Big News: ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ। ਜਾਣਕਾਰੀ ਮਿਲ ਰਹੀ ਹੈ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਵਿਵਾਦਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ ਅਤੇ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।
ਇਹ ਪੂਰਾ ਮਾਮਲਾ ਇੱਕ ਵੀਡੀਓ ਨਾਲ ਜੁੜਿਆ ਹੋਇਆ ਹੈ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਹੈ। ਪਰ ਖੁਦਕੁਸ਼ੀ ਤੋਂ ਪਹਿਲਾਂ ਉਸ ਨੇ ਇੱਕ ਵੀਡੀਓ ਬਣਾਈ ਅਤੇ ਜਿਸ ਉਸ ਨੇ ਇਹ ਕਦਮ ਚੁੱਕਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਲਾਲਜੀਤ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਗਗਨਦੀਪ ਸਿੰਘ ਰੰਧਾਵਾ ਕਥਿਤ ਤੌਰ ‘ਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸੇਵਾ ਨਿਭਾ ਰਿਹਾ ਸੀ। ਘਟਨਾ ਤੋਂ ਬਾਅਦ, ਉਸਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















