Big Breaking : ਪੰਜਾਬ ਸਰਕਾਰ ਵੱਲੋਂ 6 IPS ਅਧਿਕਾਰੀਆਂ ਦੇ ਤਬਾਦਲੇ
– ਵਿਜੀਲੈਂਸ ਬਿਊਰੋ ਨੂੰ ਮਿਲਿਆ ਨਵਾਂ ਚੀਫ਼ ਡਾਇਰੈਕਟਰ
ਚੰਡੀਗੜ੍ਹ, 6 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਬਦਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਆਈ.ਏ.ਐੱਸ. (IAS) ਅਧਿਕਾਰੀਆਂ ਤੋਂ ਬਾਅਦ ਹੁਣ 6 ਆਈ.ਪੀ.ਐੱਸ. (IPS) ਅਧਿਕਾਰੀਆਂ ਦੇ ਵੀ ਤਬਾਦਲੇ ਕਰ ਦਿੱਤੇ ਹਨ। ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਬਦਲ ਦਿੱਤਾ ਗਿਆ ਹੈ ਅਤੇ ਨਵਾਂ ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਵੀ ਨਿਯੁਕਤ ਕੀਤਾ ਗਿਆ ਹੈ।

ਡਾ. ਸ਼ਰਦ ਸੱਤਿਆ ਚੌਹਾਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਨਵਾਂ ਚੀਫ਼ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪੀ.ਕੇ. ਸਿਨਹਾ ਨੂੰ ਲੌਅ ਐਂਡ ਆਰਡਰ ਦਾ ਸਪੈਸ਼ਲ ਡੀ.ਜੀ.ਪੀ. ਲਗਾਇਆ ਗਿਆ ਹੈ। ਉਹ 1 ਮਈ 2024 ਤੋਂ ਮੌਜੂਦਾ ਅਧਿਕਾਰੀ ਅਰਪਿਤ ਸ਼ੁਕਲਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਇਹ ਕਾਰਜਭਾਰ ਸੰਭਾਲਣਗੇ। ਇਸ ਤੋਂ ਇਲਾਵਾ ਗੁਰਮੀਤ ਸਿੰਘ ਚੌਹਾਨ, ਜੋ ਕਿ ਡੀ.ਆਈ.ਜੀ. (AGTF) ਸਨ, ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਫਿਲਹਾਲ ਉਨ੍ਹਾਂ ਦੀਆਂ ਸੇਵਾਵਾਂ ਡੀ.ਜੀ.ਪੀ. ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਦੀ ਨਵੀਂ ਤਾਇਨਾਤੀ ਦਾ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























