Big Breaking :ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ; 16 ਲੋਕਾਂ ਦੀ ਮੌਤ
– ਬਚਾਅ ਤੇ ਰਾਹਤ ਕਾਰਜ ਜਾਰੀ
– ਮੁੱਖ ਮੰਤਰੀ ਨੇ ਜਤਾਇਆ ਦੁੱਖ
ਨਵੀ ਦਿੱਲੀ, 19 ਅਪ੍ਰੈਲ (ਵਿਸ਼ਵ ਵਾਰਤਾ): ਤਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ। ਫਾਇਰ ਐਂਡ ਰੈਸਕਿਊ ਵਿਭਾਗ ਦੇ ਮੁਤਾਬਕ, ਇਸ ਹਾਦਸੇ ਵਿੱਚ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜਦਕਿ 6 ਲੋਕਾਂ ਦੀ ਹਾਲਤ ਗੰਭੀਰ ਹੈ। ਗੰਭੀਰ ਜ਼ਖਮੀ ਹੋਣ ਕਾਰਨ ਉਨ੍ਹਾਂ ਹਸਪਤਾਲ ਲਿਜਾਇਆ ਗਿਆ ਹੈ, ਇਸ ਤੋਂ ਇਲਾਵਾ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਫੈਕਟਰੀ ਦੇ ਆਲੇ-ਦੁਆਲੇ ਦੀਆਂ ਇਮਾਰਤਾਂ ਵਿੱਚ ਵੀ ਤਰੇੜਾਂ ਆਉਣ ਦੀ ਖਬਰ ਹੈ। ਫਾਇਰ ਬ੍ਰਿਗੇਡ, ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਕੇ ਮਲਬਾ ਹਟਾਉਣ ਅਤੇ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਣ ਵਿੱਚ ਜੁਟੀਆਂ ਹੋਈਆਂ ਹਨ। ਫਿਲਹਾਲ ਧਮਾਕੇ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ ਹਨ।
ਤਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ X ‘ਤੇ ਲਿਖਿਆ- “ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਦੀ ਖ਼ਬਰ ਬੇਹੱਦ ਦੁਖਦਾਈ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਮੁੱਖ ਮੰਤਰੀ ਨੇ ਮੰਤਰੀਆਂ ਨੂੰ ਤੁਰੰਤ ਘਟਨਾ ਵਾਲੀ ਥਾਂ ‘ਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਕਲੈਕਟਰ ਨਾਲ ਗੱਲ ਕਰਕੇ ਹਰ ਲੋੜੀਂਦੀ ਸਹਾਇਤਾ ਪਹੁੰਚਾਉਣ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।”























