Big breaking ਲਖਨਊ ‘ਚ ਨਵੇਂ ਸਾਲ ‘ਤੇ ਵੱਡੀ ਵਾਰਦਾਤ
- ਹੋਟਲ ‘ਚ ਇਕੋ ਪਰਿਵਾਰ ਦੇ 5 ਜੀਆਂ ਦਾ ਕਤਲ
- ਇਲਾਕੇ ਚ ਫੈਲੀ ਦਹਿਸ਼ਤ
- ਮੁੰਡੇ ਨੇ ਹੀ ਆਪਣੀ ਮਾਂ ਅਤੇ ਚਾਰ ਭੈਣਾਂ ਦਾ ਕੀਤਾ ਕਤਲ
ਉੱਤਰ ਪ੍ਰਦੇਸ਼, 1 ਜਨਵਰੀ (ਵਿਸ਼ਵ ਵਾਰਤਾ): ਲਖਨਊ ‘ਚ ਨਵੇਂ ਸਾਲ ‘ਤੇ (Big breaking) ਇਕ ਵੱਡੀ ਘਟਨਾ ਵਾਪਰੀ ਹੈ। ਇੱਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ 5 ਮੈਂਬਰਾਂ ਦਾ ਕਤਲ ਕਰ ਦਿੱਤਾ। ਇਸ ਕਤਲ ਨੇ ਪੂਰੇ ਸ਼ਹਿਰ ਵਿੱਚ ਸਨਸਨੀ ਫੈਲਾ ਦਿੱਤੀ ਹੈ। ਮੁਢਲੀ ਜਾਣਕਾਰੀ ਅਨੁਸਾਰ ਦੋਸ਼ੀ ਅਰਸ਼ਦ ਨੇ ਪਰਿਵਾਰ ਦੇ 5 ਮੈਂਬਰਾਂ ਦਾ ਕਤਲ ਕੀਤਾ। ਮ੍ਰਿਤਕਾਂ ਦੀ ਪਛਾਣ ਆਲੀਆ (9), ਅਲਸ਼ੀਆ (19), ਅਕਸਾ (16), ਰਹਿਮੀਨ (18) ਅਤੇ ਅਰਸ਼ਦ ਦੀ ਮਾਂ ਆਸਮਾ ਵਜੋਂ ਹੋਈ ਹੈ। ਹੋਟਲ ਅਧਿਕਾਰੀਆਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਘਟਨਾ ਤੋਂ ਬਾਅਦ ਪੁਲਸ ਨੇ ਤੁਰੰਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਕਾਤਲ ਆਗਰਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਭਾਰੀ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ। ਪੁਲੀਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/