BIG NEWS : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤੀ ਭੁੱਖ ਹੜਤਾਲ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ) BIG NEWS : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਪਿਛਲੇ ਸਾਲ ਦੀ 26 ਨਵੰਬਰ ਤੋਂ ਭੁੱਖ ਹੜਤਾਲ ਤੇ ਸਨ, ਨੇ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ 19 ਮਾਰਚ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਸੀ ਅਤੇ ਮੀਟਿੰਗ ਤੋਂ ਵਾਪਸ ਆਉਂਦੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।
ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਭੇਜਿਆ ਗਿਆ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ ਪਹਿਲਾਂ ਹੀ ਭੁੱਖ ਹੜਤਾਲ ’ਤੇ ਚੱਲ ਰਹੇ ਸਨ, ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨਾਂ ਦੀ ਰਿਹਾਈ ਦੀ ਸ਼ਰਤ ਰੱਖਦਿਆਂ ਪਾਣੀ ਪੀਣਾ ਵੀ ਛੱਡ ਦਿੱਤਾ ਸੀ। ਅੱਜ ਕਿਸਾਨਾਂ ਨੂੰ ਜੇਲ੍ਹਾਂ ਤੋਂ ਰਿਹਾਅ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ ਸਨ, ਇਸ ਦੌਰਾਨ ਉਹਨਾਂ ਨੇ ਡੱਲੇਵਾਲ ਨੂੰ ਪਾਣੀ ਪਿਲਾਇਆ ਤੇ ਉਹਨਾਂ ਦੀ ਭੁੱਖ ਹੜਤਾਲ ਖ਼ਤਮ ਕਰਵਾਈ। ਪਰ ਆਗੂ ਦਾ ਕਹਿਣਾ ਕਿ ਉਨ੍ਹਾਂ ਦਾ ਮਰਨ ਵਰਤ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ਼ੁੱਕਰਵਾਰ ਨੂੰ ਪਾਣੀ ਸਵੀਕਾਰ ਕਰ ਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/