• Latest
  • Trending
Big News: ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

Big News: ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

12 months ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

15 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

42 minutes ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

1 hour ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

3 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

3 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

4 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

5 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

6 hours ago
Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ

December 1, 2025
in ਖਬਰਾਂ, ਪੰਜਾਬ
Big News: ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ
Big News: ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ
— ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ
— ਦੋਵੇਂ ਦੋਸ਼ੀਆਂ ਨੇ ਪੁਲਿਸ ਪਾਰਟੀ ’ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ ਵਿੱਚ ਹੋਏ ਜ਼ਖਮੀ: ਐਸ.ਐਸ.ਪੀ. ਗੁਰਦਾਸਪੁਰ ਆਦਿਤਿਆ

ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ ਵਾਸੀ ਹੁਸ਼ਿਆਰਪੁਰ , ਗੁਰਦਿੱਤ ਵਾਸੀ ਗੁਰਦਾਸਪੁਰ, ਨਵੀਨ ਚੌਧਰੀ ਅਤੇ ਕੁਸ਼ ਦੋਵੇਂ ਵਾਸੀ ਤਲਵਾੜਾ (ਹੁਸ਼ਿਆਰਪੁਰ) , ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ 2 ਪਿਸਤੌਲਾਂ ਵਿਚ- ਇੱਕ ਜ਼ਿਗਾਨਾ ਅਤੇ ਇੱਕ .32 ਬੋਰ ਸਮੇਤ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਦਾਸਪੁਰ ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੀ ਸਾਜ਼ਿਸ਼ ਪਾਕਿਸਤਾਨ ਦਾ ਆਈਐਸਆਈ-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਉਸਦੇ ਸਾਥੀ ਜ਼ੀਸ਼ਾਨ ਅਖਤਰ ਨੇ ਆਪਣੇ ਅਮਰੀਕਾ ਦੇ ਹੈਂਡਲਰ ਅਮਨਦੀਪ ਸਿੰਘ ਉਰਫ਼ ਅਮਨ ਪੰਨੂ , ਜੋ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਡੌਂਕੀ ਰੂਟ ਰਾਹੀਂ ਅਮਰੀਕਾ ਗਿਆ ਸੀ, ਦੀ ਸਹਾਇਤਾ ਨਾਲ ਰਚੀ ਸੀ ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖਤਰ ਦੇ ਨਿਰਦੇਸ਼ਾਂ ’ਤੇ ਅਮਨ ਪੰਨੂ , ਸਰਹੱਦੀ ਸੂਬੇ ਵਿੱਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਕਾਰਕੁੰਨਾਂ ਦੀ ਭਰਤੀ ਵੀ ਕਰ ਰਿਹਾ ਸੀ।

ਇਹ ਜ਼ਿਕਰਯੋਗ ਹੈ ਕਿ ਇਸ ਮਾਡਿਊਲ ਨੇ 25 ਨਵੰਬਰ, 2025 ਨੂੰ ਸ਼ਾਮ 7.30 ਵਜੇ ਦੇ ਕਰੀਬ ਗੁਰਦਾਸਪੁਰ ਸਿਟੀ ਪੁਲਿਸ ਸਟੇਸ਼ਨ ’ਤੇ ਗ੍ਰਨੇਡ ਹਮਲਾ ਕੀਤਾ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਆਈਜੀ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪ੍ਰਦੀਪ ਅਤੇ ਗੁਰਦਿੱਤ ਵਜੋਂ ਪਛਾਣੇ ਗਏ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੇ ਪੁਲਿਸ ਸਟੇਸ਼ਨ ’ਤੇ ਗ੍ਰਨੇਡ ਸੁੱਟਣ ਵਾਲੇ ਦੋਸ਼ੀਆਂ – ਹਰਗੁਨ, ਵਿਕਾਸ ਅਤੇ ਮੋਹਨ – ਨੂੰ ਵਿੱਤੀ ਅਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕੀਤੀ ਸੀ । ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਵੱਲੋਂ ਦੋ ਦੋਸ਼ੀ ਵਿਅਕਤੀਆਂ ਹਰਗੁਨ ਅਤੇ ਵਿਕਾਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪ੍ਰਦੀਪ ਅਤੇ ਗੁਰਦਿੱਤ ਨੇ ਨਵੀਨ ਚੌਧਰੀ ਅਤੇ ਕੁਸ਼, ਜਿਨ੍ਹਾਂ ਨੂੰ ਜ਼ੀਸ਼ਾਨ ਅਖਤਰ ਵੱਲੋਂ ਭੇਜੇ ਗਏ ਦੋ ਹੈਂਡ ਗ੍ਰਨੇਡ ਮਿਲੇ ਸਨ, ਦੀ ਭੂਮਿਕਾ ਬਾਰੇ ਖੁਲਾਸਾ ਕੀਤਾ। ਇਨ੍ਹਾਂ ਵਿੱਚ ਇੱਕ ਗ੍ਰਨੇਡ ਉਨ੍ਹਾਂ ਨੇ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ ’ਤੇ ਗੁਰਦਾਸਪੁਰ ਪੁਲਿਸ ਥਾਣੇ ’ਤੇ ਗ੍ਰਨੇਡ ਸੁੱਟਣ ਵਾਲੇ ਮਾਡਿਊਲ ਨੂੰ ਸੌਂਪ ਦਿੱਤਾ ਸੀ।

ਡੀਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ ਦਹਿਸ਼ਤ ਫੈਲਾਉਣ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਇੱਕ ਹੋਰ ਗ੍ਰਨੇਡ ਹਮਲੇ ਦੀ ਯੋਜਨਾ ਬਣਾ ਰਹੇ ਸਨ, ਪਰ ਪੁਲਿਸ ਵੱਲੋਂ ਦੂਸਰੇ ਹੈਂਡ ਗ੍ਰਨੇਡ ਦੀ ਬਰਾਮਦਗੀ ਨਾਲ ਸੰਭਾਵਤ ਹਮਲਾ ਟਲ ਗਿਆ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਟੀਮਾਂ ਨੂੰ ਪਿੰਡ ਜਗਤਪੁਰ ਨੇੜੇ ਸ਼ੱਕੀ ਨਵੀਨ ਚੌਧਰੀ ਅਤੇ ਕੁਸ਼ ਦੀ ਮੌਜੂਦਗੀ ਦਾ ਪਤਾ ਲੱਗਿਆ।

ਉਨ੍ਹਾਂ ਕਿਹਾ ਕਿ ਪਿੰਡ ਜਗਤਪੁਰ ਵਿਖੇ ਨਾਕਾਬੰਦੀ ’ਤੇ ਰੋਕੇ ਜਾਣ ’ਤੇ ਦੋਵਾਂ ਸ਼ੱਕੀਆਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਅਤੇ ਸਵੈ-ਰੱਖਿਆ ਵਿੱਚ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਦੇ ਚਲਦਿਆਂ ਨਵੀਨ ਅਤੇ ਕੁਸ਼ ਜ਼ਖਮੀ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਸਥਾਨਕ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਅਤੇ ਇਸ ਸਮੇਂ ਉਹ ਜ਼ੇਰੇ-ਇਲਾਜ ਹਨ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਘਟਨਾਕ੍ਰਮ ਤੋਂ ਬਾਅਦ ਸਬੰਧਤ ਥਾਂ ਨੂੰ ਸੀਲ ਕਰਕੇ ਇਸਨੂੰ ਸੈਨੇਟਾਈਜ਼ ਕਰਨ ਅਤੇ ਬੰਬ ਨੂੰ ਬੇਅਸਰ ਕਰਨ ਲਈ ਬੰਬ ਡਿਸਪੋਜ਼ਲ ਟੀਮ ਨੂੰ ਬੁਲਾਇਆ ਗਿਆ।

ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਵਿਖੇ ਬੀਐਨਐਸ ਦੀ ਧਾਰਾ 109, 324(4) ਤੇ 111 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 289 ਮਿਤੀ 26/11/2025 ਅਤੇ ਥਾਣਾ ਪੁਰਾਣਾ ਸ਼ਾਲਾ ਵਿਖੇ ਬੀਐਨਐਸ ਦੀ ਧਾਰਾ 109 ਤੇ 111, ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 130 ਮਿਤੀ 1/12/2025 ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Tags: BREAKING NEWSBreaking news in PunjabiDGP punjabLatest Punjab newsPUNJABPunjab Governmentpunjab newsPUNJAB POLICE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Most Popular

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
2 weeks ago
0

  ਬਨਾਸਕਾਂਠਾ/ਨਰਮਦਾ, 29 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਗੁਜਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 