Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?
ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਕਰ ਲਈ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ, ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ, ਕੱਲ੍ਹ ਦੁਪਹਿਰ 12 ਵਜੇ ਆਪ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦਿੱਲੀ ਵਿੱਚ ਪੱਤਰਕਾਰਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ। ਅੱਜ ਆਪ ਨੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਦਿੱਲੀ ਵਿੱਚ ਇੱਕ ਮੀਟਿੰਗ ਕੀਤੀ ਸੀ।























