• Latest
  • Trending
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

7 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

8 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

April 29, 2026
in ਖਬਰਾਂ, ਪੰਜਾਬ
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

  • ਝੋਨੇ ਦੀ ਬਿਜਾਈ ਲਈ ਚਾਰ ਜ਼ੋਨਾਂ ਵਿੱਚ ਅੱਠ ਘੰਟੇ ਬਿਜਲੀ ਸਪਲਾਈ ਸ਼ਡਿਊਲ ਦਾ ਐਲਾਨ, ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਭਰ ਵਿੱਚ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਵਿਛਾਇਆ ਗਿਆ, ਨਵੇਂ ਰਜਬਾਹੇ ਬਣਾਏ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • 7,000 ਨਵੇਂ ਰਜਬਾਹਿਆਂ ਤੇ ਕਸੀਆਂ ਦੀ ਜਾਂਚ ਕਰਨ ਲਈ ਬੁੱਧਵਾਰ ਨੂੰ 21,000 ਕਿਊਸਿਕ ਪਾਣੀ ਛੱਡਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ, ਚਾਰੇ ਵਾਲੀ ਮੱਕੀ ਅਤੇ ਹੋਰ ਫਸਲਾਂ ਦੀ ਸਿੰਜਾਈ ਲਈ ਪਾਣੀ ਦੀ ਕੋਈ ਕਮੀ ਨਹੀਂ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪਾਣੀ ਦੀ ਹਰ ਬੂੰਦ ਬਚਾਉਣ ਨਾਲ 21 ਲੱਖ ਘਣ ਮੀਟਰ ਪਾਣੀ ਧਰਤੀ ਹੇਠ ਜੀਰਣ ਵਿੱਚ ਮਦਦ ਮਿਲੀ, ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮ ਪ੍ਰੈੱਸ ਕਾਨਫਰੰਸ, ਚੰਡੀਗੜ੍ਹ ਤੋਂ LIVE
——-
अहम प्रेस कॉन्फ्रेंस, चंडीगढ़ से LIVE https://t.co/FL5rF3lvGV

— Bhagwant Mann (@BhagwantMann) April 29, 2026

ਚੰਡੀਗੜ੍ਹ, 29 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਭਾਰੀ ਨਿਰਭਰਤਾ ਨੂੰ ਖ਼ਤਮ ਕਰੇਗਾ। ਸਿੰਜਾਈ ਲਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦੇ ਨਿਵੇਸ਼, 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਅਤੇ 7,000 ਨਵੇਂ ਬਣੇ ਰਜਬਾਹਿਆਂ ਤੇ ਕਸੀਆਂ ਨਾਲ ਭਗਵੰਤ ਮਾਨ ਸਰਕਾਰ ਨੇ ਇਸ ਸ਼ਾਨਦਾਰ ਕਦਮ ਨੂੰ ਚਾਰ ਜ਼ੋਨਾਂ ਵਿੱਚ 8-ਘੰਟੇ ਬਿਜਲੀ ਸਪਲਾਈ ਸ਼ਡਿਊਲ ਨਾਲ ਜੋੜਿਆ ਹੈ ਤਾਂ ਜੋ ਬਿਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ।

ਇਹ ਕਦਮ ਨਾ ਸਿਰਫ਼ ਝੋਨੇ ਲਈ ਸਿੰਜਾਈ ਨੂੰ ਯਕੀਨੀ ਬਣਾਉਂਦਾ ਹੈ, ਸਗੋਂ ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ ਅਤੇ ਚਾਰੇ ਵਾਲੀ ਮੱਕੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਵੀ ਸੁਰੱਖਿਅਤ ਕਰਦਾ ਹੈ, ਜਦੋਂ ਕਿ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਠੋਸ ਲਾਭ ਪ੍ਰਦਾਨ ਕਰਦਾ ਹੈ, ਜਿਸ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋ ਰਿਹਾ ਹੈ, ਜੋ ਕਿ ਸੂਬੇ ਦੀ ਜਲ ਪ੍ਰਬੰਧਨ ਰਣਨੀਤੀ ਵਿੱਚ ਢਾਂਚਾਗਤ ਤਬਦੀਲੀ ਦਾ ਸੰਕੇਤ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਜਲ ਸਰੋਤਾਂ, ਖੇਤੀਬਾੜੀ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਸਾਡਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ।”

ਉਨ੍ਹਾਂ ਅੱਗੇ ਕਿਹਾ, “ਸਿੰਜਾਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦਾ ਇਤਿਹਾਸਕ ਨਿਵੇਸ਼ ਕੀਤਾ ਗਿਆ ਹੈ। ਇਸ ਸੀਜ਼ਨ ਵਿੱਚ 14,000 ਕਿਲੋਮੀਟਰ ਨਵੀਆਂ ਪਾਈਪਲਾਈਨਾਂ ਅਤੇ 4,000 ਕਿਲੋਮੀਟਰ ਨਵੀਆਂ ਨਹਿਰਾਂ ਦੇ ਨਿਰਮਾਣ ਨਾਲ 1 ਮਈ ਤੋਂ ਨਹਿਰਾਂ ਵਿੱਚ ਪੂਰਾ ਪਾਣੀ ਛੱਡਿਆ ਜਾਵੇਗਾ। ਫਾਜ਼ਿਲਕਾ ਅਤੇ ਅਬੋਹਰ ਵਰਗੇ ਟੇਲਾਂ ਉੱਤੇ ਪੈਂਦੇ ਖੇਤਰਾਂ ਨੂੰ ਵੀ 2 ਮਈ ਤੱਕ ਪਾਣੀ ਮਿਲ ਜਾਵੇਗਾ। ਪਾਣੀ ਰੀਚਾਰਜ ਕਰਨ ਦੇ ਯਤਨਾਂ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਦੇ ਨਾਲ ਬਿਜਲੀ ਬਚਾਉਣ ਅਤੇ ਮਜ਼ਦੂਰਾਂ ਲਈ ਸਹੂਲਤ ਯਕੀਨੀ ਬਣਾਉਣ ਲਈ ਝੋਨੇ ਦੀ ਬਿਜਾਈ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਅਤੇ 1 ਜੂਨ ਤੋਂ ਨਹਿਰੀ ਪਾਣੀ ਦੀ ਸਪਲਾਈ ਪੜਾਅਵਾਰ ਢੰਗ ਨਾਲ ਪ੍ਰਦਾਨ ਕੀਤੀ ਜਾਵੇਗੀ। ਮੈਂ ਇਹ ਵੀ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਆਸਟਰੇਲੀਆ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।”

ਉਨ੍ਹਾਂ ਪੋਸਟ ਵਿੱਚ ਕਿਹਾ, “ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਪਾਣੀ ਦੀ ਹਰ ਬੂੰਦ ਨੂੰ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਪਹਿਲੀ ਮਈ ਤੋਂ ਸੂਬੇ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਾਡੀ ਸਰਕਾਰ ਪਾਣੀ ਦੀ ਹਰ ਬੂੰਦ ਬਚਾਉਣ ਲਈ ਵਚਨਬੱਧ ਹੈ। ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਦਿੱਤੀ ਗਈ, ਨਾ ਹੀ ਪਾਕਿਸਤਾਨ ਨੂੰ ਕੋਈ ਪਾਣੀ ਭੇਜਿਆ ਜਾ ਰਿਹਾ ਹੈ।”

ਟਿਕਾਊ ਸਿੰਜਾਈ ਸਾਧਨਾਂ ਵੱਲ ਤਬਦੀਲੀ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ `ਤੇ ਨਿਰਭਰਤਾ ਵਧਾਈ ਜਾਵੇ ਤਾਂ ਜੋ ਟਿਊਬਵੈੱਲਾਂ `ਤੇ ਦਬਾਅ ਘਟਾਇਆ ਜਾ ਸਕੇ।” ਉਨ੍ਹਾਂ ਅੱਗੇ ਕਿਹਾ, “ਮਾਰਚ 2026 ਤੱਕ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਸਿੰਜਾਈ ਕਾਰਜਾਂ `ਤੇ 6,700 ਕਰੋੜ ਰੁਪਏ ਖ਼ਰਚ ਕੀਤੇ ਹਨ।”

ਹੋਰ ਵਿਸਥਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਰਕਮ ਦੀ ਵਰਤੋਂ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਉਣ ਅਤੇ ਕਸੀਆਂ ਬਣਾਉਣ ਲਈ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਝੋਨੇ ਦੇ ਸੀਜ਼ਨ ਤੋਂ ਪਹਿਲਾਂ, 4,000 ਕਿਲੋਮੀਟਰ ਨਵੇਂ ਬਣੇ ਰਜਬਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ, “ਇਨ੍ਹਾਂ ਪਾਈਪਲਾਈਨਾਂ ਅਤੇ ਕਸੀਆਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਕਿਸੇ ਵੀ ਕਮੀ ਨੂੰ ਦੂਰ ਕੀਤਾ ਜਾ ਸਕੇ।”

ਇਸ ਪਹਿਲਕਦਮੀ ਦੇ ਪੱਧਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਛੱਡਿਆ ਜਾ ਰਿਹਾ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਕਿਸਾਨਾਂ ਨੂੰ ਬਹੁਤ ਲਾਭ ਪਹੁੰਚਾਏਗਾ।” ਉਨ੍ਹਾਂ ਅੱਗੇ ਕਿਹਾ, “ਇਹ ਖਾਸ ਤੌਰ ਉੱਤੇ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਬਾਗਾਂ ਅਤੇ ਕਪਾਹ, ਮੱਕੀ ਅਤੇ ਚਾਰੇ ਵਰਗੀਆਂ ਫਸਲਾਂ ਦੀ ਬਿਜਾਈ ਦੇ ਨਾਲ-ਨਾਲ ਝੋਨੇ ਦੀ ਕਾਸ਼ਤ ਲਈ ਖੇਤ ਤਿਆਰ ਕਰਨ ਵਿੱਚ ਮਦਦ ਕਰੇਗਾ।”

ਇਸ ਦੇ ਲੰਮੇ ਸਮੇਂ ਲਈ ਲਾਭਕਾਰੀ ਹੋਣ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਣੀ ਵੱਖ-ਵੱਖ ਰੀਚਾਰਜ ਸਕੀਮਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ।” ਉਨ੍ਹਾਂ ਅੱਗੇ ਕਿਹਾ, “ਬਾਗਬਾਨੀ, ਖਾਸ ਕਰਕੇ ਫਾਜ਼ਿਲਕਾ ਅਤੇ ਅਬੋਹਰ ਇਲਾਕਿਆਂ ਵਿੱਚ ਇਸ ਨਾਲ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਹੁਣ ਟਿਊਬਵੈੱਲਾਂ `ਤੇ ਨਿਰਭਰ ਨਹੀਂ ਰਹਿਣਾ ਪਵੇਗਾ।”

ਧਰਤੀ ਹੇਠਲੇ ਪਾਣੀ ਦੀ ਸੰਭਾਲ `ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਦੇ ਨਤੀਜੇ ਵਜੋਂ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪੰਜਾਬ ਦਾ ਵਜੂਦ ਇਸ ਦੇ ਪਾਣੀਆਂ ਨਾਲ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦੀ ਕੋਈ ਹੋਂਦ ਨਹੀਂ ਹੈ।”

ਹੋਰ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਇੱਕ ਸਾਲ ਵਿੱਚ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ।”

ਫਸਲ ਯੋਜਨਾਬੰਦੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਜ਼ੋਨ-ਵਾਰ ਕਾਸ਼ਤ ਸਹੀ ਯੋਜਨਾਬੰਦੀ ਅਤੇ ਪ੍ਰਬੰਧਾਂ ਨਾਲ ਕੀਤੀ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ, “ਸਾਰੇ ਜ਼ਿਲ੍ਹਿਆਂ ਵਿੱਚ 15 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼਼ੁਰੂ ਹੋਵੇਗੀ, ਜਿਸ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਐਸ.ਏ.ਐਸ. ਨਗਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ।”

ਉਨ੍ਹਾਂ ਅੱਗੇ ਦੱਸਿਆ, “ਪੰਜ ਜੂਨ ਤੋਂ ਫ਼ਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ ਬਿਜਾਈ ਸ਼ੁਰੂ ਹੋ ਜਾਵੇਗੀ ਅਤੇ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸ਼਼ੁਰੂ ਹੋ ਜਾਵੇਗੀ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
3 days ago
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 