
ਪੰਜਾਬ ‘ਚ ਫਿਰ ਹੋਇਆ BLACKOUT, ਕਈ ਇਲਾਕਿਆਂ ‘ਚ ਵੱਜਣ ਲੱਗੇ ਸਾਇਰਨ
– ਪਹਿਲਾਂ ਹਟਾ ਦਿੱਤੀਆਂ ਗਈਆਂ ਸਨ ਪਾਬੰਦੀਆਂ
ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ (BIG BREAKING) ਵਿਚਕਾਰ ਪੂਰੀ ਤਰ੍ਹਾਂ ਜੰਗਬੰਦੀ ਦਾ ਐਲਾਨ ਕੀਤਾ ਗਿਆ ਸੀ ਪਰ ਜੰਗਬੰਦੀ ਦੇ ਐਲਾਨ ਤੋਂ ਬਾਅਦ, ਪਾਕਿਸਤਾਨ ਨੇ ਇੱਕ ਵਾਰ ਫਿਰ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਅਖਨੂਰ, ਪੁੰਛ, ਨੌਸ਼ਹਿਰਾ, ਸ੍ਰੀਨਗਰ, ਆਰਐਸ ਪੁਰਾ, ਸਾਂਬਾ, ਊਧਮਪੁਰ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਗੋਲੀਬਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਪਠਾਨਕੋਟ ਵਿੱਚ 2 ਡਰੋਨ ਦੇਖੇ ਗਏ।
ਜਿਸ ਤੋਂ ਬਾਅਦ ਇਥੇ ਲਗਾਤਾਰ ਸਾਇਰਨ ਵੱਜਣੇ ਸ਼ੁਰੂ ਹੋ ਗਏ ਅਤੇ ਪਠਾਨਕੋਟ, ਬਰਨਾਲਾ, ਬਠਿੰਡਾ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿੱਚ ਫਿਰ ਤੋਂ ਬਲੈਕਆਊਟ ਲਗਾ ਦਿੱਤਾ ਗਿਆ ਹੈ। ਜ਼ਿਆਦਾਤਰ ਥਾਵਾਂ ‘ਤੇ ਪਾਬੰਦੀਆਂ ਪਹਿਲਾਂ ਹੀ ਹਟਾ ਦਿੱਤੀਆਂ ਗਈਆਂ ਸਨ।
ਇਸ ਵਿਚਾਲੇ ਹੀ ਇਹ ਵੀ ਜਾਣਕਰੀ ਸਾਹਮਣੇ ਆਈ ਹੈ ਕਿ ਪਠਾਨਕੋਟ ਦੇ ਮਾਧੋਪੁਰ ਇਲਾਕੇ ਨੇੜੇ ਜ਼ੋਰਦਾਰ ਧਮਾਕੇ ਸੁਣੇ ਗਏ ਹਨ । ਡੀਸੀ ਆਦਿੱਤਿਆ ਉੱਪਲ ਨੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਬਲੈਕਆਊਟ ਹੈ। ਸਾਰੇ ਪਠਾਨਕੋਟ ਨਿਵਾਸੀ ਆਪਣੇ ਘਰਾਂ ਦੇ ਅੰਦਰ ਰਹਿਣ ਅਤੇ ਖੁੱਲ੍ਹੇ ਵਿੱਚ ਬਾਹਰ ਨਾ ਜਾਣ, ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਅੰਮ੍ਰਿਤਸਰ ਡੀਸੀ ਵੱਲੋਂ ਕਿਹਾ ਗਿਆ ਹੈ ਕਿ “ਇੱਕ ਸਾਇਰਨ ਵੱਜੇਗਾ ਅਤੇ ਉਸ ਤੋਂ ਬਾਅਦ ਅਸੀਂ ਬਲੈਕਆਊਟ ਲਾਗੂ ਕਰਾਂਗੇ। ਇਹ ਬਹੁਤ ਸਾਵਧਾਨੀ ਵਜੋਂ ਕੀਤਾ ਗਿਆ ਹੈ। ਕਿਰਪਾ ਕਰਕੇ ਘਰ ਦੇ ਅੰਦਰ ਰਹੋ ਅਤੇ ਖਿੜਕੀਆਂ ਤੋਂ ਦੂਰ ਰਹੋ। ਕਿਰਪਾ ਕਰਕੇ ਘਬਰਾਓ ਨਾ।”
ਮੰਤਰੀ ਹਰਜੋਤ ਬੈਂਸ ਵੱਲੋਂ ਟਵੀਟ ਕੀਤਾ ਗਿਆ ਹੈ ਕਿ “ਮੌਜੂਦਾ ਸਥਿਤੀ ਦੇ ਕਾਰਨ, ਨੰਗਲ ਵਿੱਚ ਰਾਤ 9:30 ਵਜੇ ਤੋਂ ਸਵੇਰੇ 5:30 ਵਜੇ ਤੱਕ ਦੁਬਾਰਾ ਬਲੈਕਆਊਟ ਰਹੇਗਾ। ਲਾਗੂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕਿਰਪਾ ਕਰਕੇ, ਇਸ ਸਮੇਂ ਦੌਰਾਨ ਘਬਰਾਉਣ ਜਾਂ ਡਰਨ ਦੀ ਕੋਈ ਲੋੜ ਨਹੀਂ ਹੈ, ਅਸੀਂ ਸਾਰੇ ਤੁਹਾਡੀ ਸੁਰੱਖਿਆ ਲਈ ਨਿਰੰਤਰ ਕੰਮ ਕਰ ਰਹੇ ਹਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























