Big News: ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
ਫਿਰੋਜ਼ਪੁਰ, 8 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ ਫਿਰੋਜ਼ਪੁਰ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ (Big News) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪਰ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਮੋਗਾ ਕੋਰਟ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਹੈ ਅਤੇ ਕੋਰਟ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ।

ਬੰਬ ਦੀ ਧਮਕੀ ਤੋਂ ਬਾਅਦ ਦੋਵਾਂ ਕੋਰਟ ਕੰਪਲੈਕਸਾਂ ‘ਚ ਮੌਕੇ ‘ਤੇ ਭਾਰੀ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ। ਪੁਲਿਸ ਟੀਮਾਂ ਕੋਰਟ ਕੰਪਲੈਕਸਾਂ ਦੀ ਜਾਂਚ ਕਰ ਰਹੀਆਂ ਹਨ। ਹਰ ਸ਼ੱਕੀ ਗਤੀਵਿਧੀ ‘ਤੇ ਪੁਲਿਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੋਰਟ ਕੰਪਲੈਕਸ ਫਿਰੋਜ਼ਪੁਰ ਅਤੇ ਮੋਗਾ ‘ਚ ਪੁਲਿਸ ਵੱਲੋਂ ਡੋਗ ਸਕੁਆਇਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਦੁਆਰਾ ਈਮੇਲਾਂ ਭੇਜ ਕੇ ਇਹ ਧਮਕੀ (Big News) ਦਿੱਤੀ ਗਈ ਹੈ ਕਿ ਫਿਰੋਜ਼ਪੁਰ ਅਤੇ ਮੋਗਾ ਕੋਰਟ ਕੰਪਲੈਕਸਾਂ ਨੂੰ ਆਰਡੀਐਕਸ ਨਾਲ ਉਡਾ ਦਿੱਤਾ ਜਾਵੇਗਾ। ਪੁਲਿਸ ਇਸ ਈਮੇਲਾਂ ਦੀ ਜਾਂਚ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਈਮੇਲ ਕਿਸ ਨੇ ਭੇਜੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















