BIG NEWS : ਸੁਖਬੀਰ ਬਾਦਲ ਤਨਖਾਹੀਆ ਕਰਾਰ, ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ,30ਅਗਸਤ(ਵਿਸ਼ਵ ਵਾਰਤਾ)BIG NEWS :- ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ। ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ । ਇਸ ਤੋਂ ਇਲਾਵਾ ਬਾਗੀ ਅਕਾਲੀਆਂ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਤਲਬ ਕੀਤਾ ਗਿਆ ਹੈ।
ਦੱਸਣ ਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾ ਗੋਲੀਕਾਂਡ ਆਦਿ ਤੋਂ ਲੈ ਕੇ ਅਕਾਲ ਤਖਤ ਸਾਹਿਬ ਵੱਲੋਂ ਛੇਕੇ ਗਏ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪਹਿਲਾਂ ਮਾਫੀ ਦਵਾਉਣਾ ਤੇ ਫਿਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮਾਫੀਨਾਮਾ ਵਾਪਸ ਕਰਵਾਉਣਾ ਆਦ ਦੇ ਬਾਗੀ ਅਕਾਲੀਆਂ ਵੱਲੋਂ ਸੁਖਬੀਰ ਬਾਦਲ ਤੇ ਦੋਸ਼ ਲਗਾਏ ਸਨ। ਇਥੋਂ ਤੱਕ ਕਿ ਉਹਨਾਂ ਵੱਲੋਂ ਇਹ ਵੀ ਦੋਸ਼ ਲਗਾਏ ਗਏ ਸਨ ਕਿ ਅਕਾਲੀ ਸਰਕਾਰ ਮੌਕੇ ਇਹ ਘਟਨਾਵਾਂ ਵਾਪਰੀਆਂ ਜਦੋਂ ਕਿ ਸਿੱਖ ਨੌਜਵਾਨਾਂ ਦੇ ਕਾਤਲ ਸਮਝੇ ਜਾਂਦੇ ਸੁਮੇਧ ਸੈਣੀ ਨੂੰ ਪੰਥਕ ਸਰਕਾਰ ਚ ਡੀਜੀਪੀ ਵੀ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਹੁੰਦਿਆਂ ਲਗਾਇਆ ਹੋਇਆ ਸੀ।