Big News : ਦਿੱਲੀ ‘ਚ ਅੱਜ ਹੋਵੇਗਾ ਚੋਣਾਂ ਦਾ ਐਲਾਨ, ਦੁਪਹਿਰ 2 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ
ਚੰਡੀਗੜ੍ਹ, 7ਜਨਵਰੀ(ਵਿਸ਼ਵ ਵਾਰਤਾ) ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ। ਇਸ ਕਾਰਨ 18 ਫਰਵਰੀ ਤੋਂ ਪਹਿਲਾਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਦੀ ਸੰਭਾਵਨਾ ਹੈ। ਵਿਧਾਨ ਸਭਾ ਚੋਣਾਂ 2020 ਦਾ ਐਲਾਨ 6 ਜਨਵਰੀ ਨੂੰ ਕੀਤਾ ਗਿਆ ਸੀ। ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ 8 ਫਰਵਰੀ 2020 ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ ਅਤੇ ਨਤੀਜੇ 11 ਫਰਵਰੀ ਨੂੰ ਘੋਸ਼ਿਤ ਕੀਤੇ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/