• Latest
  • Trending
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

5 hours ago
BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

8 hours ago
ਸੂਬਾ ਸਰਕਾਰ 16 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਜਨ-ਔਸ਼ਧੀ ਕੇਂਦਰ ਕਰੇਗੀ ਸਥਾਪਤ 

ਸੂਬਾ ਸਰਕਾਰ 16 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਜਨ-ਔਸ਼ਧੀ ਕੇਂਦਰ ਕਰੇਗੀ ਸਥਾਪਤ 

8 hours ago
NIPER Raebareli ਅਤੇ AstraZeneca ਨੇ ਕਲੀਨਿਕਲ ਟਰਾਇਲਾਂ ਨੂੰ 25 ਉੱਭਰਦੇ ਕੇਂਦਰਾਂ ਤੱਕ ਵਧਾਉਣ ਲਈ ਕੀਤੀ ਸਾਂਝੇਦਾਰੀ

NIPER Raebareli ਅਤੇ AstraZeneca ਨੇ ਕਲੀਨਿਕਲ ਟਰਾਇਲਾਂ ਨੂੰ 25 ਉੱਭਰਦੇ ਕੇਂਦਰਾਂ ਤੱਕ ਵਧਾਉਣ ਲਈ ਕੀਤੀ ਸਾਂਝੇਦਾਰੀ

9 hours ago
ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਨੂੰ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ;  ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ 

ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਨੂੰ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ;  ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ 

9 hours ago
Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

10 hours ago
ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

11 hours ago
ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

11 hours ago
ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

11 hours ago
Hindi News
English News
Thursday, October 15, 2026
No Result
View All Result
22 °c
Chandigarh
24 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

September 24, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

* ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਲਈ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੜ੍ਹੇ-ਲਿਖੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਚੋਣ ਜ਼ਰੀਏ ਪੁਲਿਸ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮਜ਼ਬੂਤ ਪੁਲਿਸ ਫੋਰਸ ਨਾਲ ਹੇਠਲੇ ਪੱਧਰ ‘ਤੇ ਪੁਲਿਸਿੰਗ ਵਿੱਚ ਸੁਧਾਰ ਹੋਵੇਗਾ ਅਤੇ ਉੱਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ);- ਆਪਣੀ ਸਰਕਾਰ ਦੀ ‘ਮਿਸ਼ਨ ਰੋਜ਼ਗਾਰ’ ਮੁਹਿੰਮ ਅਤੇ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗ੍ਰਹਿ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ 450 ਸਹਾਇਕ ਸਬ-ਇੰਸਪੈਕਟਰਾਂ (ਏ.ਐੱਸ.ਆਈਜ਼.) ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਰਤੀ ਪੜ੍ਹੇ-ਲਿਖੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਚੋਣ ਪ੍ਰਕਿਰਿਆ ਰਾਹੀਂ ਪੁਲਿਸ ਵਿਭਾਗ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਵਧੇਰੇ ਪ੍ਰਭਾਵਸ਼ਾਲੀ ਪੁਲਿਸਿੰਗ ਅਤੇ ਸੂਬੇ ਭਰ ਵਿੱਚ ਕਾਨੂੰਨ-ਵਿਵਸਥਾ ਦੀਆਂ ਉੱਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਫੋਰਸ ਦੀ ਗਿਣਤੀ ਵਿੱਚ ਵਾਧਾ ਹੋਵੇਗਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਨੂੰਨ ਵਿਵਸਥਾ ਬਣਾਈ ਰੱਖਣ, ਅਪਰਾਧਾਂ ਦਾ ਮੁਕਾਬਲਾ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੁਸ਼ਲ, ਜਵਾਬਦੇਹ ਅਤੇ ਲੋੜੀਂਦੀ ਨਫ਼ਰੀ ਵਾਲੀ ਪੁਲਿਸ ਫੋਰਸ ਬਹੁਤ ਜ਼ਰੂਰੀ ਹੈ। ਸੂਬਾ ਸਰਕਾਰ ਨਵੀਂ ਭਰਤੀ, ਸਮੇਂ ਸਿਰ ਤਰੱਕੀਆਂ, ਆਧੁਨਿਕੀਕਰਨ ਅਤੇ ਬਿਹਤਰ ਸੇਵਾ ਸ਼ਰਤਾਂ ਰਾਹੀਂ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਦੱਸਿਆ, “450 ਏ.ਐੱਸ.ਆਈਜ਼. ਦੀ ਭਰਤੀ ਨਾਲ ਸੂਬੇ ਭਰ ਵਿੱਚ ਪ੍ਰਭਾਵਸ਼ਾਲੀ ਪੁਲਿਸਿੰਗ ਲਈ ਲੋੜੀਂਦੀ ਨਫ਼ਰੀ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਪੁਲਿਸ ਫੋਰਸ ਨੂੰ ਮਜ਼ਬੂਤ ਕਰਨਾ ਸੂਬਾ ਸਰਕਾਰ ਦੀ ਅਹਿਮ ਤਰਜੀਹ ਹੈ। ਪੰਜਾਬ ਪੁਲਿਸ ਦੇ ਪੰਜ ਕੇਡਰਾਂ, ਜਿਨ੍ਹਾਂ ਵਿੱਚ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਬਿਊਰੋ ਆਫ਼ ਇਨਵੈਸਟੀਗੇਸ਼ਨ, ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਸਰਵਿਸ ਸ਼ਾਮਲ ਹਨ, ਵਿੱਚ ਏ.ਐੱਸ.ਆਈ. ਦੀਆਂ 6,810 ਪ੍ਰਵਾਨਿਤ ਅਸਾਮੀਆਂ ਹਨ। ਸਰਕਾਰ ਨੇ ਮੌਜੂਦਾ ਅਤੇ ਸੰਭਾਵਿਤ ਖਾਲੀ ਪੋਸਟਾਂ ਦਾ ਵਿਸਤ੍ਰਿਤ ਮੁਲਾਂਕਣ ਕੀਤਾ ਹੈ ਤਾਂ ਜੋ ਭਰਤੀ ਅਤੇ ਤਰੱਕੀਆਂ ਯੋਜਨਾਬੱਧ ਤਰੀਕੇ ਨਾਲ ਕੀਤੀਆਂ ਜਾ ਸਕਣ।”

ਉਨ੍ਹਾਂ ਕਿਹਾ, “ਚਾਰ ਕੇਡਰਾਂ ਵਿੱਚ ਲਗਪਗ 70 ਫ਼ੀਸਦੀ ਖਾਲੀ ਅਸਾਮੀਆਂ ਤਰੱਕੀਆਂ ਰਾਹੀਂ ਭਰਨ ਦੀ ਸੰਭਾਵਨਾ ਹੈ, ਜਦੋਂ ਕਿ ਆਰਮਡ ਕੇਡਰ ਵਿੱਚ ਇਹ ਹਿੱਸਾ ਲਗਪਗ 90 ਪ੍ਰਤੀਸ਼ਤ ਹੈ। ਇਨ੍ਹਾਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦਿੱਤੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਭਰਤੀ ਪੰਜਾਬ ਦੇ ਪੜ੍ਹੇ-ਲਿਖੇ ਅਤੇ ਯੋਗ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਚੋਣ ਪ੍ਰਕਿਰਿਆ ਜ਼ਰੀਏ ਪੁਲਿਸ ਵਿਭਾਗ ਵਿੱਚ ਸ਼ਾਮਲ ਹੋਣ ਦਾ ਮਹੱਤਵਪੂਰਨ ਮੌਕਾ ਦੇਵੇਗੀ। ਸਬੰਧਤ ਵਿਭਾਗਾਂ ਨੂੰ ਭਰਤੀ ਲਈ ਸਾਰੀਆਂ ਜ਼ਰੂਰੀ ਰਸਮੀ ਕਾਰਵਾਈਆਂ ਜਲਦੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਭਰਤੀ ਪ੍ਰਕਿਰਿਆ ਨਿਰਪੱਖ, ਪਾਰਦਰਸ਼ੀ ਅਤੇ ਨਿਰਧਾਰਤ ਨਿਯਮਾਂ ਦੇ ਬਿਲਕੁਲ ਅਨੁਕੂਲ ਰਹੇਗੀ। ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦਾ ਮਤਲਬ ਸਿਰਫ਼ ਗਿਣਤੀ ਵਧਾਉਣਾ ਨਹੀਂ ਹੈ, ਸਗੋਂ ਇਹ ਵੀ ਯਕੀਨੀ ਬਣਾਉਣਾ ਹੈ ਕਿ ਪੁਲਿਸ ਕਰਮਚਾਰੀਆਂ ਕੋਲ ਆਪਣੀਆਂ ਜ਼ਿੰਮੇਵਾਰੀਆਂ ਕੁਸ਼ਲਤਾ ਨਾਲ ਨਿਭਾਉਣ ਲਈ ਲੋੜੀਂਦੀ ਨਫ਼ਰੀ ਅਤੇ ਸੰਸਥਾਗਤ ਸਹਿਯੋਗ ਹੋਵੇ।”

ਉਨ੍ਹਾਂ ਕਿਹਾ, “ਇੱਕ ਮਜ਼ਬੂਤ ਪੁਲਿਸ ਫੋਰਸ ਹੇਠਲੇ ਪੱਧਰ ‘ਤੇ ਪੁਲਿਸਿੰਗ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ ਅਤੇ ਵਿਭਾਗ ਨੂੰ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਦੀਆਂ ਉੱਭਰ ਰਹੀਆਂ ਚੁਣੌਤੀਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕਰਨ ਦੇ ਸਮਰੱਥ ਬਣਾਏਗੀ। ਸੀਨੀਅਰ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾਈ ਰੱਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਰਤੀ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਅੱਗੇ ਵਧੇ।”

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਭਰਤੀ ਅਤੇ ਤਰੱਕੀਆਂ ਯੋਜਨਾਬੱਧ, ਪਾਰਦਰਸ਼ੀ ਅਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾਣਗੀਆਂ। ਇਸ ਦਾ ਮਨੋਰਥ ਇੱਕ ਮਜ਼ਬੂਤ ਅਤੇ ਵਧੇਰੇ ਜਵਾਬਦੇਹ ਪੁਲਿਸ ਫੋਰਸ ਦਾ ਨਿਰਮਾਣ ਕਰਨਾ ਹੈ, ਜੋ ਪੰਜਾਬ ਦੇ ਲੋਕਾਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕੇ।”

Tags: BREAKING NEWSPUNJABpunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 14, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

by Navjot
October 14, 2026
0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0 ਅਭਿਸ਼ੇਕ ਸ਼ਰਮਾ...

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

by Navjot
October 14, 2026
0

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA ਨਵੀਂ ਦਿੱਲੀ, 14 ਅਕਤੂਬਰ (ਵਿਸ਼ਵ ਵਾਰਤਾ): ਨਵੀਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 14, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 14, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

by Ankit
3 weeks ago
0

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 