ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਤੇ ਜਤਾਇਆ ਦੁੱਖ
ਮਹਾਰਾਸ਼ਟਰ, 31 ਜੁਲਾਈ 2026 (ਵਿਸ਼ਵ ਵਾਰਤਾ): ਠਾਣੇ ਜ਼ਿਲ੍ਹੇ ਦੇ ਭਿਵੰਡੀ ਵਿੱਚ ਵੀਰਵਾਰ ਰਾਤ ਚਾਰ ਮੰਜ਼ਿਲਾ ਇਮਾਰਤ ਢਹਿਣ ਨਾਲ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇੱਕ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿਤੀ ਮਦਦ ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (X) ’ਤੇ ਇੱਕ ਪੋਸਟ ਕੀਤਾ, ‘‘ਮਹਾਰਾਸ਼ਟਰ ਦੇ ਠਾਣੇ ਵਿੱਚ ਇੱਕ ਇਮਾਰਤ ਢਹਿਣ ਨਾਲ ਲੋਕਾਂ ਦੀ ਮੌਤ ਦੀ ਖ਼ਬਰ ਤੋਂ ਬੇਹੱਦ ਦੁੱਖ ਹੋਇਆ ਹੈ। ਇਸ ਦੁਖਦਾਈ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’’
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























