BIG BREAKING: ਜਲਦ ਪੰਜਾਬ ਆਉਣਗੇ PM ਮੋਦੀ
ਇਸ ਦਿਨ ਸੂਬੇ ਨੂੰ ਦੇਣਗੇ ਵੱਡੀ ਸੌਗਾਤ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਲਦ ਹੀ (BIG BREAKING) ਪੰਜਾਬ ਆਉਣਗੇ। ਇਸ ਦੌਰਾਨ ਉਹ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਵੀ ਦੇਣ ਜਾ ਰਹੇ ਹਨ
ਸਾਹਮਣੇ ਆਈ ਜਾਣਕਾਰੀ ਅਨੁਸਾਰ 27 ਜੁਲਾਈ ਨੂੰ PM ਮੋਦੀ ਪੰਜਾਬੀਆਂ ਨੂੰ ਇਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 27 ਜੁਲਾਈ ਨੂੰ PM ਮੋਦੀ ਹਲਵਾਰਾ ਏਅਰਪੋਰਟ ਦਾ ਉਦਘਾਟਨ ਕਰ ਸਕਦੇ ਹਨ, ਜਿਸ ਪਿੱਛੋਂ ਇਹ ਏਅਰਪੋਰਟ ਆਮ ਯਾਤਰੀ ਜਹਾਜ਼ਾਂ ਦੀ ਆਵਾਜਾਈ ਲਈ ਚਾਲੂ ਹੋ ਸਕਦਾ ਹੈ।
ਦੱਸ ਦਈਏ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਬੀਤੇ ਦਿਨੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਸੀ ਕਿ ਹਲਵਾਰਾ ਏਅਰਪੋਰਟ ਤੋਂ ਜਲਦ ਉਡਾਣਾਂ ਦੀ ਸ਼ੁਰੂਆਤ ਹੋ ਜਾਵੇਗੀ। ਕਾਰੋਬਾਰੀ ਵਰਗ ਵਿਚ ਇਸ ਨਵੇਂ ਏਅਰਪੋਰਟ ਨੂੰ ਲੈ ਕੇ ਭਾਰੀ ਉਤਸ਼ਾਹ ਹੈ, ਕਿਉਂਕਿ ਇਹ ਇਲਾਕੇ ਦੀ ਆਵਾਜਾਈ ਅਤੇ ਵਪਾਰਕ ਗਤੀਵਿਧੀਆਂ ਲਈ ਮੀਲ ਪੱਥਰ ਸਾਬਤ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















