• Latest
  • Trending
Big News: ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

Big News: ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

9 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

48 minutes ago
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

1 hour ago
ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

1 hour ago
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

1 hour ago
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

1 hour ago
Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

2 hours ago
BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

2 hours ago
Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

3 hours ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

3 hours ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

5 hours ago
Hindi News
English News
Saturday, September 12, 2026
No Result
View All Result
30 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮਾਂ ਨੇ ਸਿਰਸਾ ਵਿੱਚ ਗ੍ਰੇਨੇਡ ਹਮਲੇ ਦੀ ਵੀ ਰਚੀ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ

December 20, 2025
in ਖਬਰਾਂ, ਪੰਜਾਬ

ਮੁੱਖ ਦੋਸ਼ੀ ਰਾਜਬੀਰ ਹੈਰੋਇਨ ਦੀ ਖੇਪ ਤੱਕ ਪਹੁੰਚ ਦੇ ਬਦਲੇ ਪਾਕਿਸਤਾਨ-ਅਧਾਰਤ ਸੰਸਥਾਵਾਂ ਨੂੰ ਸਪਲਾਈ ਕਰ ਰਿਹਾ ਸੀ ਫੌਜ ਦੀ ਸੰਵੇਦਨਸ਼ੀਲ ਅਤੇ ਗੁਪਤ ਜਾਣਕਾਰੀ: ਏਆਈਜੀ ਐਸਐਸਓਸੀ ਡੀ ਸੁਦਰਵਿਜ਼ੀ

ਚੰਡੀਗੜ੍ਹ, 20 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦ ਗਠਜੋੜ ਵਿਰੁੱਧ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸਏਐਸ ਨਗਰ ਨੇ ਫੌਜ ਦੇ ਭਗੌੜੇ , ਜਿਸਦੀ ਪਛਾਣ ਰਾਜਬੀਰ ਸਿੰਘ ਉਰਫ ਫੌਜੀ ਵਜੋਂ ਹੋਈ ਹੈ, ਨੂੰ ਬਿਹਾਰ ਦੇ ਮੋਤੀਹਾਰੀ ਵਿੱਚ ਭਾਰਤ-ਨੇਪਾਲ ਸਰਹੱਦ ਨੇੜੇ ਕਸਬਾ ਰਕਸੌਲ ਤੋਂ 500 ਗ੍ਰਾਮ ਹੈਰੋਇਨ ਅਤੇ ਇੱਕ ਹੈਂਡ ਗ੍ਰਨੇਡ ਸਮੇਤ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਰਾਹੀਂ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ਵਿੱਚ ਸੀ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਇਹ ਕਾਰਵਾਈ ਫਾਜ਼ਿਲਕਾ ਦੀ ਕਾਸ਼ੀ ਰਾਮ ਕਲੋਨੀ ਦੇ ਰਹਿਣ ਵਾਲੇ ਉਸਦੇ ਸਾਥੀ ਚਿਰਾਗ, ਜਿਸ ਕੋਲੋਂ 407 ਗ੍ਰਾਮ ਹੈਰੋਇਨ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਕੀਤੀ ਗਈ ਸੀ , ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜਿਕਰਯੋਗ ਹੈ ਕਿ ਉਕਤ ਚਿਰਾਗ ਨਾਮ ਦਾ ਵਿਅਕਤੀ ਦੋਸ਼ੀ ਰਾਜਬੀਰ ਲਈ ਕੋਰੀਅਰ ਮੈਨ ਵਜੋਂ ਕੰਮ ਕਰ ਰਿਹਾ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕਮਾਈ ਨੂੰ ਉਸ ਤੱਕ ਵਾਪਸ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ। ਇਸ ਤਰ੍ਹਾਂ ਚਿਰਾਗ ਨਸ਼ੀਲੇ ਪਦਾਰਥਾਂ ਦੀ ਸਪਲਾਈ ਲੜੀ ਵਿੱਚ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਰਾਜਬੀਰ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਹ 2011 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਫਰਵਰੀ 2025 ਵਿੱਚ ਉਸ ਵੇਲੇ ਫੌਜ ’ਚੋਂ ਭਗੌੜਾ ਹੋ ਗਿਆ ਸੀ, ਜਦੋਂ ਉਸ ਅਤੇ ਉਸਦੇ ਸਾਥੀਆਂ ’ਤੇ ਇਸ ਸਾਲ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਅਧਿਕਾਰਤ ਭੇਦ ਐਕਟ ਦੀ ਧਾਰਾ 3, 4 ਅਤੇ 5 ਤਹਿਤ ਇੱਕ ਜਾਸੂਸੀ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਡੀਜੀਪੀ ਨੇ ਦੱਸਿਆ ਕਿ ਜਾਂਚ ਤੋਂ ਹਰਿਆਣਾ ਦੇ ਸਿਰਸਾ ਵਿੱਚ ਇੱਕ ਮਹਿਲਾ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਵਿੱਚ ਦੋਵਾਂ ਗ੍ਰਿਫ਼ਤਾਰ ਮੁਲਜ਼ਮਾਂ ਦੀ ਭੂਮਿਕਾ ਹੋਣ ਦਾ ਵੀ ਪਤਾ ਲੱਗਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਰਾਜਬੀਰ ਅਤੇ ਚਿਰਾਗ ਨੇ ਅੰਮ੍ਰਿਤਸਰ ਦਿਹਾਤੀ ਦੇ ਗੁਰਜੰਟ ਸਿੰਘ ਨੂੰ ਹੈਂਡ ਗ੍ਰਨੇਡ ਪਹੁੰਚਾਏ ਸਨ, ਜਿਸਨੂੰ ਬਾਅਦ ਵਿੱਚ ਹਰਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਦੱਸਣਯੋਗ ਹੈ ਕਿ ਉਸਨੂੰ ਚਿਰਾਗ ਰਾਹੀਂ ਅੱਗੇ ਵਿੱਤੀ ਸਹਾਇਤਾ ਵੀ ਪਹੁੰਚਾਈ ਗਈ ਸੀ। ਗੁਰਜੰਟ ਨੂੰ ਦਿੱਤੇ ਗਏ ਫੰਡ ਅੱਗੇ ਹਮਲਾਵਰਾਂ ਨੂੰ ਭੇਜੇ ਗਏ ਸਨ, ਜਿਨ੍ਹਾਂ ਦੀ ਵਰਤੋਂ ਉਕਤ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਲਈ ਕੀਤੀ ਗਈ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਡੀ ਸੁਧਰਵਿਜ਼ੀ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ 2022 ਵਿੱਚ, ਗ੍ਰਿਫ਼ਤਾਰ ਮੁਲਜ਼ਮ ਰਾਜਬੀਰ ਸੋਸ਼ਲ ਮੀਡੀਆ ਰਾਹੀਂ ਕੁਝ ਪਾਕਿਸਤਾਨ-ਅਧਾਰਤ ਸੰਸਥਾਵਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਹੈਰੋਇਨ ਦੀ ਖੇਪ ਤੱਕ ਪਹੁੰਚ ਦੇ ਬਦਲੇ ਉਨ੍ਹਾਂ ਨੂੰ ਅੱਗੇ ਫੌਜੀ ਦੀ ਸੰਵੇਦਨਸ਼ੀਲ ਅਤੇ ਗੁਪਤ ਜਾਣਕਾਰੀ ਦੇਣੀ ਸ਼ੁਰੂ ਕਰ ਦਿੱਤੀ ਅਤੇ ਹੋਰ ਫੌਜ ਦੇ ਹੋਰ ਮੁਲਾਜ਼ਮਾਂ ਨੂੰ ਵੀ ਇਨ੍ਹਾਂ ਹੈਂਡਲਰਾਂ ਨਾਲ ਜਾਣੂ ਕਰਵਾਇਆ। ਕੇਸ ਦਰਜ ਹੋਣ ਤੋਂ ਬਾਅਦ ਰਾਜਬੀਰ ਫਰਾਰ ਹੋ ਗਿਆ ਅਤੇ ਨੇਪਾਲ ਜਾ ਕੇ ਲੁਕ ਗਿਆ, ਜਿਸ ਤੋਂ ਬਾਅਦ ਉਹ ਅਕਸਰ ਪੰਜਾਬ ਅਤੇ ਨੇਪਾਲ ਦਰਮਿਆਨ ਆਉਣ-ਜਾਣ ਕਰਦਾ ਰਿਹਾ ਅਤੇ ਆਪਣੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕੰਮ ਜਾਰੀ ਰੱਖੇ।

ਏਆਈਜੀ ਨੇ ਦੱਸਿਆ ਕਿ ਰਾਜਬੀਰ ਦੇ ਕਹਿਣ ਅਨੁਸਾਰ ਉਸਦੇ ਪਾਕਿਸਤਾਨ-ਅਧਾਰਤ ਹੈਂਡਲਰ ਉਸਨੂੰ ਨੇਪਾਲ ਰਾਹੀਂ ਭਾਰਤ ਤੋਂ ਯੂਰਪ ਭੱਜਣ ਵਿੱਚ ਸਹਾਇਤਾ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਕਾਰਵਾਈ ਤਹਿਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਉਸਨੂੰ ਪੰਜਾਬ ਲਿਆਂਦਾ ਗਿਆ

ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, ਅਸਲਾ ਐਕਟ ਦੀ ਧਾਰਾ 25(1) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) 61(2) ਤਹਿਤ ਪੁਲਿਸ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 14 ਮਿਤੀ 10.12.2025 ਦਰਜ ਹੈ।

Tags: BREAKING NEWSDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

by Navjot
September 12, 2026
0

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ...

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
September 12, 2026
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

by Navjot
3 weeks ago
0

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ  ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 