Big News: ਰਾਣਾ ਬਲਾਚੌਰੀਆ ਕਤਲ ਮਾਮਲਾ: ਸ਼ੂਟਰ ਐਨਕਾਊਂਟਰ ‘ਚ ਢੇਰ
ਮੋਹਾਲੀ, 17 ਜਨਵਰੀ 2026 (ਵਿਸ਼ਵ ਵਾਰਤਾ) – ਮੋਹਾਲੀ ਪੁਲਿਸ ਨੇ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ (Big News) ਵਿੱਚ ਸ਼ਾਮਲ ਇੱਕ ਸ਼ੂਟਰ ਨੂੰ ਇੱਕ ਐਨਕਾਊਂਟਰ ਵਿੱਚ ਢੇਰ ਕਰ ਦਿੱਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਦੇਰ ਰਾਤ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਸ ਨੂੰ ਉਹ ਬੀਤੀ ਰਾਤ ਹਸਪਤਾਲ ਲੈ ਜਾ ਰਹੇ ਸਨ। ਇਸ ਦੌਰਾਨ ਉਹ ਹੱਥਕੜੀਆਂ ਛੁਡਾ ਕੇ ਭੱਜ ਗਿਆ। ਪੁਲਿਸ ਨੇ ਰਾਤ ਭਰ ਉਸਦੀ ਭਾਲ ਕੀਤੀ ਅਤੇ ਪਰ ਪੁਲਿਸ ਨੂੰ ਸ਼ਨੀਵਾਰ ਸਵੇਰੇ ਲੱਭ ਲਿਆ।

ਜਦੋਂ ਪੁਲਿਸ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਖ਼ੁਦ ਨੂੰ ਘਿਰਿਆ ਦੇਖ ਕੇ ਪੁਲਿਸ ਟੀਮ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਕਰਨ ਪਾਠਕ ਉਰਫ਼ ਡਿਫਾਲਟਰ ਨੂੰ ਕਈ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਹ ਮੁਕਾਬਲਾ ਸ਼ਨੀਵਾਰ ਨੂੰ ਮੋਹਾਲੀ ਏਅਰਪੋਰਟ ਰੋਡ ‘ਤੇ ਹੋਇਆ ਸੀ।
ਪੁਲਿਸ ਨੇ ਰਾਣਾ ਬਲਾਚੌਰੀਆ ਦੇ ਕਤਲ ਦੇ ਸਬੰਧ ਵਿੱਚ ਉਸਨੂੰ ਦੋ ਦਿਨ ਪਹਿਲਾਂ ਪੱਛਮੀ ਬੰਗਾਲ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਹ ਧਿਆਨ ਦੇਣ ਯੋਗ ਹੈ ਕਿ ਮੁਲਜ਼ਮ (Big News) ਕਰਨ ਡਿਫਾਲਟਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਨੂੰ ਗੋਲੀ ਮਾਰਨ ਮਾਮਲੇ ਵਿੱਚ ਵੀ ਲੋੜੀਂਦਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















