• Latest
  • Trending
BIG NEWS: ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

43 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

48 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

59 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

1 hour ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਨੇ ਚੇਅਰਮੈਨ ਨੂੰ ਦਿੱਤੀ ਵਧਾਈ

February 18, 2026
in ਖਬਰਾਂ, ਪੰਜਾਬ
BIG NEWS: ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

BIG NEWS: ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਨੇ ਚੇਅਰਮੈਨ ਨੂੰ ਦਿੱਤੀ ਵਧਾਈ

ਪੈਸਕੋ ਦੇ ਨਵੇਂ ਚੇਅਰਮੈਨ ਨੇ ਸਾਬਕਾ ਸੈਨਿਕਾਂ ਲਈ ਭਲਾਈ ਪਹਿਲਕਦਮੀਆਂ ਨੂੰ ਮਜ਼ਬੂਤ ਕਰਨ ਦਾ ਅਹਿਦ ਲਿਆ

ਚੰਡੀਗੜ੍ਹ, 18 ਫਰਵਰੀ (ਵਿਸ਼ਵ ਵਾਰਤਾ);- ਪੰਜਾਬ ਦੇ ਕੈਬਨਿਟ ਮੰਤਰੀਆਂ ਮ’’’ੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸੂਬੇ ਭਰ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਉਪਾਵਾਂ, ਰੁਜ਼ਗਾਰ ਮੌਕੇ ਅਤੇ ਸਹਾਇਤਾ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਭਾਰਤੀ ਫੌਜ ਵਿੱਚ 21 ਸਾਲ ਦੀ ਸੇਵਾ ਨਿਭਾਉਣ ਵਾਲੇ ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ, ਇੱਕ ਤਜਰਬੇਕਾਰ ਸੈਨਿਕ ਹਨ,ਜੋ ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਜੰਗਲ ਯੁੱਧ ਵਿੱਚ ਮਾਹਰ ਹਨ। ਉਨ੍ਹਾਂ ਨੇ ਕੰਪਨੀ ਕਮਾਂਡਰ ਅਤੇ ਸੈਕਿੰਡ-ਇਨ-ਕਮਾਂਡ ਸਮੇਤ ਮੁੱਖ ਲੀਡਰਸ਼ਿਪ ਭੂਮਿਕਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਨੂੰ ਵਿਆਪਕ ਪ੍ਰਸ਼ਾਸਕੀ ਅਤੇ ਕੰਮਕਾਜੀ ਅਨੁਭਵ ਹਾਸਲ ਹੈ। ਸੇਵਾਮੁਕਤੀ ਤੋਂ ਬਾਅਦ, ਉਹ ਸਮਾਜ ਭਲਾਈ ਅਤੇ ਸਾਬਕਾ ਸੈਨਿਕਾਂ ਦੀ ਸਹਾਇਤਾ ਦੇ ਉਦੇਸ਼ ਨਾਲ ਕੀਤੀਆਂ ਗਈਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਜੁੜੇ ਰਹੇ ਹਨ।

ਇਸ ਮੌਕੇ ਮੌਜੂਦ ਪਤਵੰਤਿਆਂ ਵਿੱਚ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਮਾਨਸਾ ਤੋਂ ਵਿਧਾਇਕ ਵਿਜੇ ਐਨ. ਸਿੰਗਲਾ, ਵਾਟਰ ਵਰਕਸ ਦੇ ਚੇਅਰਮੈਨ ਅਤੇ ‘ਆਪ’ ਦੇ ਸਕੱਤਰ ਐਸ.ਐਸ. ਆਹਲੂਵਾਲੀਆ, ਚੇਅਰਮੈਨ (ਪੰਜਾਬ ਐਗਰੋ) ਸ਼ਵਿੰਦਰ ਸਿੰਘ ਖਿੰਡਾ, ਸਨੌਰ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਚੇਅਰਮੈਨ(ਯੋਜਨਾ ਬੋਰਡ) ਪ੍ਰਭਜੋਤ ਕੌਰ, ਚੇਅਰਮੈਨ( ਮਾਰਕੀਟ ਕਮੇਟੀ) ਮੋਹਾਲੀ, ਗੁਰਿੰਦਰ ਸਿੰਘ ਮਿੱਤਲ, ਕੌਂਸਲਰ( ਚੰਡੀਗੜ੍ਹ) ਦਮਨਪ੍ਰੀਤ ਸਿੰਘ ਬਾਦਲ, ਕੌਂਸਲਰ( ਚੰਡੀਗੜ੍ਹ) ਪ੍ਰੇਮ ਲਤਾ, ਕੌਂਸਲਰ, (ਚੰਡੀਗੜ੍ਹ) ਅੰਜੂ ਕਤਿਆਲ , ਕੌਂਸਲਰ(ਚੰਡੀਗੜ੍ਹ) ਹਰਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ, ਸਾਬਕਾ ਆਰਮੀ ਕਮਾਂਡਰ, ਵੈਸਟਰਨ ਕਮਾਂਡ, ਲੈਫਟੀਨੈਂਟ ਜਨਰਲ ਗੁਰਪ੍ਰਤਾਪ ਸਿੰਘ (ਸੇਵਾਮੁਕਤ), ਅਤੇ ਟਰਾਈਸਿਟੀ ਦੇ ਵੱਡੀ ਗਿਣਤੀ ਵਿੱਚ ਫੌਜੀ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

by Navjot
3 weeks ago
0

ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ ਚੰਡੀਗੜ੍ਹ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 