Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ
ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਕਾਂਗਰਸ ਦੇ ਸਾਬਕਾ ਸੰਸਦ ਮੈਂਬਰ, ਸੀਨੀਅਰ ਆਗੂ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ ਘੋਸ਼ਿਤ ਕੀਤਾ। ਹਸਪਤਾਲ ਅਨੁਸਾਰ ਉਨ੍ਹਾਂ ਨੂੰ ਇੱਥੇ ਲਿਆਉਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ। ਸੱਜਣ ਕੁਮਾਰ ਲੰਮੇ ਸਮੇਂ ਤੱਕ ਕਾਂਗਰਸ ਦੀ ਰਾਜਨੀਤੀ ਨਾਲ ਜੁੜੇ ਰਹੇ ਅਤੇ ਦਿੱਲੀ ਦੀ ਰਾਜਨੀਤੀ ਵਿੱਚ ਇੱਕ ਪ੍ਰਮੁੱਖ ਚਿਹਰਾ ਰਹੇ।
ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਦਿੱਲੀ ਦੀ ਰਾਊਜ਼ ਐਵੀਨਿਊ ਕੋਰਟ ਨੇ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਇਸ ਵੇਲੇ ਜੇਲ੍ਹ ‘ਚ ਹੀ ਸਨ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸੱਜਣ ਕੁਮਾਰ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ ਉਸਦੇ ਪੁੱਤਰ ਤਰੁਣਦੀਪ ਸਿੰਘ ਦੀਆਂ ਹੱਤਿਆਵਾਂ ਵਿੱਚ ਸ਼ਮੂਲੀਅਤ ਦਾ ਦੋਸ਼ੀ ਪਾਇਆ ਗਿਆ ਸੀ।
ਸੱਜਣ ਕੁਮਾਰ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਕਈ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਸਨ, ਜਿਨ੍ਹਾਂ ਵਿੱਚ 147 (ਦੰਗਾ), 148 (ਘਾਤਕ ਹਥਿਆਰ ਨਾਲ ਲੈਸ), 149 (ਗੈਰ-ਕਾਨੂੰਨੀ ਇਕੱਠ), 302 (ਕਤਲ), 308 (ਗੈਰ-ਕਾਨੂੰਨੀ ਕਤਲ ਕਰਨ ਦੀ ਕੋਸ਼ਿਸ਼), 323 (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 395 (ਡਕੈਤੀ), 397 (ਮੌਤ ਜਾਂ ਗੰਭੀਰ ਸੱਟ ਪਹੁੰਚਾਉਣ ਦੀ ਕੋਸ਼ਿਸ਼ ਨਾਲ ਡਕੈਤੀ), 427 (ਨੁਕਸਾਨ ਪਹੁੰਚਾਉਣ ਵਾਲੀ ਸ਼ਰਾਰਤ), 436 (ਅੱਗ ਜਾਂ ਵਿਸਫੋਟਕ ਪਦਾਰਥ ਨਾਲ ਸ਼ਰਾਰਤ), ਅਤੇ 440 (ਜ਼ਖਮੀ ਕਰਵਾਉਣ ਵਾਲੀ ਸ਼ਰਾਰਤ) ਸ਼ਾਮਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















