BIG NEWS : ਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ
ਚੰਡੀਗੜ੍ਹ, 16ਅਗਸਤ(ਵਿਸ਼ਵ ਵਾਰਤਾ)BIG NEWS- ਚੋਣ ਕਮਿਸ਼ਨ ਨੇ ਅੱਜ 16 ਅਗਸਤ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ ‘ਚ 3 ਪੜਾਵਾਂ ‘ਚ ਵੋਟਿੰਗ ਹੋਵੇਗੀ। ਇੱਥੇ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਜਦਕਿ ਹਰਿਆਣਾ ਵਿੱਚ 1 ਅਕਤੂਬਰ ਨੂੰ ਮਤਦਾਨ ਦਾ ਇੱਕ ਪੜਾਅ ਹੋਵੇਗਾ। ਦੋਵਾਂ ਰਾਜਾਂ ਦੇ ਨਤੀਜੇ 4 ਅਕਤੂਬਰ ਨੂੰ ਆਉਣਗੇ।