BIG NEWS : ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਠਿਕਾਣਿਆਂ ਤੇ ਐਨ ਆਈ ਏ ਦੀ ਛਾਪੇਮਾਰੀ
ਚੰਡੀਗੜ੍ਹ, 13ਸਤੰਬਰ(ਵਿਸ਼ਵ ਵਾਰਤਾ) BIG NEWS -ਡਿਬਰੂਗੜ੍ਹ ਜੇਲ ‘ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਅਤੇ ਰਿਸ਼ਤੇਦਾਰਾਂ ‘ਤੇ NIA ਨੇ ਛਾਪੇਮਾਰੀ ਕੀਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਨੇ ਸਵੇਰੇ 6 ਵਜੇ ਅੰਮ੍ਰਿਤਸਰ ਵਿੱਚ ਤਿੰਨ ਅਤੇ ਮੋਗਾ ਵਿੱਚ ਇੱਕ ਥਾਂ ’ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਰਈਆ ਨੇੜੇ ਫੇਰੁਮੋਨ ਰੋਡ ’ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਜਦੋਂਕਿ ਦੂਸਰੀ ਛਾਪੇਮਾਰੀ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬਟਾਲਾ ਵਿੱਚ ਅੰਮ੍ਰਿਤਪਾਲ ਦੇ ਸਾਲੇ ਦੇ ਘਰ ਅਤੇ ਤੀਜੀ ਛਾਪੇਮਾਰੀ ਮਹਿਤਾ ਵਿਖੇ ਕਿਸੇ ਕਰੀਬੀ ਦੇ ਘਰ ਕੀਤੀ ਗਈ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ , ਮੋਗਾ ਅਤੇ ਪਟਿਆਲਾ ਵਿਖੇ ਛਾਪੇਮਾਰੀ ਚੱਲ ਰਹੀ ਹੈ।।