Big News: ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 13 ਮਈ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਭਾਜਪਾ ਮੁਖੀ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਈਮੇਲ ਰਾਹੀਂ ਆਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਈਮੇਲ ਵਿੱਚ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਸਿੱਖਾਂ ਦੇ ਦੁਸ਼ਮਣ ਦੱਸਿਆ ਗਿਆ ਹੈ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੇ ਦਫ਼ਤਰ ਨੂੰ ਬੇਅੰਤ (ਸਾਬਕਾ ਪੰਜਾਬ ਮੁੱਖ ਮੰਤਰੀ) ਵਾਂਗ ਦੁਪਹਿਰ 1:11 ਵਜੇ ਉਡਾ ਦਿੱਤਾ ਜਾਵੇਗਾ। ਪੰਜਾਬ ਅਤੇ ਦਿੱਲੀ ਵਿੱਚ ਭਾਜਪਾ ਦਫ਼ਤਰਾਂ ‘ਤੇ ਰਾਤ 9:11 ਵਜੇ ਧਮਾਕੇ ਹੋਣਗੇ। ਸੁਰੱਖਿਆ ਏਜੰਸੀਆਂ ਈ.ਮੇਲ ਦੇ ਸਰੋਤਾਂ ਬਾਰੇ ਜਾਂਚ ਕਰ ਰਹੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























