BIG BREAKING: ਰੇਲਵੇ ਸਟੇਸ਼ਨ ‘ਤੇ ਡਿੱਗਿਆ ਨਿਰਮਾਣ ਅਧੀਨ ਲੈਂਟਰ
- ਕਈ ਮਜ਼ਦੂਰ ਮਲਬੇ ਹੇਠਾਂ ਦੱਬੇ
- ਰਾਹਤ ਅਤੇ ਬਚਾਅ ਜੰਗੀ ਪੱਧਰ ਤੇ ਜਾਰੀ
- ਮੰਤਰੀ ਅਸੀਮ ਅਰੁਣ ਮੌਕੇ ‘ਤੇ ਮੌਜੂਦ
ਨਵੀ ਦਿੱਲੀ,11 ਜਨਵਰੀ : ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲੇ ‘ਚ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਨਿਰਮਾਣ ਅਧੀਨ ਰੇਲਵੇ ਸਟੇਸ਼ਨ ਦਾ ਲੈਂਟਰ ਡਿੱਗ ਗਿਆ। ਇਸ ਘਟਨਾ ਦੌਰਾਨ ਕਈ ਮਜ਼ਦੂਰ ਮਲਬੇ ਹੇਠ ਦੱਬ ਗਏ। ਹਾਦਸੇ ‘ਚ ਤਿੰਨ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੁਲਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਰਾਹਤ ਅਤੇ ਬਚਾਅ ਕੰਮ ‘ਚ ਜੁਟਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਮੰਤਰੀ ਅਸੀਮ ਅਰੁਣ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦੇ ਇਲਾਜ ਅਤੇ ਬਚਾਅ ਕਾਰਜਾਂ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ 12 ਐਂਬੂਲੈਂਸ ਵੀ ਪਹੁੰਚ ਚੁੱਕੀਆਂ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਨਗਰ ਪਾਲਿਕਾ ਦੇ 50 ਕਰਮਚਾਰੀ ਬਚਾਅ ਕਾਰਜ ‘ਚ ਲੱਗੇ ਹੋਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/