• Latest
  • Trending
Big News: ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

Big News: ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

10 months ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

37 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

January 18, 2026
in ਖਬਰਾਂ, ਪੰਜਾਬ
Big News: ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

Oplus_16908288

Big News: ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

ਚੰਡੀਗੜ੍ਹ 18 ਜਨਵਰੀ (ਵਿਸ਼ਵ ਵਾਰਤਾ):– ਪੰਜਾਬ ਸਰਕਾਰ(Big News) ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ।

ਇਹ ਫੈਸਲਾਕੁੰਨ ਕਦਮ ਸਰਕਾਰ ਦੇ ਵਿਆਪਕ ਸ਼ਹਿਰੀ ਸ਼ਾਸਨ ਸੁਧਾਰਾਂ ਦਾ ਹਿੱਸਾ ਹੈ ਜਿਸਦਾ ਉਦੇਸ਼ ਲੋਕਾਂ ਦੀ ਸੁਰੱਖਿਆ, ਸੈਨੀਟੇਸ਼ਨ, ਟਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਨੂੰ ਹੋਰ ਬਿਹਤਰ ਬਣਾਉਣਾ ਹੈ।

*30 ਦਿਨਾਂ ਦੇ ਅੰਦਰ ਤਬਦੀਲ ਕੀਤੇ ਜਾਣਗੇ ਵਾਹਨ*

ਮੰਤਰੀ ਨੇ ਦੱਸਿਆ ਕਿ ਪੁਲਿਸ ਥਾਣਿਆਂ, ਟ੍ਰੈਫਿਕ ਪੁਲਿਸ ਯਾਰਡਾਂ, ਨਗਰ ਪਾਲਿਕਾ ਦੀਆਂ ਜ਼ਮੀਨਾ ਅਤੇ ਸ਼ਹਿਰ ਦੀਆਂ ਸੜਕਾਂ ਦੇ ਨਾਲੋ-ਨਾਲ ਲੰਬੇ ਸਮੇਂ ਤੋਂ ਖੜ੍ਹੇ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰ ਦੀ ਹਦੂਦ ਤੋਂ ਬਾਹਰ ਸਥਿਤ ਵਾਹਨ ਯਾਰਡਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ।

ਪੁਲਿਸ ਵਿਭਾਗ, ਨਗਰ ਨਿਗਮਾਂ, ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਸਰਵੇਖਣ ਕਰਨ, ਵਿਸਤ੍ਰਿਤ ਸੂਚੀ ਤਿਆਰ ਕਰਨ ਅਤੇ ਇਸ ਹੁਕਮ ਦੀ ਸਮਾਂਬੱਧ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

*ਫੈਸਲੇ ਦੇ ਕਾਰਨ*

ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰ ਦੀ ਹਦੂਦ ਅੰਦਰ ਵੱਡੀ ਗਿਣਤੀ ਵਿੱਚ ਖੜ੍ਹੇ ਕੰਡਮ ਅਤੇ ਜ਼ਬਤ ਕੀਤੇ ਵਾਹਨਾਂ ਦੀ ਮੌਜੂਦਗੀ ਨਾਲ ਕਈ ਨਾਗਰਿਕ ਅਤੇ ਪ੍ਰਸ਼ਾਸਕੀ ਚੁਣੌਤੀਆਂ ਪੈਦਾ ਹੁੰਦੀਆਂ ਹਨ। ਪੁਰਾਣੇ ਵਾਹਨਾਂ ਦੇ ਧੂਏਂ ਤੋਂ, ਬਿਜਲਈ ਨੁਕਸ ਅਤੇ ਜਲਣਸ਼ੀਲ ਪਦਾਰਥਾਂ ਕਾਰਨ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿੱਚ ਕਈ ਗੰਭੀਰ ਵਾਤਾਵਰਣ ਦਿੱਕਤਾਂ ਪੈਦਾ ਹੁੰਦੀਆਂ ਹਨ। ਲਾਵਾਰਿਸ ਜਾਂ ਚਿਰਾਂ ਤੋਂ ਛੱਡੇ ਹੋਏ ਇਨ੍ਹਾਂ ਵਾਹਨਾਂ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ, ਜੋ ਮੱਛਰਾਂ ਅਤੇ ਚੂਹਿਆਂ ਲਈ ਪ੍ਰਜਨਨ ਸਥਾਨ ਬਣ ਜਾਂਦੇ ਹਨ ਅਤੇ ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ।

ਸਰਕਾਰੀ ਥਾਂ ਦੀ ਦੁਰਵਰਤੋਂ:

ਪੁਲਿਸ ਥਾਣਿਆਂ ਦੇ ਅਹਾਤੇ ਕਾਰਜਸ਼ੀਲ ਲੋੜਾਂ, ਐਮਰਜੈਂਸੀ ਵਾਹਨਾਂ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਲਈ ਹੁੰਦੇ ਹਨ – ਲੰਬੇ ਸਮੇਂ ਲਈ ਵਾਹਨ ਡੰਪਿੰਗ ਲਈ ਨਹੀਂ।

ਟ੍ਰੈਫਿਕ ਰੁਕਾਵਟ ਅਤੇ ਸ਼ਹਿਰੀ ਸੁਹਜ:

ਸੜਕਾਂ ਦੇ ਨਾਲੋ-ਨਾਲ ਅਤੇ ਜਨਤਕ ਥਾਵਾਂ ’ਤੇ ਖੜ੍ਹੇ ਵਾਹਨ ਆਵਾਜਾਈ ਵਿੱਚ ਵਿਘਨ ਪਾਉਂਦੇ ਹਨ ਅਤੇ ਸ਼ਹਿਰ ਦੀ ਸਫ਼ਾਈ ਅਤੇ ਦਿੱਖ ਨੂੰ ਢਾਹ ਲਾਉਂਦੇ ਹਨ। ਖ਼ਸਤਾ ਹਾਲਤ ਵਾਲੇ ਜਾਂ ਪੁਰਾਣੇ ਵਾਹਨਾਂ ਚੋਂ ਤੇਲ, ਰਸਾਇਣ ਅਤੇ ਭਾਰੀ ਧਾਤਾਂ ਲੀਕ ਹੁੰਦੀਆਂ ਹਨ, ਜਿਸ ਨਾਲ ਮਿੱਟੀ ਅਤੇ ਜ਼ਮੀਨਦੋਸ਼ ਪਾਣੀ ਪਲ਼ੀਤ ਹੁੰਦਾ ਹੈ।

*ਕਾਨੂੰਨੀ ਅਤੇ ਰੈਗੂਲੇਟਰੀ ਢਾਂਚਾ*

ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਮੌਜੂਦਾ ਕਾਨੂੰਨੀ ਪ੍ਰਬੰਧਾਂ: ਮੋਟਰ ਵਾਹਨ ਐਕਟ, 1988 – ਲੋਕਾਂ ਵੱਲੋਂ ਛੱਡੇ ਹੋਏ ਅਤੇ ਲਾਵਾਰਿਸ ਵਾਹਨਾਂ ਨੂੰ ਹਟਾਉਣ ਅਤੇ ਕੇਂਦਰੀ ਮੋਟਰ ਵਾਹਨ ਨਿਯਮ, 1989 – ਖ਼ਸਤਾ ਹਾਲਤ ਵਾਲੇ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਅਤੇ ਡਿਸਪੋਜ਼ ਕਰਨ ਦੀ ਤਰਜ਼ ’ਤੇ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਾਰਵਾਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮ, 2016 – ਵਾਹਨਾਂ ਸਮੇਤ ਨਾਨ-ਬਾਇਚਗ੍ਰੇਡੇਬਲ ਵੇਸਟ ਦੇ ਸੁਰੱਖਿਅਤ ਪ੍ਰਬੰਧਨ ਅਤੇ ਨਿਪਟਾਰੇ ਦੇ ਅਧੀਨ ਵੀ ਹੈ।

ਪੰਜਾਬ ਨਗਰ ਨਿਗਮ ਐਕਟ – ਕਬਜ਼ੇ ਅਤੇ ਜਨਤਕ ਖ਼ਤਰਿਆਂ ਨੂੰ ਹਟਾਉਣ ਦਾ ਅਧਿਕਾਰ।

ਸਾਰੇ ਤਬਦੀਲ ਕੀਤੇ ਵਾਹਨਾਂ ਨੂੰ ਪ੍ਰਦੂਸ਼ਣ ਨਿਯੰਤਰਣ ਅਤੇ ਵਾਤਾਵਰਣ ਨਿਯਮਾਂ ਦੀ ਸਖ਼ਤ ਪਾਲਣਾ ਕਰਦਿਆਂ ਸਿਰਫ ਅਧਿਕਾਰਤ ਵਾਹਨ ਸਕ੍ਰੈਪ ਯਾਰਡਾਂ ਅਤੇ ਰੀਸਾਈਕਲਿੰਗ ਸਹੂਲਤਾਂ ਵਿੱਚ ਭੇਜਿਆ ਜਾਵੇਗਾ।

ਵਾਹਨ ਹਟਾਉਣ ਤੋਂ ਪਹਿਲਾਂ ਪਾਲਣਾ ਕੀਤੀ ਜਾਣ ਵਾਲੀ ਪ੍ਰਕਿਰਿਆ: ਸਾਰੇ ਪਛਾਣੇ ਗਏ ਵਾਹਨਾਂ ਨੂੰ ਟੈਗ ਲਗਾਏ ਜਾਣਗੇ ਅਤੇ ਉਨ੍ਹਾਂ ਦੀ ਫੋਟੋ ਖਿੱਚੀ ਜਾਵੇਗੀ। ਵਾਹਨਾਂ ’ਤੇ ਨੋਟਿਸ ਲਗਾਏ ਜਾਣਗੇ। ਜੇਕਰ ਮਾਲਕੀ ਦਾ ਪਤਾ ਲਗਾਇਆ ਜਾ ਸਕਦਾ ਹੋਵੇਗਾ ਤਾਂ ਮਾਲਕਾਂ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਆਪਣੇ ਵਾਹਨਾਂ ਦਾ ਦਾਅਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਜ਼ਬਤ ਕੀਤੇ ਵਾਹਨਾਂ ਨੂੰ ਸਾਰੇ ਲਾਜ਼ਮੀ ਕਾਨੂੰਨੀ ਦਸਤਾਵੇਜ਼ ਪੂਰੇ ਕਰਨ ਤੋਂ ਬਾਅਦ ਹੀ ਤਬਦੀਲ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਰੂਪ ਵਿੱਚ ਨਿਆਂਇਕ ਪ੍ਰਕਿਰਿਆਵਾਂ ਪ੍ਰਭਾਵਿਤ ਨਾ ਹੋਣ।

ਸ਼੍ਰੀ ਸੰਜੀਵ ਅਰੋੜਾ ਨੇ ਲੋਕਾਂ ਨੂੰ ਇਸ ਸ਼ਹਿਰ ਵਿਆਪੀ ਸਫਾਈ ਅਤੇ ਸੁਰੱਖਿਆ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਵਾਹਨ ਮਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਬੰਧਤ ਪੁਲਿਸ ਥਾਣਿਆਂ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਆਪਣੇ ਪੱਧਰ ’ਤੇ ਗੱਲਬਾਤ ਕਰਕੇ ਉਨ੍ਹਾਂ ਵੱਲੋਂ ਛੱਡੇ ਗਏ ਵਾਹਨਾਂ ਦੀ ਸਥਿਤੀ ਦਾ ਪਤਾ ਲਗਾਉਣ।

ਮੰਤਰੀ ਨੇ ਅੱਗੇ ਕਿਹਾ,‘‘ਇਹ ਪਹਿਲ ਸੁਰੱਖਿਅਤ, ਸਾਫ਼-ਸੁਥਰੇ ਅਤੇ ਬਿਹਤਰ ਢੰਗ ਨਾਲ ਸੰਗਠਿਤ ਸ਼ਹਿਰਾਂ ਪ੍ਰਤੀ ਸਾਡੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸ਼ਹਿਰੀ ਜ਼ਮੀਨ ਇੱਕ ਕੀਮਤੀ ਜਨਤਕ ਸਰੋਤ ਹੈ ਅਤੇ ਇਸਦੀ ਵਰਤੋਂ ਜਨਤਕ ਭਲਾਈ ਲਈ ਕੁਸ਼ਲਤਾ ਨਾਲ ਕੀਤੀ ਜਾਣੀ ਚਾਹੀਦੀ ਹੈ,।’’

White

WhiteWhite

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab news
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

  ਚੰਡੀਗੜ੍ਹ, 2ਨਵੰਬਰ (ਵਿਸ਼ਵ ਵਾਰਤਾ) 💫💫ਜਿੱਤਣ ਦੀ ਇੱਛਾ, ਸਫਲ ਹੋਣ ਦੀ ਤਾਂਘ, ਅਤੇ ਆਪਣੀ ਪੂਰੀ ਸਮਰੱਥਾ ਤੱਕ ਪਹੁੰਚਣ ਦੀ ਲਗਨ......

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 