BIG BREAKING : ਕਿਸਾਨਾਂ ਦਾ ਪਹਿਲਾ ਜਥਾ ਦਿੱਲੀ ਵੱਲ ਰਵਾਨਾ
ਚੰਡੀਗੜ੍ਹ : 101 ਕਿਸਾਨਾਂ ਦਾ ਪਹਿਲਾ ਜਥਾ ਦਿੱਲੀ ਵੱਲ ਰਵਾਨਾ ਹੋ ਚੁੱਕਾ ਹੈ। ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਬੈਠੇ ਕਿਸਾਨਾਂ ਦਾ ਦਿੱਲੀ ਕੂਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਹੀ ਅੰਬਾਲਾ ਵੱਲ ਵਧਣ ਲੱਗੇ ਹਨ। ਹਾਲਾਂਕਿ, ਹਰਿਆਣਾ ਸਰਕਾਰ ਨੇ ਐਮਐਸਪੀ, ਕਰਜ਼ਾ ਮੁਆਫੀ ਅਤੇ ਪੈਨਸ਼ਨ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਕੂਚ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਵਾਪਸ ਜਾਣ ਅਤੇ ਅੱਗੇ ਨਾ ਵਧਣ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਨੇ ਬੈਰੀਕੇਡ ਪਾਰ ਕਰਦੇ ਸਮੇਂ ਕੰਡਿਆਲੀ ਤਾਰ ਨੂੰ ਉਖਾੜ ਕੇ ਸੁੱਟ ਦਿੱਤਾ। ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਹਰਿਆਣਾ ਪੁਲਿਸ ਵੱਲੋਂ ਇੱਥੇ ਨਾਕਾਬੰਦੀ ਕੀਤੀ ਗਈ ਹੈ। ਪੁਲ ਦੇ ਉੱਪਰ ਅਤੇ ਹੇਠਾਂ ਕਰੀਬ 500 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇੱਥੇ ਵਾਟਰ ਕੈਨਨ ਗੱਡੀ, ਪੁਲਿਸ ਬੱਸ ਅਤੇ ਐਂਬੂਲੈਂਸ ਖੜ੍ਹੀ ਕੀਤੀ ਗਈ ਹੈ। ਪੁਲਿਸ ਹਰ ਹਰਕਤ ‘ਤੇ ਨਜ਼ਰ ਰੱਖ ਰਹੀ ਹੈ
ਦੱਸ ਦਈਏ ਕਿ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾ ਅੰਬਾਲਾ ਦੇ ਕੁਝ ਖੇਤਰਾਂ ‘ਚ ਇੰਟਰਨੈਟ ‘ਤੇ ਪਾਬੰਦੀ ਲੱਗਾ ਦਿਤੀ ਗਈ। ਅੰਬਾਲਾ ਦੇ ਆਲੇ ਦੁਆਲੇ ਦੇ ਪਿੰਡਾਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਸੇਵਾਵਾਂ 9 ਦਸੰਬਰ ਤੱਕ ਬੰਦ ਰਹਿਣਗੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/