪਾਰਦਰਸ਼ੀ ਨਿਗਰਾਨੀ ਅਤੇ ਜਵਾਬਦੇਹੀ ‘ਤੇ ਵੀ ਜ਼ੋਰ ਦਿੱਤਾ ਗਿਆ ਹੈ, ਤਾਂ ਜੋ ਜਨਤਕ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਵਿਸਤਾਰ ਰਾਹੀਂ, ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਤਕਨਾਲੋਜੀ-ਅਧਾਰਤ ਕਲਾਸਰੂਮ ਵੱਲ ਲਿਜਾਇਆ ਜਾ ਰਿਹਾ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਡਿਜੀਟਲ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸਿੱਖਣ ਦੇ ਆਧੁਨਿਕ ਸਾਧਨਾਂ ਤੱਕ ਪਹੁੰਚ ਵਧਾਈ ਜਾ ਰਹੀ ਹੈ, ਜੋ ਉਚੇਰੀ ਸਿੱਖਿਆ, ਰੁਜ਼ਗਾਰ ਅਤੇ ਤੇਜ਼ੀ ਨਾਲ ਉਭਰ ਰਹੀ ਤਕਨਾਲੋਜੀ ਦਾ ਹਾਣੀ ਬਣਨ ਲਈ ਬੇਹੱਦ ਜ਼ਰੂਰੀ ਹਨ।

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

by Navjot
4 weeks ago
0

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ    ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)ਪੰਜਾਬ ਸਰਕਾਰ ਵੱਲੋਂ ਸਾਲ 2027...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 