BIG BREAKING: ਦਿੱਲੀ ਚੋਣਾਂ ਤੋਂ ਪਹਿਲਾ CM ਆਤਿਸ਼ੀ ਨੂੰ ਮਿਲੀ ਵੱਡੀ ਰਾਹਤ
- ਦਿੱਲੀ ਦੀ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
ਨਵੀ ਦਿੱਲੀ, 28 ਜਨਵਰੀ: ਦਿੱਲੀ ਵਿਧਾਨ ਸਭਾ ਚੋਣਾਂ 2025 ਤੋਂ ਪਹਿਲਾਂ ਸੀਐਮ ਆਤਿਸ਼ੀ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਅਦਾਲਤ ਨੇ ਭਾਜਪਾ ਆਗੂ ਵੱਲੋਂ ਦਿਲੀ ਸੀਐਮ ਆਤਿਸ਼ੀ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ ‘ਚ ਸੰਮਨ ਨੂੰ ਰੱਦ ਕਰ ਦਿੱਤਾ ਹੈ।
ਆਤਿਸ਼ੀ ਦੇ ਵਕੀਲ ਨੇ ਦਲੀਲ ਦਿੱਤੀ ਕਿ ਆਤਿਸ਼ੀ ਨੇ ਪ੍ਰਵੀਨ ਸ਼ੰਕਰ ਕਪੂਰ ਨੂੰ ਅਪਮਾਨਿਤ ਨਹੀਂ ਕੀਤਾ ਗਿਆ ਹੈ। ਪਟੀਸ਼ਨ ਵਿਚ ਅੱਗੇ ਕਿਹਾ ਗਿਆ ਹੈ ਕਿ ਕਥਿਤ ਅਪਮਾਨਜਨਕ ਬਿਆਨ ਭਾਜਪਾ ਦੇ ਖਿਲਾਫ ਸੀ ਨਾ ਕਿ ਕਿਸੇ ਵਿਅਕਤੀ ਦੇ ਖਿਲਾਫ।
ਦੱਸ ਦਈਏ ਕਿ ਇਹ ਮਾਮਲਾ ਪਿਛਲੇ ਸਾਲ ਅਪ੍ਰੈਲ ਦਾ ਹੈ। ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੰਤਰੀ ਮੰਡਲ ‘ਚ ਰਹਿੰਦੇ ਹੋਏ ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਜਪਾ ਨਾਲ ਜੁੜੇ ਕੁਝ ਲੋਕਾਂ ਨੇ ਉਨ੍ਹਾਂ ਅਤੇ ਹੋਰ ‘ਆਪ’ ਆਗੂਆਂ ਨੂੰ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਲਈ ਸੰਪਰਕ ਕੀਤਾ ਸੀ। ਜਿਸ ਤੋਂ ਬਾਅਦ ‘ਆਪ’ ਵਿਧਾਇਕਾਂ ‘ਤੇ ਖਰੀਦੋ-ਫਰੋਖਤ ਦੀਆਂ ਕੋਸ਼ਿਸ਼ਾਂ ਬਾਰੇ ਝੂਠੇ ਦਾਅਵੇ ਕਰਨ ਦਾ ਦੋਸ਼ ਲਗਾਉਂਦੇ ਹੋਏ, ਭਾਜਪਾ ਨੇਤਾ ਪ੍ਰਵੀਨ ਸ਼ੰਕਰ ਕਪੂਰ ਨੇ ਆਤਿਸ਼ੀ ਅਤੇ ਹੋਰ ‘ਆਪ’ ਨੇਤਾਵਾਂ ਵਿਰੁੱਧ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/