Big News: ਸੁਖਬੀਰ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 7 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਬਾਦਲ ਅੱਜ ਸਵੇਰੇ ਦਿੱਲੀ ਪਹੁੰਚੇ ਅਤੇ ਸੰਸਦ ਭਵਨ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਕਾਰ ਹੋਈ ਇਸ ਮੁਲਾਕਾਤ ਕਰਨ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ ਅਤੇ ਇਸ ਮੁਲਾਕਾਤ ਨੇ ਪੰਜਾਬ ਦੀ ਰਾਜਨੀਤੀ ਨੂੰ ਵੀ ਗਰਮਾ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਹੁਣ ਲਗਭਗ ਚਾਰ ਮਹੀਨੇ ਦੂਰ ਹਨ, ਇਸ ਮੁਲਾਕਾਤ ਨੂੰ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਅਤੇ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਦੀ ਚਰਚਾ ਹੋਣ ਲੱਗ ਪਈ ਹੈ। ਪਰ ਇਸ ਮੁਲਾਕਾਤ ਦਾ ਏਜੰਡਾ ਕੀ ਸੀ, ਅਜੇ ਤੱਕ ਇਸ ਦੇ ਵੇਰਵੇ ਸਾਹਮਣੇ ਨਹੀਂ ਆਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















