BIG NEWS : ਨਾਭਾ ਜੇਲ ਬ੍ਰੇਕ ਕਾਂਡ ਦੇ ਮਾਸਟਰ ਮਾਈਂਡ ਰੋਮੀ ਨੂੰ ਲਿਆਂਦਾ ਜਾਵੇਗਾ ਭਾਰਤ
ਚੰਡੀਗੜ੍ਹ, 22ਅਗਸਤ(ਵਿਸ਼ਵ ਵਾਰਤਾ)BIG NEWS-ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਰੋਮੀ ਸ਼ਾਮ 4 ਵਜੇ ਦਿੱਲੀ ਪਹੁੰਚੇਗਾ। ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਉਸ ਨੂੰ ਲਿਆਉਣ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਦਿੱਲੀ ਪਹੁੰਚ ਗਈਆਂ ਹਨ। ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ 2016 ‘ਚ ਹਾਂਗਕਾਂਗ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਪਰ ਉਸ ਨੂੰ ਉਥੋਂ ਭਾਰਤ ਲਿਆਉਣ ਲਈ ਭਾਰਤੀ ਪੱਖ ਤੋਂ ਲੰਮੀ ਕਾਨੂੰਨੀ ਲੜਾਈ ਲੜੀ ਗਈ। ਜਿਸ ਤੋਂ ਬਾਅਦ ਹੁਣ ਇਹ ਸਫਲਤਾ ਮਿਲੀ ਹੈ। ਇਸ ਦੇ ਨਾਲ ਹੀ ਦੋਸ਼ੀ ਦੇ ਭਾਰਤ ਪਹੁੰਚਣ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਉਸ ਦੇ ਨਾਲ ਇਸ ਜੁਰਮ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ? ਜ਼ਿਕਰਯੋਗ ਹੈ ਕਿ 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ।