Big Breaking : ਪੱਛਮੀ ਬੰਗਾਲ ਦੇ ਰਾਜਪਾਲ ਨੇ ਦਿੱਤਾ ਅਸਤੀਫ਼ਾ
– ਹੋਏ ਦਿੱਲੀ ਰਵਾਨਾ
ਕੋਲਕਾਤਾ , 5 ਮਾਰਚ 2026 (ਵਿਸ਼ਵ ਵਾਰਤਾ) – ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਉਲਟਫੇਰ ਸਾਹਮਣੇ ਆਇਆ ਹੈ। ਰਾਜਪਾਲ ਸੀ.ਵੀ. ਆਨੰਦ ਬੋਸ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨੇ ਰਾਜ ਦੀ ਸਿਆਸੀ ਹਲਚਲ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਚੋਣਾਂ ਤੋਂ ਠੀਕ ਪਹਿਲਾਂ ਰਾਜਪਾਲ ਦਾ ਅਹੁਦਾ ਛੱਡਣਾ ਇੱਕ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।
ਸੀ.ਵੀ. ਆਨੰਦ ਬੋਸ ਨੇ 17 ਨਵੰਬਰ 2022 ਨੂੰ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਸੀ। ਸੂਤਰਾਂ ਅਨੁਸਾਰ, ਉਨ੍ਹਾਂ ਨੇ ਸ਼ਾਮ ਲਗਭਗ 4 ਵਜ ਕੇ 55 ਮਿੰਟ ‘ਤੇ ਆਪਣਾ ਅਸਤੀਫਾ ਦਿੱਤਾ। ਫਿਲਹਾਲ ਉਹ ਦਿੱਲੀ ਵਿੱਚ ਮੌਜੂਦ ਹਨ ਅਤੇ ਉਨ੍ਹਾਂ ਦੇ ਅਸਤੀਫੇ ਦਾ ਅਧਿਕਾਰਤ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























