BIG NEWS : ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਭੈਣ ਨੂੰ ਦਿੱਤੀ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ ਦਿੱਤਾ 1 ਕਰੋੜ ਰੁਪਏ ਦਾ ਚੈੱਕ
ਚੰਡੀਗੜ੍ਹ, 9ਜੁਲਾਈ(ਵਿਸ਼ਵ ਵਾਰਤਾ)BIG NEWS: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਸੀਐੱਮ ਮਾਨ ਨੇ ਜਾਰੀ ਬਿਆਨ ’ਚ ਕਿਹਾ ਹੈ ਕਿ ਖਨੌਰੀ ਬਾਰਡਰ ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਮੁਲਾਕ਼ਾਤ ਕੀਤੀ ਅਤੇ ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ। ਦੱਸ ਦਈਏ ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ।ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ-ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ। ਇਸ ਮੌਕੇ ਮੁੱਖ ਮੰਤਰੀ ਮਾਨ ਨਾਲ ਡੀਆਈਜੀ ਨਰਿੰਦਰ ਭਾਰਗਵ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂ ਮੌਜੂਦ ਸਨ।