Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 20 ਮਈ: ਚੰਡੀਗੜ੍ਹ ਦੇ ਸਕੂਲਾਂ ਨੂੰ ਇੱਕ ਵਾਰ ਫੇਰ ਬੰਬ ਨਾਲ ਉਦੂੰ ਦੀ ਧਮਕੀ ਮਿਲੀ ਹੈ। ਇਹ ਧਮਕੀ ਰਾਤ ਨੂੰ ਕਰੀਬ ਢਾਈ ਵਜੇ ਈ-ਮੇਲ ਰਾਹੀਂ ਭੇਜੀ ਗਈ ਸੀ। ਧਮਕੀ ਮਿਲਣ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ, ਪੂਰੇ ਕੈਂਪਸ ਨੂੰ ਖਾਲੀ ਕਰਵਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬੰਬ ਸਕੁਐਡ ਅਤੇ ਡੌਗ ਸਕੁਐਡ ਨੇ ਸਕੂਲਾਂ ਦੇ ਹਰ ਹਿੱਸੇ ਦੀ ਤਲਾਸ਼ੀ ਲਈ। ਕਈ ਘੰਟਿਆਂ ਦੀ ਜਾਂਚ ਤੋਂ ਬਾਅਦ, ਪੁਲਿਸ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ।
ਜਿਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ ਉਨ੍ਹਾਂ ‘ਚ ਦਿੱਲੀ ਪਬਲਿਕ ਸਕੂਲ (ਡੀਪੀਐਸ) ਸੈਕਟਰ 40 ਅਤੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਸੈਕਟਰ 25 ਸ਼ਾਮਿਲ ਹਨ। ਪੁਲਿਸ, ਬੰਬ ਸਕੁਐਡ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ।
ਦੱਸ ਦਈਏ ਕਿ ਚੰਡੀਗੜ੍ਹ ਦੇ ਸਕੂਲਾਂ ਨੂੰ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲਾਂਕਿ, ਹਰ ਵਾਰ, ਪੁਲਿਸ ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















