BIG NEWS : ਸੁਖਬੀਰ ਬਾਦਲ ਤੇ ਜਾਨਲੇਵਾ ਹਮਲਾ
ਗੋਲੀ ਚਲਾਉਣ ਵਾਲਾ ਮੌਕੇ ਤੇ ਗ੍ਰਿਫਤਾਰ
ਚੰਡੀਗੜ੍ਹ, 4 ਦਸੰਬਰ(ਵਿਸ਼ਵ ਵਾਰਤਾ) ਇਸ ਵੇਲੇ ਦੀ ਵੱਡੀ ਅੰਮ੍ਰਿਤਸਰ ਤੋਂ ਆ ਰਹੀ ਹੈ। ਜਿੱਥੇ ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਸੇਵਾ ਨਿਭਾ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਜਿਸ ਸਮੇਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਹਨਾਂ ਦੇ ਕੋਲ ਆਉਂਦੇ ਹੋਏ, ਫਾਇਰ ਕਰ ਦਿੱਤਾ, ਮੌਕੇ ਤੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ। ਹਮਲਾਵਰ ਦੀ ਪਛਾਣ ਦਲ ਖਾਲਸਾ ਦੇ ਐਕਟੀਵਿਸਟ ਨਰਾਇਣ ਸਿੰਘ ਚੌੜਾ ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/