Big Breaking: LPG ਟੈਂਕਰ ਵਿਚ ਵੱਡਾ ਧਮਾਕਾ, ਮਚੀ ਹਫੜਾ-ਦਫੜੀ
- ਅੱਧਾ ਦਰਜਨ ਲੋਕਾਂ ਦੀ ਮੌਤ, ਕਈ ਜ਼ਖਮੀ
ਨਵੀ ਦਿੱਲੀ, 27 ਜਨਵਰੀ : ਪਾਕਿਸਤਾਨ ਵਿੱਚ ਇੱਕ ਐਲਪੀਜੀ ਟੈਂਕਰ ਵਿੱਚ ਵੱਡਾ ਧਮਾਕਾ ਹੋਇਆ। ਐਲਪੀਜੀ ਟੈਂਕਰ ‘ਚ ਧਮਾਕੇ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 31 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਘਟਨਾ ਸੋਮਵਾਰ ਨੂੰ ਵਾਪਰੀ, ਜਿਸ ਤੋਂ ਬਾਅਦ ਆਸਪਾਸ ਦੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਚਾਅ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਮੁਲਤਾਨ ਦੇ ਹਾਮਿਦਪੁਰ ਕਨੌਰਾ ਖੇਤਰ ਦੇ ਉਦਯੋਗਿਕ ਖੇਤਰ ‘ਚ ਵਾਪਰਿਆ।
ਧਮਾਕੇ ਤੋਂ ਬਾਅਦ ਨੁਕਸਾਨੀ ਗੱਡੀ ਦਾ ਮਲਬਾ ਨੇੜਲੇ ਰਿਹਾਇਸ਼ੀ ਇਲਾਕਿਆਂ ‘ਚ ਵੀ ਡਿੱਗਿਆ, ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ। ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਅੱਗ ਬੁਝਾਉਣ ਲਈ 10 ਤੋਂ ਵੱਧ ਫਾਇਰ ਇੰਜਣਾਂ ਅਤੇ ਫੋਮ ਆਧਾਰਿਤ ਉਪਕਰਨਾਂ ਦੀ ਵਰਤੋਂ ਕੀਤੀ ਗਈ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜ਼ਿਲ੍ਹਾ ਐਮਰਜੈਂਸੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਆਸਪਾਸ ਦੇ ਇਲਾਕਿਆਂ ‘ਚ ਸਰਚ ਆਪਰੇਸ਼ਨ ਜਾਰੀ ਹੈ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਨੂੰ ਬਿਜਲੀ ਅਤੇ ਗੈਸ ਦੀ ਸਪਲਾਈ ਰੋਕ ਦਿੱਤੀ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/