• Latest
  • Trending
ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

3 weeks ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

7 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

7 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

8 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

9 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

9 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

9 hours ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

9 hours ago
Hindi News
English News
Monday, June 22, 2026
No Result
View All Result
30 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

May 31, 2026
in ਖਬਰਾਂ, ਪੰਜਾਬ
ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ): ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।

ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਦੇ ਜ਼ਮੀਨੀ ਪੱਧਰ ‘ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਅੱਜ ਇੱਥੇ ਟੈਗੋਰ ਥੀਏਟਰ ਵਿਖੇ ‘ਸਿਤਾਰੇ ਜ਼ਮੀਨ ਤੇ’ ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਪਛਾਣ ਲਈ ਸੰਘਰਸ਼ ਨਹੀਂ ਕਰ ਰਹੇ, ਸਗੋਂ ਦੇਸ਼ ਭਰ ਵਿੱਚ ਉੱਤਮਤਾ, ਆਤਮ-ਵਿਸ਼ਵਾਸ ਅਤੇ ਮੌਕਿਆਂ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ।

ਇਸ ਇਕੱਠ ਦੀਆਂ ਕੁਝ ਝਲਕੀਆਂ ‘ਐਕਸ’ ‘ਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਚੰਡੀਗੜ੍ਹ ਵਿਖੇ ‘ਸਿਤਾਰੇ ਜ਼ਮੀਨ ’ਤੇ’ ਪ੍ਰੋਗਰਾਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਟੌਪਰਾਂ ਨੂੰ ਸਨਮਾਨਿਤ ਕਰਨ ਦਾ ਮਾਣ ਹਾਸਲ ਹੋਇਆ। ਇਸ ਮੌਕੇ ਮੈਂ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਕਿ ਜਨਮ ਮਿਤੀ ਦੇ ਆਧਾਰ ‘ਤੇ ਰੈਂਕ ਤੈਅ ਕਰਨ ਦੀ ਬਜਾਏ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਦਿੱਤਾ ਜਾਵੇ। ਅੱਜ ਤੁਹਾਡੀ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਵੀ ਪਛਾੜ ਰਹੇ ਹਨ।”

ਪੰਜਾਬ ਭਰ ਦੇ ਜ਼ਿਲ੍ਹਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ‘ਸਿਤਾਰੇ ਜ਼ਮੀਨ ਤੇ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਬਦਲ ਦਿੱਤਾ ਹੈ ਅਤੇ ਉਨ੍ਹਾਂ ਲਈ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।

ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦਾ ਨਾਂ ਰੌਸ਼ਨ ਕੀਤਾ ਹੈ। ਅਤੀਤ ਵਿੱਚ ਅਜਿਹੇ ਸਮਾਗਮ ਕਦੇ ਨਹੀਂ ਕਰਵਾਏ ਗਏ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ, ਖਾਸ ਕਰਕੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਪਹਿਲਾਂ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਅਕਸਰ ਪ੍ਰੀਖਿਆਵਾਂ ਵਿੱਚ ਮੁਕਾਬਲਾ ਕਰਨ ਤੋਂ ਝਿਜਕਦੇ ਅਤੇ ਅਸੁਰੱਖਿਅਤ ਮਹਿਸੂਸ ਕਰਦੇ ਸਨ, ਪਰ ਅੱਜ ਉਹ ਪੂਰੇ ਆਤਮ-ਵਿਸ਼ਵਾਸ ਨਾਲ ਮੱਲਾਂ ਮਾਰ ਰਹੇ ਹਨ ਅਤੇ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ।”

ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜਿੱਥੇ ਉਹ ਆਧੁਨਿਕ ਅਧਿਆਪਨ ਪ੍ਰਣਾਲੀਆਂ ਸਿੱਖਦੇ ਹਨ। ਵਾਪਸ ਆਉਣ ਤੋਂ ਬਾਅਦ ਉਹ ਇਸ ਗਿਆਨ ਨੂੰ ਵਿਦਿਆਰਥੀਆਂ ਅਤੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਦੇ ਹਨ, ਜਿਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਸਿੱਖਿਆ ਦਾ ਵਿਸ਼ਵ ਪੱਧਰੀ ਮਿਆਰ ਪੰਜਾਬ ਦੇ ਕੋਨੇ-ਕੋਨੇ ਦੇ ਕਲਾਸਰੂਮਾਂ ਤੱਕ ਪਹੁੰਚੇ। ਇਹ ਨਵੀਨਤਮ ਪਹਿਲਕਦਮੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਗੁਣਾਤਮਕ ਤਬਦੀਲੀਆਂ ਲਿਆ ਰਹੀ ਹੈ ਜਿਸ ਦਾ ਸਿੱਧਾ ਫਾਇਦਾ ਵਿਦਿਆਰਥੀਆਂ ਨੂੰ ਹੋ ਰਿਹਾ ਹੈ। ਇਹ ਅਧਿਆਪਕ ਬਦਲਾਅ ਦੇ ਦੂਤ ਵਜੋਂ ਕੰਮ ਕਰ ਰਹੇ ਹਨ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰ ਰਹੇ ਹਨ।”

ਉਨ੍ਹਾਂ ਨੇ ਅੱਗੇ ਕਿਹਾ, “ਇਹ ਪਹਿਲਕਦਮੀ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਦੀ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਿਧੀਆਂ ਨਾਲ ਲੈਸ ਕਰਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ। ਨਤੀਜੇ ਅੱਜ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੇ ਪਰਿਵਾਰਾਂ ਦਾ ਨਾਂ ਰੌਸ਼ਨ ਕਰ ਰਹੇ ਹਨ। ਮੌਜੂਦਾ ਯੁੱਗ ਹੁਨਰ ਦਾ ਹੈ, ਸਾਡੀ ਸਰਕਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”

ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਜ਼ਿੰਦਗੀ ਵਿੱਚ ਗ੍ਰਾਸ-ਰੂਟਸ (ਜ਼ਮੀਨੀ ਨਾਲ ਜੁੜਨ) ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਨਾ ਕਿ ਪੈਰਾਸ਼ੂਟਰ ਬਣਨ ਦੀ। ਗ੍ਰਾਸ-ਰੂਟਸ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਜ਼ਮੀਨ ਤੋਂ ਉੱਠਦੇ ਹਨ ਅਤੇ ਦੁਨੀਆ ਨੂੰ ਜਿੱਤਣ ਲਈ ਅੱਗੇ ਵਧਦੇ ਹਨ। ਅਜਿਹੇ ਮਿਹਨਤੀ ਵਿਅਕਤੀਆਂ ਲਈ ਅਸੀਮ ਮੌਕੇ ਹੁੰਦੇ ਹਨ। ਦੂਜੇ ਪਾਸੇ ਪੈਰਾਸ਼ੂਟਰਜ਼ ਅਸਮਾਨ ਤੋਂ ਹੇਠਾਂ ਉਤਰਦੇ ਹਨ ਅਤੇ ਉਨ੍ਹਾਂ ਦਾ ਦੇਰ-ਸਵੇਰ ਡਿੱਗਣਾ ਤੈਅ ਹੁੰਦਾ ਹੈ। ਤੁਹਾਡਾ ਧਿਆਨ ਹਮੇਸ਼ਾ ਬੁਲੰਦੀ ਛੂਹਣ ‘ਤੇ ਹੋਣਾ ਚਾਹੀਦਾ ਹੈ ਅਤੇ ਸਾਡੀ ਸਰਕਾਰ ਤੁਹਾਡੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।”

ਹਵਾਬਾਜ਼ੀ ਨਾਲ ਤੁਲਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਤਰ੍ਹਾਂ ਇੱਕ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਸਮਰੱਥ ਬਣਾਉਂਦਾ ਹੈ, ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਲਈ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇ। ਸਾਡੇ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਰੀ ਮਾਰਨ ਲਈ ਖੰਭ ਦੇਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੈਂ ਹਰ ਨੌਜਵਾਨ ਨੂੰ ਮਿਹਨਤ ਅਤੇ ਲਗਨ ਰਾਹੀਂ ਵੱਖਰੀ ਪਛਾਣ ਬਣਾਉਣ ਦੀ ਅਪੀਲ ਕਰਦਾ ਹਾਂ ਕਿਉਂਕਿ ਤੁਸੀਂ ਜੋ ਕੁਝ ਹਾਸਲ ਕਰ ਸਕਦੇ ਹੋ ਉਸ ਦੀ ਕੋਈ ਸੀਮਾ ਨਹੀਂ ਹੈ।”

ਸਫਲਤਾ ਦੇ ਬਾਵਜੂਦ ਵਿਦਿਆਰਥੀਆਂ ਨੂੰ ਨਿਮਰ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਆਪਣੀਆਂ ਪ੍ਰਾਪਤੀਆਂ ਕਰਕੇ ਕਦੇ ਵੀ ਹੰਕਾਰੀ ਨਹੀਂ ਹੋਣਾ ਚਾਹੀਦਾ। ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਰਹਿਣਾ ਜ਼ਰੂਰੀ ਗੁਣ ਹੁੰਦੇ ਹਨ, ਪਰ ਹੰਕਾਰ ਕਦੇ ਵੀ ਸਫਲਤਾ ਦੇ ਨਾਲ ਨਹੀਂ ਆਉਣਾ ਚਾਹੀਦਾ। ਨਿਮਰਤਾ, ਮਿਹਨਤ ਅਤੇ ਦ੍ਰਿੜਤਾ ਨਿਰੰਤਰ ਸਫਲਤਾ ਦੀਆਂ ਅਸਲ ਕੁੰਜੀਆਂ ਹਨ ਅਤੇ ਇਹ ਕਦਰਾਂ-ਕੀਮਤਾਂ ਹਮੇਸ਼ਾ ਤੁਹਾਡੇ ਸਫ਼ਰ ਦਾ ਮਾਰਗਦਰਸ਼ਨ ਕਰਦੀਆਂ ਹੋਣ।”

ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਨੂੰ ਅਨਾਜ ਦਿੰਦਾ ਹੈ ਸਗੋਂ ਦੇਸ਼ ਦੀ ਖੜਗਭੁਜਾ ਵੀ ਹੈ। ਪੰਜਾਬ ਦੇ ਲੋਕ ਆਪਣੀ ਬਹਾਦਰੀ, ਮਿਹਨਤ ਅਤੇ ਉੱਦਮੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਇਸ ਪਵਿੱਤਰ ਧਰਤੀ ਦਾ ਇਕ-ਇਕ ਇੰਚ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਪ੍ਰਣਾਇਆ ਹੋਇਆ ਹੈ ਜਿਨ੍ਹਾਂ ਨੇ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਜਬਰ ਦੇ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਹੈ।”

ਉਨ੍ਹਾਂ ਨੇ ਅੱਗੇ ਜੋੜਿਆ, “ਪੰਜਾਬੀ ਕੁਦਰਤ ਵੱਲੋਂ ਹੀ ਮੋਹਰੀ ਰਹਿਣ ਦੇ ਸੁਭਾਅ ਦੇ ਮਾਲਕ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹਰ ਖੇਤਰ ਵਿੱਚ ਬੁਲੰਦੀ ਹਾਸਲ ਕੀਤੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਨੇ ਮੋਹਰੀ ਭੂਮਿਕਾ ਨਿਭਾਈ ਅਤੇ ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ।”

ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਵਿੱਚ ਲਗਭਗ ਚਾਰ ਲੱਖ ਬੱਚੇ ਫਰਸ਼ ‘ਤੇ ਬੈਠ ਕੇ ਪੜ੍ਹ ਰਹੇ ਸਨ। ਅੱਜ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇੱਕ ਵੀ ਬੱਚਾ ਫਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜਬੂਰ ਨਹੀਂ ਹੈ। ਪੰਜਾਬ ਹੁਣ ਸਿੱਖਿਆ ਖੇਤਰ ਨਾਲ ਸਬੰਧਤ ਲਗਭਗ ਹਰ ਰਾਸ਼ਟਰੀ ਰਿਪੋਰਟ ਵਿੱਚ ਸਿਖਰਲੇ ਦਰਜੇ ਹਾਸਲ ਕਰ ਰਿਹਾ ਹੈ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਦੇਸ਼ ਵਿੱਚ ਪੁਰਾਣੀ ਪ੍ਰੀਖਿਆ ਪ੍ਰਣਾਲੀ ਨੂੰ ਬਦਲਣਾ ਚਾਹੀਦਾ ਹੈ। ਨੀਟ ਵਰਗੀਆਂ ਪ੍ਰੀਖਿਆਵਾਂ ਦੇ ਲੀਕ ਹੋਣ ਵਰਗੀਆਂ ਘਟਨਾਵਾਂ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰ ਰਹੀਆਂ ਹਨ। 19ਵੀਂ ਸਦੀ ਦੇ ਸਿਸਟਮ ‘ਤੇ ਭਰੋਸਾ ਕਰਨ ਦੀ ਬਜਾਏ ਪ੍ਰੀਖਿਆਵਾਂ, ਵਿਦਿਆਰਥੀਆਂ ਦੀ ਸਮੁੱਚੀ ਯੋਗਤਾ ਅਤੇ ਸਮਰੱਥਾਵਾਂ ਦਾ ਮੁਲਾਂਕਣ ਕਰਨ ਵਾਲੀਆਂ ਹੋਣੀਆਂ ਚਾਹੀਦੀਆਂ ਹਨ ਨਾ ਕਿ ਤਿੰਨ ਘੰਟੇ ਦੀ ਪ੍ਰੀਖਿਆ ਤੱਕ ਸੀਮਤ ਹੋਣ।

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, “ਪ੍ਰੀਖਿਆ ਪ੍ਰਣਾਲੀ ਨੂੰ 21ਵੀਂ ਸਦੀ ਦੇ ਵਿਦਿਆਰਥੀਆਂ ਦੀਆਂ ਲੋੜਾਂ ਅਤੇ ਯੋਗਤਾਵਾਂ ਮੁਤਾਬਕ ਢਾਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਸਮੁੱਚੀ ਸ਼ਖਸੀਅਤ ਅਤੇ ਸਮਰੱਥਾ ਦਾ ਵਿਕਾਸ ਹੋ ਸਕੇ। ਇਸ ਤਬਦੀਲੀ ਲਈ ਸਾਨੂੰ ਸਿੱਖਿਆ ਨੂੰ ਤਰਜੀਹ ਦੇਣ ਵਾਲੀਆਂ ਅਤੇ ਸਿੱਖਿਆ ‘ਚ ਨਿਵੇਸ਼ ਕਰਨ ਵਾਲੀਆਂ ਸਰਕਾਰਾਂ ਚੁਣਨੀਆਂ ਚਾਹੀਦੀਆਂ ਹਨ।
ਇਸ ਮੌਕੇ ਵਿਦਿਆਰਥੀਆਂ ਨੇ ਵਿਚਾਰ ਸਾਂਝੇ ਕੀਤੇ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਉਨ੍ਹਾਂ ਦੇ ਸਕੂਲਾਂ, ਵਿਸ਼ਵਾਸ ਅਤੇ ਖਾਹਿਸ਼ਾਂ ਨੂੰ ਕਿਵੇਂ ਨਵਾਂ ਰੂਪ ਦੇ ਰਹੀ ਹੈ।

ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਫਰੀਦਕੋਟ ਜ਼ਿਲ੍ਹੇ ਦੇ ਜੈਤੋ ਤੋਂ ਹਰਲੀਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਉੱਤਮਤਾ ਹਾਸਲ ਕਰਨ ਲਈ ਹੱਲਾਸ਼ੇਰੀ ਦੇਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਸਕੂਲ ਰੁਪਾਣਾ ਦੇ ਵਿਦਿਆਰਥੀ ਨਿਖਿਲ ਪਾਂਡੇ ਨੇ ਆਪਣੇ ਅਧਿਆਪਕਾਂ ਨੂੰ ਸਮਰਪਿਤ ਇੱਕ ਕਵਿਤਾ ਪੇਸ਼ ਕੀਤੀ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਵੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਸ਼ਿਸ਼ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਲੁਧਿਆਣਾ ਤੋਂ ਸੁਹਾਨੀ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪਹਿਲਕਦਮੀਆਂ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ ਅਤੇ ਉਸ ਨੇ ਵਿਦਿਆਰਥੀਆਂ ਨੂੰ ਜਨਤਕ ਪਲੇਟਫਾਰਮਾਂ ‘ਤੇ ਬੋਲਣ ਅਤੇ ਵਿਚਾਰ ਪੇਸ਼ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਜ਼ੀਰਾ ਦੇ ਇੱਕ ਸਰਕਾਰੀ ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੜੀਆਂ ਲਈ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕਰਕੇ ਸਿੱਖਿਆ ਨੂੰ ਵਧੇਰੇ ਪਹੁੰਚਯੋਗ ਬਣਾਇਆ ਹੈ। ਉਸ ਨੇ ਆਪਣੇ ਸਕੂਲ ਵਿੱਚ ਇੱਕ ਲਿਫਟ ਦੀ ਸਥਾਪਨਾ ‘ਤੇ ਵੀ ਚਾਨਣਾ ਪਾਇਆ ਅਤੇ ਸਾਂਝਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਸਕੂਲ ਦਾ ਦੌਰਾ ਕਰਨਗੇ।

ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਸਮੁੱਚੇ ਸੂਬੇ ਵਿੱਚ ਸ਼ਾਨਦਾਰ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ। ਨੀਤੀ ਆਯੋਗ ਦੇ ਸਕੂਲ ਸਿੱਖਿਆ ਦੇ ਮੁਲਾਂਕਣ ਵਿੱਚ, ਪੰਜਾਬ ਦੇ ਸਰਕਾਰੀ ਸਕੂਲਾਂ ਨੇ ਰਵਾਇਤੀ ਤੌਰ ‘ਤੇ ਬਿਹਤਰ ਪ੍ਰਦਰਸ਼ਨ ਵਾਲੇ ਕਈ ਸੂਬਿਆਂ ਨੂੰ ਪਛਾੜ ਦੇਸ਼ ਭਰ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਾਲ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਲਈ ਕੁਆਲੀਫਾਈ ਕੀਤਾ ਹੈ, ਜਦੋਂ ਕਿ ਸਰਕਾਰ ਨੇ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਲਈ ਕੋਚਿੰਗ ਸੰਸਥਾ ‘ਫਿਜ਼ਿਕਸ ਵਾਲਾ’ ਨਾਲ ਵੀ ਭਾਈਵਾਲੀ ਕੀਤੀ ਹੈ।

ਭਗਵੰਤ ਮਾਨ ਸਰਕਾਰ ਨੇ ਲਗਭਗ 19,000 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜਿਸਨੇ ਵਿਦਿਆਰਥੀਆਂ ਦੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਲਈ ਲਗਭਗ 25 ਲੱਖ ਮਾਪਿਆਂ ਅਤੇ 1.8 ਲੱਖ ਤੋਂ ਵੱਧ ਸਕੂਲ ਸਟਾਫ਼ ਨੂੰ ਮਿਲਣੀਆਂ ਕਰਨ ਦਾ ਮੌਕਾ ਦਿੱਤਾ। ਹੋਰ ਮੁੱਖ ਸੁਧਾਰਾਂ ਵਿੱਚ ਫਿਨਲੈਂਡ ਅਤੇ ਸਿੰਗਾਪੁਰ ਵਿੱਚ ਅਧਿਆਪਕਾਂ ਲਈ ਵਿਦੇਸ਼ੀ ਸਿਖਲਾਈ ਪ੍ਰੋਗਰਾਮ, ਵਿਦਿਆਰਥਣਾਂ ਲਈ ਆਵਾਜਾਈ ਸਹੂਲਤਾਂ ਅਤੇ ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ ਦਾ ਵਿਸਥਾਰ ਸ਼ਾਮਲ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
June 21, 2026
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 21, 2026
0

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Most Popular

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

by Jaspreet Kaur
3 days ago
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 