Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
ਮੁੰਬਈ, 8 ਅਕਤੂਬਰ 2026 (ਵਿਸ਼ਵ ਵਾਰਤਾ): ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 75 ਸਾਲ ਦੇ ਸਨ। ਰਿਪੋਰਟ ਮੁਤਾਬਕ ਗੋਆ ਸਥਿਤ ਆਪਣੇ ਘਰ ਵਿੱਚ ਉਨ੍ਹਾਂ ਨੂੰ ਗੰਭੀਰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਹ ਬੇਹੋਸ਼ ਮਿਲੇ ਅਤੇ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ।
ਨਾਨਾ ਪਾਟੇਕਰ ਨੂੰ ਸਵੇਰੇ 5:20 ਵਜੇ ਮ੍ਰਿਤਕ ਐਲਾਨਿਆ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਲਈ ਕਰੀਬ 45 ਮਿੰਟ ਤੱਕ ਲਗਾਤਾਰ CPR ਦਿੱਤਾ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਮਨੀਪਾਲ ਹਸਪਤਾਲ ਦੇ ਡਾ. ਸ਼ੇਖਰ ਸਾਲਕਰ ਨੇ ANI ਨੂੰ ਦੱਸਿਆ ਕਿ ਮੈਡੀਕੋ-ਲੀਗਲ ਕੇਸ ਦਰਜ ਕੀਤਾ ਗਿਆ ਹੈ ਅਤੇ ਪੋਸਟਮਾਰਟਮ ਕਰਵਾਇਆ ਜਾਵੇਗਾ।
ਨਾਨਾ ਪਾਟੇਕਰ ਨੇ ਕਈ ਦਹਾਕਿਆਂ ਤੱਕ ਹਿੰਦੀ ਅਤੇ ਮਰਾਠੀ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਵੱਖਰੀ ਪਛਾਣ ਬਣਾਈ। ‘ਪਰਿੰਦਾ’, ‘ਕ੍ਰਾਂਤੀਵੀਰ’, ‘ਅਬ ਤਕ ਛੱਪਨ’ ਅਤੇ ‘ਵੈਲਕਮ’ ਵਰਗੀਆਂ ਫ਼ਿਲਮਾਂ ਵਿੱਚ ਉਨ੍ਹਾਂ ਦੀਆਂ ਭੂਮਿਕਾਵਾਂ ਨੂੰ ਖ਼ਾਸ ਤੌਰ ’ਤੇ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਫ਼ਿਲਮ ਜਗਤ ਵਿੱਚ ਸੋਗ ਦੀ ਲਹਿਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























