BIG NEWS : ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਚੰਡੀਗੜ੍ਹ,25ਅਪ੍ਰੈਲ(ਵਿਸ਼ਵ ਵਾਰਤਾ)BIG NEWS : ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਐਸਪੀਐਸ ਪਰਮਾਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਇਹ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕੀਤਾ ਹੈ। ਇਸ ਦੇ ਨਾਲ ਹੀ ਏਆਈਜੀ ਅਤੇ ਐੱਸਐਸਪੀ ਵਿਜੀਲੈਂਸ ਨੂੰ ਵੀ ਮੁਅੱਤਲ ਕਰਨ ਦੀ ਚਰਚਾ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ SPS Parmar ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਲਾਇਆ ਗਿਆ ਸੀ। SPS Parmar ਅਜਿਹੇ ਪਹਿਲੇ ਅਧਿਕਾਰੀ ਬਣ ਗਏ ਹਨ, ਜਿਹਨਾਂ ਨੂੰ ਇਸ ਅਹੁਦੇ ਤੇ ਰਹਿੰਦਿਆਂ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਇਹ ਇੱਕ ਇਤਿਹਾਸਕ ਫੈਸਲਾ ਹੈ ਕਿ ਵਿਜੀਲੈਂਸ ਦੇ ਕਿਸੇ ਮੁਖੀ ਨੂੰ ਮੁਅੱਤਲ ਕੀਤਾ ਗਿਆ ਹੈ, ਇਸ ਤੋਂ ਪਹਿਲਾਂ ਬਦਲੀਆਂ ਜ਼ਰੂਰ ਕੀਤੀਆਂ ਜਾਂਦੀਆਂ ਰਹੀਆਂ ਹਨ।
PUNJAB : ਪ੍ਰਸ਼ਾਸਨਕਿ ਫੇਰਬਦਲ ; 2 ਆਈ.ਪੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























