Big breaking : ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਵੱਡਾ ਧਮਾਕਾ
– 50 ਤੋਂ ਵੱਧ ਲੋਕ ਜ਼ਖਮੀ
ਇੰਡੋਨੇਸ਼ੀਆ, 7 ਨਵੰਬਰ 2025 (ਵਿਸ਼ਵ ਵਾਰਤਾ): ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਜਕਾਰਤਾ ਵਿੱਚ ਇੱਕ ਮਸਜਿਦ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਬੰਬ ਧਮਾਕਾ ਹੋਇਆ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਘਟਨਾ ‘ਚ 50 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਰਿਪੋਰਟਾਂ ਅਨੁਸਾਰ, ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦੋਂ ਕਿ ਕੁਝ ਦੀ ਹਾਲਤ ਗੰਭੀਰ ਹੈ।ਜ਼ਖਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਭੇਜਿਆ ਗਿਆ।
ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਮਸਜਿਦ ‘ਚ ਲੋਕ ਸ਼ੁੱਕਰਵਾਰ ਦੀ ਨਮਾਜ਼ ਪੜਨ ਲਈ ਇਕੱਠੇ ਹੋਏ ਸਨ। ਇਸ ਦੌਰਾਨ ਧਮਾਕਾ ਹੋ ਗਿਆ ਧਮਾਕੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਸੂਤਰਾਂ ਮੁਤਾਬਿਕ ਜਕਾਰਤਾ ਵਿੱਚ ਹੋਏ ਧਮਾਕੇ ਨੂੰ ਅੱਤਵਾਦੀ ਹਮਲੇ ਦੇ ਨਜ਼ਰੀਏ ਨਾਲ ਵੀ ਦੇਖਿਆ ਜਾ ਰਿਹਾ ਹੈ। ਪੁਲਿਸ ਵੱਲੋਂ ਫਿਲਹਾਲ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























