BIG NEWS : ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ, 25 ਨਵੰਬਰ(ਵਿਸ਼ਵ ਵਾਰਤਾ)ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ “ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ! ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ ‘ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ‘ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।”
https://x.com/BhagwantMann/status/1861034424495956376
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/