Big Explosion: ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ
– ਛੇ ਮਜ਼ਦੂਰਾਂ ਦੀ ਮੌਤ
ਨਵੀ ਦਿੱਲੀ: ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ ਹੋਇਆ। ਧਮਾਕੇ ਕਾਰਨ ਛੇ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਵਿਰੁਧਨਗਰ ਜ਼ਿਲ੍ਹੇ ਦੇ ਸਤੂਰ ਇਲਾਕੇ ਵਿੱਚ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ। ਮਰਨ ਵਾਲਿਆਂ ਵਿੱਚ ਫੈਕਟਰੀ ਦੇ ਹੀ ਛੇ ਮੁਲਾਜ਼ਮ ਸ਼ਾਮਲ ਹਨ। ਪਹਿਲਾਂ ਪੁਲਿਸ ਵੱਲੋਂ ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਹੋਰ ਮ੍ਰਿਤਕਾਂ ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ। ਮੁਢਲੀ ਜਾਂਚ ਦੇ ਅਨੁਸਾਰ ਇਹ ਸ਼ੱਕ ਹੈ ਕਿ ਧਮਾਕਾ ਉਦੋਂ ਹੋਇਆ ਜਦੋਂ ਕਰਮਚਾਰੀ ਪਟਾਕਾ ਫੈਕਟਰੀ ਵਿੱਚ ਪਟਾਕੇ ਬਣਾ ਰਹੇ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/