BIG NEWS : ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰਨੀ ਕਮੇਟੀ ਵਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ
16 ਸਾਲ ਬਾਅਦ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ
ਚੰਡੀਗੜ੍ਹ, 10 ਜਨਵਰੀ(ਵਿਸ਼ਵ ਵਾਰਤਾ) ਅੱਜ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਇਸ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਸਬੰਧੀ ਵੱਡਾ ਫੈਸਲਾ ਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਵਰਕਿੰਗ ਕਮੇਟੀ ਨੇ ਸਵੀਕਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਸੁਖਬੀਰ ਬਾਦਲ ਨੇ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/