Big Breaking : ਵੱਡਾ ਸਿਆਸੀ ਫੇਰਬਦਲ; ਮੁੱਖ ਮੰਤਰੀ ਨੂੰ ਛੱਡਕੇ ਸਾਰੇ 16 ਮੰਤਰੀਆਂ ਨੇ ਦਿੱਤਾ ਅਸਤੀਫ਼ਾ
ਨਵੀ ਦਿੱਲੀ; 16 ਅਕਤੂਬਰ 2025 : ਗੁਜਰਾਤ ਦੀ ਰਾਜਨੀਤੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗੁਜਰਾਤ ਸਰਕਾਰ ਦੇ ਸਾਰੇ ਮੰਤਰੀਆਂ ਨੇ ਵੀਰਵਾਰ ਨੂੰ ਅਸਤੀਫਾ ਦੇ ਦਿੱਤਾ। ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਛੱਡ ਕੇ ਰਾਜ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਸਾਰੇ 16 ਮੰਤਰੀਆਂ ਨੇ ਅਸਤੀਫ਼ਾ ਦਿੱਤਾ ਹੈ।
ਮੁੱਖ ਮੰਤਰੀ ਭੂਪੇਂਦਰ ਪਟੇਲ ਜਲਦ ਹੀ ਰਾਜਪਾਲ ਨੂੰ ਮੰਤਰੀਆਂ ਦੇ ਅਸਤੀਫੇ ਸੌਂਪਣਗੇ। ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਗੁਜਰਾਤ ਵਿੱਚ ਭਾਜਪਾ ਸਰਕਾਰ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ।ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਗਾਂਧੀਨਗਰ ਵਿੱਚ ਹੋਵੇਗਾ। ਸਾਹਮਣੇ ਆਈ ਜਾਣਕਾਰੀ ਅਨੁਸਾਰ, ਗੁਜਰਾਤ ਸਰਕਾਰ ਦੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸ਼ੁੱਕਰਵਾਰ ਨੂੰ ਦੁਪਹਿਰ 12:39 ਵਜੇ ਹੋਵੇਗਾ। ਸੂਤਰਾਂ ਅਨੁਸਾਰ ਨਵੀਂ ਕੈਬਨਿਟ ਵਿੱਚ ਦੋ ਉਪ ਮੁੱਖ ਮੰਤਰੀ ਨਿਯੁਕਤ ਕੀਤੇ ਜਾ ਸਕਦੇ ਹਨ। ਕੈਬਨਿਟ ਵਿੱਚ ਨਵੇਂ ਚਿਹਰੇ ਸ਼ਾਮਲ ਹੋਣ ਦੀ ਉਮੀਦ ਹੈ। ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਵਿਧਾਇਕ ਵੀ ਮੰਤਰੀ ਬਣ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























