BIG NEWS : One Nation One Election ਨੂੰ ਕੇਂਦਰੀ ਮੰਤਰੀਮੰਡਲ ਦੀ ਹਰੀ ਝੰਡੀ
ਚੰਡੀਗੜ੍ਹ, 18ਸਤੰਬਰ(ਵਿਸ਼ਵ ਵਾਰਤਾ)BIG NEWS – One Nation One Election ਪ੍ਰਸਤਾਵ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਰਿਪੋਰਟ ਮੁਤਾਬਕ ਬਿੱਲ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿੱਚ ਇੱਕ ਰਾਸ਼ਟਰੀ ਇੱਕ ਚੋਣ ਦਾ ਵਾਅਦਾ ਕੀਤਾ ਸੀ। 15 ਅਗਸਤ ਨੂੰ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਤੋਂ ਦਿੱਤੇ ਗਏ ਭਾਸ਼ਣ ‘ਚ ਪ੍ਰਧਾਨ ਮੰਤਰੀ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰ ਰਹੀਆਂ ਹਨ। One Nation One Election ‘ਤੇ ਵਿਚਾਰ ਕਰਨ ਲਈ ਬਣਾਈ ਗਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ 14 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਰਿਪੋਰਟ 18 ਹਜ਼ਾਰ 626 ਪੰਨਿਆਂ ਦੀ ਹੈ। ਪੈਨਲ ਦਾ ਗਠਨ 2 ਸਤੰਬਰ 2023 ਨੂੰ ਕੀਤਾ ਗਿਆ ਸੀ।